Bulandh Awaaz

Headlines
ਸੁਰੱਖਿਆ ਜਾਣਕਾਰੀਆਂ ਲੀਕ ਕਰਨ ਦੇ ਇਲਜ਼ਾਮ ਹੇਠ ਭਾਰਤੀ ਫੌਜ ਕਰ ਰਹੀ ਹੈ ਤਿੰਨ ਜਵਾਨਾਂ ਦੀ ਪੁੱਛਗਿੱਛ ਬਰਤਾਨੀਆ ਦੀ ਸੰਸਦ ਵਿਚ ਕਿਸਾਨ ਸੰਘਰਸ਼ ਬਾਰੇ ਹੋਵੇਗੀ ਖਾਸ ਵਿਚਾਰ ਚਰਚਾ ਜਦੋਂ ਲਾਈਵ ਰੇਡੀਓ ਸ਼ੋਅ ‘ਚ ਵਿਅਕਤੀ ਨੇ PM ਮੋਦੀ ਦੀ ਮਾਂ ਨੂੰ ਬੋਲੇ ਅਪਸ਼ਬਦ ਸਰਕਾਰ ਨੇ ਬੀਮੇ ਨਾਲ ਸਬੰਧਿਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ, ਪਾਲਿਸੀਧਾਰਕ ਜ਼ਰੂਰ ਪੜ੍ਹਨ ਇਹ ਖ਼ਬਰ ਮੋਦੀ ਸਰਕਾਰ ਕਰਕੇ ਭਾਰਤ ‘ਚ ਹੀ ਘਟੀ ਭਾਰਤੀਆਂ ਦੀ ਆਜ਼ਾਦੀ, ਅਮਰੀਕਾ ਨੇ ਘਟਾਈ ਰੇਟਿੰਗ ਭਾਰਤ ਨੂੰ ਲੈ ਕੇ ਅਮਰੀਕਾ ਦਾ ਵੱਡਾ ਦਾਅਵਾ, ਨਾਲ ਹੀ ਜੰਮੂ-ਕਸ਼ਮੀਰ ‘ਚ ਭਾਰਤ ਦੀਆਂ ਕੋਸ਼ਿਸ਼ਾਂ ਦੀ ਵੀ ਤਰੀਫ ਬੈਲ-ਗੱਡੀਆਂ ‘ਤੇ ਸਵਾਰ ਹੋਕੇ ਪੰਜਾਬ ਵਿਧਾਨ ਸਭਾ ਪਹੁੰਚੇ ਅਕਾਲੀ ਵਿਧਾਇਕ ਬਜਟ ਇਜਲਾਸ ਦਾ ਚੌਥਾ ਦਿਨ, ਸਦਨ ‘ਚ ਹੰਗਾਮੇ ਮਗਰੋਂ ਵਾਕਆਊਟ ਚੰਨ ‘ਤੇ ਜਾਣ ਦਾ ਸੁਫਨਾ ਜਲਦ ਹੋਵੇਗਾ ਪੂਰਾ, ਇਸ ਅਰਬਪਤੀ ਨੇ ਦਿੱਤਾ ਆਫਰ, ਪਹਿਲਾਂ ਬੁੱਕ ਕਰਵਾਉਣੀ ਪਵੇਗੀ ਟਿਕਟ ਪੰਜਾਬ ‘ਚ ਰਿਹਾਇਸ਼ੀ ਇਮਾਰਤਾਂ ‘ਤੇ ਮੋਬਾਈਲ ਟਾਵਰ ਲਾਉਣ ‘ਤੇ ਅੰਤ੍ਰਿਮ ਰੋਕ

ਮੁਸ਼ਕਲ ’ਚ ਟਰੰਪ : ਸੈਨੇਟ ’ਚ 8 ਫਰਵਰੀ ਤੋਂ ਸ਼ੁਰੂ ਹੋਵੇਗਾ ਮਹਾਂਦੋਸ਼ ਦਾ ਟ੍ਰਾਇਲ

ਵਾਸ਼ਿੰਗਟਨ, 23 ਜਨਵਰੀ  : ਸੈਨੇਟ ਵਿੱਚ ਡੈਮੋਕਰੇਟਿਕ ਪਾਰਟੀ ਦੇ ਨੇਤਾ ਚਕ ਸ਼ੂਮਰ ਨੇ ਐਲਾਨ ਕੀਤਾ ਹੈ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਮਹਾਂਦੋਸ਼ ਦਾ ਟ੍ਰਾਇਲ 8 ਫਰਵਰੀ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਪ੍ਰਤੀਨਿਧੀ ਸਭਾ ਵਿੱਚ ਮਹਾਂਦੋਸ਼ ਦੀ ਪ੍ਰਕਿਰਿਆ ਸੋਮਵਾਰ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੇ ਇਸ ਬਿਆਨ ਤੋਂ ਸਾਫ਼ ਹੋ ਗਿਆ ਹੈ ਕਿ ਰਾਸ਼ਟਰਪਤੀ ਅਹੁਦੇ ਤੋਂ ਹਟਣ ਬਾਅਦ ਵੀ ਟਰੰਪ ਦੀਆਂ ਮੁਸ਼ਕਲਾਂ ਘੱਟ ਨਹੀਂ ਹੋਈਆਂ। ਸ਼ੂਮਰ ਨੇ ਕਿਹਾ ਕਿ ਅਸੀਂ ਸਾਰੇ ਆਪਣੇ ਦੇਸ਼ ਦੇ ਇਤਿਹਾਸ ਵਿੱਚ ਇਸ ਭਿਆਨਕ ਅਧਿਆਏ ਨੂੰ ਪਿੱਛੇ ਰੱਖਣਾ ਚਾਹੁੰਦੇ ਹਾਂ, ਪਰ ਰਾਸ਼ਟਰ ਦੀ ਏਕਤਾ ਲਈ ਇਹ ਜ਼ਰੂਰੀ ਹੈ ਕਿ ਸੱਚਾਈ ਅਤੇ ਜਵਾਬਦੇਹੀ ਤੈਅ ਕੀਤੀ ਜਾਵੇ। ਹਾਲਾਂਕਿ ਟਰੰਪ ਹੁਣ ਅਮਰੀਕਾ ਦੇ ਰਾਸ਼ਟਰਪਤੀ ਨਹੀਂ ਹਨ। ਹੁਣ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਜੋਅ ਬਾਇਡਨ ਹਨ। 

ਦੱਸ ਦੇਈਏ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਵਿਰੁੱਧ ਮਹਾਂਦੋਸ਼ ਪ੍ਰਸਤਾਵ ਅਮਰੀਕੀ ਸੰਸਦ ਦੇ ਹੇਠਲੇ ਸਦਨ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਸ ਵਿੱਚ ਪਾਸ ਹੋ ਚੁੱਕਾ ਹੈ। ਹੁਣ ਪ੍ਰਕਿਰਿਆ ਉਪਰੀ ਸਦਨ ਵਿੱਚ ਸ਼ੁਰੂ ਹੋਵੇਗੀ। ਉਪਰਲੇ ਸਦਨ ਵਿੱਚ ਉਨ੍ਹਾਂ ਵਿਰੁੱਧ ਟ੍ਰਾਇਲ ਸ਼ੁਰੂ ਹੋਵੇਗਾ। ਟਰੰਪ ’ਤੇ 6 ਜਨਵਰੀ ਨੂੰ ਕੈਪਿਟਲ ਹਿਲ ਭਾਵ ਅਮਰੀਕੀ ਸੰਸਦ ’ਤੇ ਹਮਲਾ ਕਰਨ ਲਈ ਉਕਸਾਉਣ ਦਾ ਦੋਸ਼ ਹੈ। ਇਸ ਨੂੰ ਸਦਨ ਵਿੱਚ 197 ਦੇ ਮੁਕਾਬਲੇ 232 ਵੋਟਾਂ ਨਾਲ ਪਾਸ ਕਰ ਦਿੱਤਾ ਗਿਆ ਹੈ। 10 ਰਿਪਬਲੀਕਨਸ ਸੰਸਦ ਮੈਂਬਰਾਂ ਨੇ ਮਹਾਂਦੋਸ਼ ਪ੍ਰਸਤਾਵ ਦਾ ਸਮਰਥਨ ਕੀਤਾ ਹੈ। ਅਮਰੀਕਾ ਦੇ ਇਤਿਹਾਸ ਵਿੱਚ ਟਰੰਪ ਅਜਿਹੇ ਪਹਿਲੇ ਰਾਸ਼ਟਰਪਤੀ ਬਣ ਗਏ ਹਨ, ਜਿਨ੍ਹਾਂ ਵਿਰੁੱਧ ਇੱਕ ਹੀ ਕਾਰਜਕਾਲ ਵਿੱਚ ਦੋ ਵਾਰ ਮਹਾਂਦੋਸ਼ ਪ੍ਰਸਤਾਵ ਪਾਸ ਹੋ ਗਿਆ ਹੈ। 

bulandhadmin

Read Previous

ਅਮਰੀਕੀ ਪ੍ਰਧਾਨ ਨੇ ਆਰ ਐਸ ਐਸ ਤੇ ਬੀ ਜੇ ਪੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਆਪਣੀ ਟੀਮ ਵਿੱਚੋਂ ਕੱਢੇ

Read Next

ਅਸਮ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਨੇ ਚਲਿਆ ਦਾਅ, ਸਿਵਾਸਾਗਰ ਨੂੰ ਪੁਰਾਤਨ ਪੁਰਾਤੱਤਵ ਥਾਂਵਾਂ ਵਿੱਚ ਸ਼ਾਮਲ ਕਰਨ ਦਾ ਐਲਾਨ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!