ਮੁਨੀਸ਼ ਕੁਮਾਰ, ਗੁਰਵੇਲ ਸਿੰਘ ਅਤੇ ਮਨਪ੍ਰੀਤ ਸਿੰਘ ਸਰਬਸੰਮਤੀ ਨਾਲ ਅਹੁਦੇਦਾਰ ਚੁਣੇ ਗਏ

50

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਪ੍ਰੀਵਾਰ ਵਿੱਚ ਹੋਇਆ ਵਾਧਾ

Italian Trulli

ਅੰਮ੍ਰਿਤਸਰ, 7 ਜੁਲਾਈ (ਗਗਨ) – ਜਲ ਸਰੋਤ ਵਿਭਾਗ ਪੰਜਾਬ ਦੇ ਮੁਲਾਜਮਾਂ ਦੀ ਜਥੇਬੰਦੀ ਪੰਜਾਬ ਇਰੀਗੇਸਨ ਕਲੈਰੀਕਲ ਐਸੋਸੀਏਸ਼ਨ ਇਕਾਈ ਅੰਮ੍ਰਿਤਸਰ ਦੇ ਵਖ ਵਖ ਅਹੁਦਿਆਂ ਤੇ ਬੜੀ ਮਿਹਨਤ ਅਤੇ ਲਗਨ ਨਾਲ ਯੂਨੀਅਨ ਦੇ ਕੰਮਾਂ /ਮੁਲਾਜ਼ਮ ਮੰਗਾਂ ਦੀ ਪ੍ਰਾਪਤੀ ਸੰਬੰਧੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਮੂੰਹ ਵਿਭਾਗਾਂ ਦੇ ਕਲੈਰੀਕਲ ਸਟਾਫ ਦੀ ਸਿਰਮੌਰ ਜਥੇਬੰਦੀ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਮਨਜਿੰਦਰ ਸਿੰਘ ਸੰਧੂ ਅਤੇ ਜਨਰਲ ਸਕੱਤਰ ਜਗਦੀਸ਼ ਠਾਕੁਰ ਵੱਲੋ ਜਥੇਬੰਦਕ ਢਾਂਚੇ ਵਿੱਚ ਵਿਸਥਾਰ ਕਰਦਿਆਂ ਹੋਇਆਂ ਯੂਨੀਅਨ ਅੰਮ੍ਰਿਤਸਰ ਇਕਾਈ ਦੀ ਜਿਲ੍ਹਾ ਪੱਧਰੀ ਹੋਈ ਹੰਗਾਮੀ ਮੀਟਿੰਗ ਦੌਰਾਨ ਸਿੰਚਾਈ ਵਿਭਾਗ ਦੇ ਸਮੂੰਹ ਸਟਾਫ ਦੀ ਪੁਰਜ਼ੋਰ ਸਿਫਾਰਸ਼ ਤੇ ਮੁਨੀਸ਼ ਕੁਮਾਰ ਸੂਦ ਸੀਨੀਅਰ ਮੀਤ ਪ੍ਰਧਾਨ, ਗੁਰਵੇਲ ਸਿੰਘ ਸੇਖੋਂ ਐਡੀਸ਼ਨਲ ਜਨਰਲ ਸਕੱਤਰ ਅਤੇ ਮਨਪ੍ਰੀਤ ਸਿੰਘ ਨੂੰ ਮੈਂਬਰ ਐਗਜ਼ੈਕਟਿਵ ਕਮੇਟੀ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਵਜੋਂ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਸੂਬਾ ਅਤੇ ਜਿਲ੍ਹਾ ਇਕਾਈ ਦੇ ਨੂੰ ਵਿਸਵਾਸ ਦੁਆਇਆ ਹੈ ਕਿ ਉਨਾਂ ਵੱਲੋ ਪਹਿਲਾਂ ਦੀ ਤਰ੍ਹਾਂ ਮੁਲਾਜਮਾਂ ਦੇ ਹੱਕਾ ਦੀ ਪ੍ਰਾਪਤੀ ਲਈ ਜੱਦੋਜਹਿਦ ਅਤੇ ਜਥੇਬੰਦੀ ਦੀ ਚੜ੍ਹਦੀ ਕਲਾ ਲਈ ਯਤਨ ਜਾਰੀ ਰੱਖਾਂਗੇ।