ਯੂ.ਏ.ਈ. ‘ਚ ਫਸੇ 177 ਪੰਜਾਬੀਆਂ ਨੂੰ ਲੈ ਕੇ ਪਹਿਲੀ ਚਾਰਟਰਡ ਉਡਾਣ ਪੁੱਜੀ ਵਤਨ
ਬਿਨਾਂ ਪੈਸਾ ਇਕੱਠਾ ਕੀਤਿਆਂ ਆਪਣੀ ਨਿੱਜੀ ਕਮਾਈ ਦਾ 98 ਫ਼ੀਸਦੀ ਹਿੱਸਾ ਭਾਵ ਕਰੋੜਾਂ ਰੁਪਏ ਖਰਚ ਕੇ ਅਰਬ ਦੇਸ਼ਾਂ ‘ਚੋਂ ਸੈਂਕੜੇ ਮਾਵਾਂ ਦੇ ਪੁੱਤਾਂ ਨੂੰ ਮੌਤ ਦੇ ਮੂੰਹ ਵਿਚੋਂ ਬਚਾ ਕੇ ਲਿਆਉਣ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਇੱਕ ਵਾਰ ਫਿਰ ਆਪਣੇ ਕਹੇ ਬੋਲ ਪੁਗਾਉਂਦਿਆਂ ਯੂ.ਏ.ਈ. ਅੰਦਰ ਫਸੇ ਹਜ਼ਾਰਾਂ ਭਾਰਤੀਆਂ ‘ਚੋਂ 177 ਲੋਕਾਂ ਨੂੰ ਆਪਣੇ ਖਰਚ ‘ਤੇ ਬੁੱਕ ਕੀਤੇ ਪਹਿਲੇ ਵਿਸ਼ੇਸ਼ ਚਾਰਟਰਡ ਜਹਾਜ਼ ਰਾਹੀਂ ਵਤਨ ਲਿਆ ਕੇ ਸੇਵਾ ਦੇ ਖੇਤਰ ਅੰਦਰ ਇਕ ਵਾਰ ਮੁੜ ਇਤਿਹਾਸ ਸਿਰਜ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤਾਂ ਕਾਰਨ ਅਰਬ ਦੇਸ਼ਾਂ ਅੰਦਰ ਹਜ਼ਾਰਾਂ ਹੀ ਅਜਿਹੇ ਭਾਰਤੀ ਫਸੇ ਹੋਏ ਹਨ ਜੋ ਆਪਣੇ ਦੇਸ਼ ਆਉਣ ਲਈ ਤਰਲੋਮੱਛੀ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਉੱਥੇ ਫਸੇ ਲੋਕ ਚਾਰ ਵੱਖ-ਵੱਖ ਵਰਗਾਂ ਦੇ ਹਨ ਜਿਨ੍ਹਾਂ ‘ਚੋਂ ਇੱਕ ਉਹ ਲੋਕ ਹਨ,ਜੋ ਦੁਬਈ ‘ਚ ਘੁੰਮਣ ਲਈ ਗਏ ਸਨ ਪਰ ਉੱਥੇ ਫਸ ਗਏ। ਉਨ੍ਹਾਂ ਕਿਹਾ ਕਿ ਇਹ ਵਰਗ ਤਾਂ ਆਪਣੇ ਕੋਲੋਂ ਸਾਰੇ ਪੈਸੇ ਖਰਚ ਕੇ ਵਾਪਸ ਆਉਣ ਦੇ ਸਮਰੱਥ ਹੈ। ਦੂਜਾ ਵਰਗ ਉਹ ਹੈ ਜੋ ਉੱਥੇ ਵੱਡੀਆਂ ਕੰਪਨੀਆਂ ‘ਚ ਕੰਮ ਕਰਨ ਵਾਲੇ ਕਾਮੇ ਹਨ ਜਿਨ੍ਹਾਂ ਨੂੰ ਉਨ੍ਹਾਂ ਦੀਆਂ ਕੰਪਨੀਆਂ ਹੀ ਆਪਣੇ ਖਰਚ ‘ਤੇ ਵਾਪਸ ਭੇਜਣ ਲਈ ਤਿਆਰ ਹਨ ਅਤੇ ਤੀਜਾ ਵਰਗ ਉਹ ਹੈ ਜੋ ਵਾਪਸ ਆਉਣ ਲਈ ਆਪਣੇ ਕੋਲੋਂ ਵੀ 25 ਤੋਂ 50 ਫੀਸਦੀ ਖਰਚ ਕਰ ਸਕਦਾ ਹੈ
Related
- Advertisement -
- Advertisement -