ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਣ ਹਰੇਕ ਵਰਗ ਦੁਖੀ :- ਠੇਕੇਦਾਰ, ਢਿੱਲੋਂ
ਕੇਂਦਰ ਦੀ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਨਵੇਂ ਖੇਤੀ ਆਰਡੀਨੈਂਸ ਅਤੇ ਹਰ ਰੋਜ ਵੱਧ ਰਹੀਆਂ ਪੈਟਰੋਲ-ਡੀਜਲ ਦੀਆਂ ਕੀਮਤਾ ਅਤੇ ਕੇਂਦਰ ਦੀਆਂ ਕਿਸਾਨ ਪ੍ਰਤੀ ਮਾੜੀਆਂ ਨੀਤੀਆਂ ਕਾਰਨ ਹਰੇਕ ਵਰਗ ਦੁਖੀ ਹੈ। ਨੀਤੀਆਂ ਖਿਲਾਫ ਬੋਲਦਿਆਂ ਨੌਜਵਾਨ ਕਾਂਗਰਸੀ ਆਗੂ ਮਨਿੰਦਰਜੀਤ ਸਿੰਘ ਠੇਕੇਦਾਰ ਤੇ ਦਰਸ਼ਨ ਸਿੰਘ ਢਿੱਲੋਂ ਨੇ ਖੇਤੀ ਆਰਡੀਨੈਂਸ ਨੂੰ ਰੱਦ ਕਰਨ ਦੀ ਮੰਗ ਕਰਦੇ ਹੋਏ ਕਿਹਾ ਕਿ ਪੰਜਾਬ ਤੇ ਹਰਿਆਣਾ ਕੋਲ ਕਿਸਾਨਾਂ ਦੀਆਂ ਜਿਣਸਾਂ ਦੀ ਖਰੀਦ-ਵੇਚ ਲਈ ਦੁਨੀਆ ਦਾ ਸਭ ਤੋਂ ਬਿਹਤਰੀਨ ਢਾਂਚਾ ਮੌਜੂਦ ਹੈ ਪਰ ਕੇਂਦਰ ਸਰਕਾਰ ਨਵੇਂ ਕਾਨੂੰਨ ਰਾਹੀਂ ਇਸ ਮੰਡੀਕਰਨ ਸਿਸਟਮ ਨੂੰ ਖਤਮ ਕਰ ਕੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਖੇਤੀ ਸੈਕਟਰ ਨੂੰ ਤਬਾਹ ਕਰਨ ‘ਤੇ ਤੁਲੀ ਹੋਈ ਹੈ।
ਉਨ੍ਹਾਂ ਕਿਹਾ ਕਿ ਅੱਜ ਤੇਲ ਦੀ ਸੰਸਾਰ ਮੰਡੀ ਵਿਚ ਕੱਚੇ ਤੇਲ ਦੀਆਂ ਕੀਮਤਾਂ ਹੇਠਲੇ ਪੱਧਰ ਤੇ ਹਨ ਉੱਥੇ ਹੀ ਭਾਰਤ ਵਿੱਚ ਕੇਂਦਰ ਦੀ ਸਰਕਾਰ ਨੇ ਆਪਣੇ ਹਿੱਤਾਂ ਲਈ ਤੇਲ ਦੀਆਂ ਕੀਮਤਾਂ ਉੱਚ ਪੱਧਰ ਤੇ ਪਹੁੰਚਾ ਦਿੱਤੀਆਂ ਹਨ ਜਿਸ ਕਾਰਨ ਆਮ ਨਾਗਰਿਕ ਤੇ ਗਰੀਬ ਵਰਗ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਕਿਸਾਨਾਂ ਦੀ ਇਹ ਇਕ ਵੱਡੀ ਮੁਸੀਬਤ ਬਣ ਕੇ ਸਾਹਮਣੇ ਆ ਰਿਹਾ।
ਠੇਕੇਦਾਰ ਤੇ ਢਿੱਲੋਂ ਨੇ ਕਿਹਾ ਕਿ ਕਿ ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਤਿੰਨ ਮਹੀਨਿਆਂ ਤੋਂ ਲੋਕਾਂ ਦੇ ਕਾਰੋਬਾਰ ਬੰਦ ਹਨ ਤੇ ਕੇਂਦਰ ਸਰਕਾਰ ਨੇ ਲੋਕਾਂ ਦੀ ਬਾਂਹ ਫੜਨ ਦੀ ਬਜਾਏ ਲੋਕਾਂ ਨੂੰ ਆਪਣੀ ਜੇਬ ਭਰਨ ਲਈ ਨਿਚੋੜ ਕੇ ਰੱਖ ਦਿੱਤਾ ਹੈ। ਝੋਨੇ ਦੀ ਬਿਜਾਈ ਦੇ ਸੀਜਨ ਦੌਰਾਨ ਤੇਲ ਦੀਆਂ ਕੀਮਤਾਂ ‘ਚ ਵਾਧੇ ਦਾ ਸਿੱਧਾ ਹੁਣ ਕਿਸਾਨ, ਮਜ਼ਦੂਰ, ਵਪਾਰੀ, ਟੈਕਸੀ ਕਾਰੋਬਾਰੀ, ਟਰੱਕ ਆਪ੍ਰੇਟਰ ਤੇ ਆਮ ਲੋਕਾਂ ਤੇ ਪੈ ਰਿਹਾ ਹੈ। ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਗਰੀਬ ਲੋਕ ਦੁਖੀ ਹੋ ਕੇ ਖੁਦਕੁਸ਼ੀਆਂ ਦੇ ਰਾਹ ਪੈਣ ਲੱਗੇ ਹਨ। ਇਸ ਕੇਂਦਰ ਦੀ ਨਿਕੰਮੀ ਸਰਕਾਰ ਨੂੰ ਆਮ ਲੋਕਾਂ ਦੀਆਂ ਮੁਸ਼ਕਿਲਾਂ ਨਜ਼ਰ ਨਹੀਂ ਆ ਰਹੀਆਂ।
Related
- Advertisement -
- Advertisement -