ਚੰਡੀਗੜ੍ਹ, 30 ਸਤੰਬਰ (ਬੁਲੰਦ ਆਵਾਜ ਬਿਊਰੋ) – ਨਵਜੋਤ ਸਿੰਘ ਸਿੱਧੂ ਨੇ ਪੰਜਾਬ ਡੀ.ਜੀ.ਪੀ. ਆਈ.ਪੀ.ਐੱਸ. ਸਹੋਤਾ ਨੂੰ ਨਿਸ਼ਾਨੇ ‘ਤੇ ਲੈਂਦੇ ਹੋਏ ਕਿਹਾ ਕਿ ਬਾਦਲ ਸਰਕਾਰ ਦੇ ਅਧੀਨ ਸਹੋਤਾ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੇ ਮੁਖੀ ਸਨ ਅਤੇ ਉਨ੍ਹਾਂ ਨੇ ਗਲਤ ਤਰੀਕੇ ਨਾਲ ਦੋ ਸਿੱਖ ਨੌਜਵਾਨਾਂ ਨੂੰ ਬੇਅਦਬੀ ਲਈ ਦੋਸ਼ੀ ਠਹਿਰਾਇਆ ਸੀ ਅਤੇ ਬਾਦਲਾਂ ਨੂੰ ਕਲੀਨ ਚਿੱਟ ਦਿੱਤੀ ਸੀ ।