More

    ਮੁੱਖ ਮੰਤਰੀ ਵੱਲੋਂ ਸੂਬੇ ‘ਚ ਧਾਰਾ 144 ਲਾਗੂ ਕਰਨ ਦੇ ਹੁਕਮ, ਉਲੰਘਣਾ ਕਰਨ ਤੇ ਹੋਵੇਗੀ ਗ੍ਰਿਫ਼ਤਾਰੀ

    ਵਿਆਹ ਤੇ ਭੋਗ ਸਮਾਗਮਾਂ ਨੂੰ ਛੱਡ ਕੇ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠ ‘ਤੇ ਰੋਕ
    ਚੰਡੀਗੜ, 21 ਅਗਸਤ : ਸੂਬੇ ਅੰਦਰ ਅਗਸਤ 31 ਤੱਕ ਨਵੀਆਂ ਲੌਕਡਾਊਨ ਪਾਬੰਦੀਆਂ ਦੇ ਐਲਾਨ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਵਿਆਹ ਅਤੇ ਭੋਗ ਸਮਾਗਮਾ ਤੋਂ ਇਲਾਵਾ ਪੰਜ ਤੋਂ ਵਧੇਰੇ ਵਿਅਕਤੀਆਂ ਦੀ ਸ਼ਮੂਲੀਅਤ ਵਾਲੇ ਸਾਰੇ ਇਕੱਠਾਂ ‘ਤੇ ਰੋਕ ਲਈ ਧਾਰਾ 144 ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ ਅਤੇ ਅਜਿਹੇ ਇਕੱਠ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।ਇਹ ਸਪੱਸ਼ਟ ਕਰਦਿਆਂ ਕਿ ਉਹ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਕੋਈ ਵੀ ਸਖਤ ਕਦਮ ਚੁੱਕਣ ਤੋਂ ਨਹੀਂ ਝਿਜਕਣਗੇ ਮੁੱਖ ਮੰਤਰੀ ਵੱਲੋਂ ਚਿਤਾਵਨੀ ਦਿੱਤੀ ਗਈ ਕਿ ਪੰਜਾਬ ਦੇ ਲੋਕਾਂ ਦੀਆਂ ਜਾਨਾਂ ਬਚਾਉਣ ਅਤੇ ਕੋਵਿਡ ਦੀ ਰੋਕਥਾਮ ਲਈ ਜੇਕਰ ਜ਼ਰੂਰਤ ਪਈ ਤਾਂ 31 ਅਗਸਤ ਤੋਂ ਬਆਦ ਹੋਰ ਸਖਤ ਕਦਮ ਵੀ ਚੁੱਕੇ ਜਾਣਗੇ।ਉਨਾਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਧਰਨਿਆਂ ਸਮੇਤ ਸਾਰੇ ਇਕੱਠਾਂ ਤੋਂ ਬਚਣ ਲਈ ਅਪੀਲ ਕੀਤੀ। ਅਜਿਹੇ ਮਾਮਲੇ ਵਿੱਚ ਮੁਕੰਮਲ ਸਖਤੀ ਦੀ ਚਿਤਾਵਨੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧਾਰਾ 144 ਦੀ ਕਿਸੇ ਵੀ ਉਲੰਘਣਾਂ ਦੇ ਮਾਮਲੇ ਵਿੱਚ ਅਜਿਹੇ ਇਕੱਠ ਦੇ ਪ੍ਰਬੰਧਕਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ, ਜਿਨਾਂ ਵੱਲੋਂ ਇਕੱਠ ਕਰਕੇ ਜਾਂ ਮਾਸਕਾਂ ਤੋਂ ਬਿਨਾਂ ਇਕੱਠ ਦੀ ਆਗਿਆ ਦੇ ਕੇ ਲੋਕਾਂ ਦੀਆਂ ਜਾਨਾਂ ਨੂੰ ਜ਼ੋਖਮ ਵਿੱਚ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਵੱਲੋਂ ਸਾਰੇ ਧਾਰਮਿਕ ਤੇ ਸਮਾਜਿਕ ਆਗੂਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ, ਜਿਥੇ ਕੋਵਿਡ ਕੇਸਾਂ ਵਿੱਚ ਵਾਧਾ ਹੋ ਰਿਹਾ ਹੈ, ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਪੈਰੋਕਾਰਾਂ ਨੂੰ ਧਾਰਾ 144 ਦੀ ਉਲੰਘਣਾ ਨਾ ਕਰਨ ਅਤੇ ਲਾਗੂ ਕੀਤੇ ਗਏ ਸੁਰੱਖਿਆ ਉਪਾਵਾਂ/ਪਾਬੰਦੀਆਂ ਦੀ ਪਾਲਣਾ ਕਰਨ ਲਈ ਆਖਣ। ਉਨਾਂ ਵੱਲੋਂ ਪੁਲਿਸ ਨੂੰ ਵਿਆਹ ਅਤੇ ਭੋਗ ਸਮਾਗਮਾਂ ਦੌਰਾਨ ਸਮਾਜਿਕ ਦੂਰੀ ਅਤੇ ਵਿਅਕਤੀਆਂ ਦੀ ਤੈਅ ਗਿਣਤੀ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਵੀ ਦਿੱਤੇ ਗਏ ਹਨ।ਕੋਰੋਨਾਵਾਇਰਸ ਮਹਾਮਾਰੀ ਦੇ ਵੱਧਦੇ ਪ੍ਰਸਾਰ ਤੇ ਕਾਬੂ ਪਾਉਣ ਲਈ ਪੰਜਾਬ ਸਰਕਾਰ ਨੇ ਨਵੇਂ ਆਦੇਸ਼ ਲਾਗੂ ਕੀਤੇ ਹਨ।ਸੋਮਵਾਰ ਤੋਂ ਸ਼ੁਕਵਾਰ ਸ਼ਾਮ ਸਾਢੇ 6 ਵਜੇ ਤੱਕ ਦੁਕਾਨਾਂ ਅਤੇ ਰੈਸਟੋਰੈਂਟ ਖੁੱਲ ਸਕਣਗੇ।ਸ਼ਾਮ 7 ਵਜੇ ਤੋਂ ਨਾਇਟ ਕਰਫਿਊ ਸਖ਼ਤੀ ਨਾਲ ਲਾਗੂ ਕੀਤਾ ਜਾਏਗਾ। ਇਸ ਦੌਰਾਨ ਸ਼ਰਾਬ ਠੇਕੇ ਵੀ ਸ਼ਾਮ ਸਾਢੇ 6 ਵਜੇ ਤੱਕ ਹੀ ਖੁੱਲੇ ਰਹਿਣਗੇ।ਇਸ ਦੇ ਨਾਲ ਹੀ ਰਾਜ ਅੰਦਰ ਸ਼ਨੀਵਾਰ ਅਤੇ ਐਤਵਾਰ ਵੀਕਐਂਡ ਲੌਕਡਾਊਨ ਲਾਗੂ ਹੋਏਗਾ।ਧਾਰਮਿਕ ਸਥਾਨ ਅਤੇ  ਸਪੋਰਟਸ ਕੰਪਲੈਕਸ ਵੀ ਸਾਢੇ 6 ਵਜੇ ਤੱਕ ਖੁੱਲ੍ਹਣਗੇ।ਇਹ ਹੁਕਮ ਅਗਸਤ ਮਹੀਨੇ ਲਾਗੂ ਰਹਿਣਗੇ। ਪੰਜਾਬ ਸਰਕਾਰ ਨੇ ਇਹ ਫੈਸਲਾ ਪੰਜਾਬ ‘ਚ ਵੱਧਦੇ ਕੋਰੋਨਾ ਕੇਸ ਅਤੇ ਮੌਤਾਂ ਨੂੰ ਵੇਖਦੇ ਹੋਏ ਕੀਤਾ ਹੈ।
    ਪੰਜਾਬ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਵਾਇਰਸ ਦੇ ਅੰਕੜੇ ਕਾਫੀ ਡਰਉਣ ਵਾਲੇ ਹਨ, ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ। ਅੱਜ ਸ਼ਾਮ ਫੇਸਬੁੱਕ ‘ਤੇ ਲਾਈਵ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸਮਾਜੀਕ ਦੂਰੀ ਦੇ ਨਿਯਮਾਂ ਨੂੰ ਭੁੱਲਦੇ ਜਾ ਰਹੇ ਹਨ। ਸੂਬੇ ਅੰਦਰ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਇਹ ਵਾਧਾ ਲਗਾਤਾਰ ਬੀਤੇ 5 ਮਹੀਨਿਆਂ ਤੋਂ ਦਰਜ਼ ਕੀਤਾ ਜਾ ਰਿਹਾ ਹੈ। ਲਗਾਤਾਰ ਵੱਧ ਰਹੇ ਕੋਰੋਨਾ ਕੇਸਾਂ ਦੇ ਕਾਰਨ ਹੀ ਸਰਕਾਰ ਨੂੰ ਸਖਤੀ ਵਰਤਣੀ ਪਈ ਹੈ। ਸੂਬੇ ਵਿੱਚ ਵੀਕੈਂਡ ਲਾਕਡਾਊਨ ਅਤੇ ਰਾਤ ਦੇ ਕਰਫਿਊ ਦਾ ਸਮਾਂ ਬਦਲਣ ਵਰਗੇ ਸਖ਼ਤ ਕਦਮ ਚੁੱਕਣੇ ਪਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ 31 ਅਗਸਤ ਤਕ ਹਾਲਾਤ ਸੁਧਰੇ ਨਾ ਤਾਂ ਸਰਕਾਰ ਨੂੰ ਹੋਰ ਸਖ਼ਤ ਕਦਮ ਚੁੱਕਣੇ ਪੈ ਸਕਦੇ ਹਨ। ਉਨ੍ਹਾਂ ਲੋਕਾਂ ਨੂੰ ਲਾਕਡਾਊਨ ਤੇ ਕਰਫਿਊ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਰੋਨਾ ਵਾਇਰਸ ਦਾ ਅੰਕੜਾ ਇਸੇ ਤਰੀਕੇ ਵੱਧਦਾ ਰਿਹਾ ਤਾਂ ਕੁਝ ਨਹੀਂ ਬੱਚੇਗਾ। ਨਿਯਮਾਂ ਦੀ ਪਰਵਾਹ ਨਾ ਕਰਨ ਵਾਲੇ 3 ਤੋਂ 4 ਹਜ਼ਾਰ ਲੋਕਾਂ ਦੇ ਰੋਜ਼ਾਨਾ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਤੁਸੀਂ ਬਿਮਾਰੀ ਨੂੰ ਬੇਹੱਦ ਹਲਕੇ ਵਿੱਚ ਲੈ ਰਹੇ ਹੋ। ਨਿਯਮ ਮੰਨੋ ਤਾਂ ਹੀ ਬਿਮਾਰੀ ਹਾਰੇਗੀ। ਕੋਰੋਨਾ ਵਾਇਰਸ ਨੂੰ ਤੁਸੀਂ ਹੀ ਰੋਕ ਸਕਦੇ ਹੋ। ਉਨ੍ਹਾਂ ਅਮਰੀਕਾ ਦੀ ਮਿਸਾਲ ਦਿੰਦੇ ਹੋਏ ਕਿਹਾ ਕਿ ਉਥੇ ਅਜੇ ਵੀ ਹਾਲਾਤ ਬੇਹੱਦ ਖਰਾਬ ਹਨ।
    ਇਸ ਦੌਰਾਨ ਸਰਕਾਰੀ ਮੁਲਾਜ਼ਮਾਂ ਵਲੋਂ ਹੜਤਾਲ ਕੀਤੇ ਜਾਣ ਦੇ ਮਾਮਲੇ ‘ਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੋਰੋਨਾ ਕਾਲ ਦੌਰਾਨ ਹੜਤਾਲ ਨਾ ਕਰਨ। ਮੈਨੂੰ ਪਤਾ ਤੁਹਾਡੀਆਂ ਮੰਗਾਂ ਜਾਇਜ਼ ਹਨ ਪਰ ਇਹ ਸਮਾਂ ਹੜਤਾਲ ਕਰਨ ਦਾ ਨਹੀਂ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img