ਮੋਟਰਸਾਈਕਲ ਦੀ ਫੇਟ ਵੱਜਣ ਕਾਰਨ 80 ਸਾਲਾ ਬਜ਼ੁਰਗ ਦੀ ਮੌਤ
ਗੁਰੂਹਰਸਹਾਏ- ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਸਥਿਤ ਪਿੰਡ ਲੱਖੋ ਕੇ ਬਹਿਰਾਮ ਦੇ ਕੋਲ ਅੱਜ ਇਕ 80 ਸਾਲਾ ਬਜ਼ੁਰਗ ਦੀ ਮੋਟਰਸਾਈਕਲ ਦੀ ਫੇਟ ਵੱਜਣ ਕਾਰਨ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜੱਸਾ ਰਾਮ ਪੁੱਤਰ ਗੁਲਾਬ ਰਾਮ ਵਾਸੀ ਪਿੰਡ ਦਿਲਾ ਰਾਮ ਬੈਂਕ ‘ਚ ਕਿਸੇ ਆਪਣੇ ਕੰਮਕਾਜ ਲਈ ਆਇਆ ਸੀ ਅਤੇ ਬੈਂਕ ਤੋਂ ਕੰਮ ਕਾਜ ਖ਼ਤਮ ਕਰਕੇ ਜਦੋਂ ਉਹ ਸੜਕ ਪਾਰ ਕਰਨ ਲੱਗਾ ਤਾਂ ਫ਼ਾਜ਼ਿਲਕਾ ਦੀ ਤਰਫ਼ੋਂ ਆ ਰਹੇ ਮੋਟਰਸਾਈਕਲ ਨੇ ਉਸ ਨੂੰ ਫੇਟ ਮਾਰ ਦਿੱਤੀ। ਇਸ ਹਾਦਸੇ ‘ਚ ਉਕਤ ਬਜ਼ੁਰਗ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਮੋਟਰਸਾਈਕਲ ਸਵਾਰ ਵੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਫ਼ਿਰੋਜ਼ਪੁਰ ਵਿਖੇ ਸਿਵਲ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਮੌਕੇ ‘ਤੇ ਪਹੁੰਚੇ ਏ. ਐਸ. ਆਈ. ਸੁਖਚੈਨ ਸਿੰਘ ਵਲੋਂ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
