More

    ਮੌਜੂਦਾ ਸਥਿਤੀ ਦੇ ਮੱਦੇਨਜ਼ਰ ਲੌਕਡਾਊਨ ਅੱਗੇ ਵਧਾਉਣ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਰੱਦ

    ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਉਮੀਦ ਜਤਾਈ ਕਿ ਸੂਬੇ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ਨੂੰ ਦੇਖਦਿਆਂ ਅੱਗੇ ਕੋਈ ਲੌਕਡਾਊਨ ਨਹੀਂ ਲੱਗੇਗਾ। ਇਸ ਦੇ ਨਾਲ ਹੀ ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਤਾਂ ਜੋ ਉਨਾਂ ਦੇ ਪਰਿਵਾਰਾਂ ਅਤੇ ਸੂਬੇ ਦਾ ਬਚਾਅ ਹੋ ਸਕੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੇੜੇ ਭਵਿੱਖ ਵਿੱਚ ਕਿਸੇ ਵੀ ਤਰਾਂ ਦੀ ਹੰਗਾਮੀ ਸਥਿਤੀ ਨੂੰ ਨਜਿੱਠਣ ਲਈ ਸੂਬੇ ਵੱਲੋਂ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਕੋਵਿਡ-19 ਸਬੰਧੀ 28 ਜੂਨ ਤੱਕ ਦੇ ਅੰਕੜੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ 5216 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ ਪਾਏ ਗਏ ਹਨ ਜਿਨਾਂ ਵਿੱਚੋਂ 133 ਦੀ ਮੌਤ ਹੋਈ ਹੈ। ਉਨਾਂ ਕਿਹਾ ਕਿ 23 ਮਰੀਜ਼ ਹਾਈ ਡਪੈਂਡਸੀ (ਐਚ.ਡੀ.) ਯੂਨਿਟਾਂ ਵਿੱਚ ਦਾਖਲ ਹਨ ਜਦੋਂ ਕਿ ਕਈ ਨਾਜ਼ੁਕ ਹਾਲਤਾਂ ਵਿੱਚ ਵੈਂਟੀਲੇਟਰਾਂ ਉਤੇ ਹਨ। ਉਨਾਂ ਜਾਣਕਾਰੀ ਦਿੱਤੀ ਕਿ ਚਾਰ ਨਵੀਆਂ ਲੈਬਜ਼ ਨਾਲ ਕੋਵਿਡ ਟੈਸਟਿੰਗ ਸਮਰੱਥਾ ਜੁਲਾਈ ਦੇ ਅੰਤ ਤੱਕ 20,000 ਪ੍ਰਤੀ ਦਿਨ ਤੱਕ ਵਧਾ ਦਿੱਤੀ ਜਾਵੇਗੀ ਜੋ ਕਿ ਮੌਜੂਦਾ ਸਮੇਂ 10,000 ਪ੍ਰਤੀ ਦਿਨ ਦੇ ਕਰੀਬ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img