Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਰਜਵਾਹੇ ਵਿੱਚ ਡੁੱਬਣ ਕਰਕੇ ਦੋ ਬੱਚਿਆਂ ਦੀ ਮੌਤ

ਬਰਨਾਲਾ ,3 ਮਈ (ਰਛਪਾਲ ਸਿੰਘ)  -ਪੰਜਾਬ ਦੇ ਬਰਨਾਲਾ ਜ਼ਿਲੇ ਦੇ ਪਿੰਡ ਕਾਲੇਕੇ ਵਿਚ ਨਹਾਉਣ ਗਏ ਦੋ ਬੱਚੇ ਰਜਵਾਹੇ ਵਿਚ ਡੁੱਬ ਗਏ। ਦੋਵਾਂ ਬੱਚਿਆਂ ਦੀ ਮੌਤ ਹੋ ਗਈ ਹੈ। ਪਿੰਡ ਵਾਲਿਆਂ ਨੇ ਰਜਵਾਹੇ ਵਿਚੋਂ ਲਾਸ਼ਾਂ ਕੱਢ ਕੇ ਪਰਿਵਾਰ ਵਾਲਿਆਂ ਨੂੰ ਸੌਂਪੀਆਂ। ਪੁਲਸ ਨੇ ਮਾਮਲੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿੰਡ ਦੇ ਸਰਪੰਚ ਸੁਖਦੇਵ ਰਾਮ ਨੇ ਘਟਨਾ ਦੀ ਪੁਸ਼ਟੀ ਕੀਤੀ।

ਸੁਖਦੇਵ ਰਾਮ ਨੇ ਦੱਸਿਆ ਕਿ ਮ੍ਰਿਤਕ ਅਕਾਸ਼ਦੀਪ ਸਿੰਘ (12) ਪੁੱਤਰ ਬਲਦੇਵ ਸਿੰਘ ਤੇ ਲਵਜੋਤ ਸਿੰਘ (13) ਪੁੱਤਰ ਪਾਲੀ ਸਿੰਘ ਨਿਵਾਸੀ ਕਾਲੇਕੇ ਆਪਣੇ ਦੋਸਤਾਂ ਦੇ ਨਾਲ ਜੋਗਾ ਰਜਵਾਹੇ ਵਿਚ ਨਹਾਉਣ ਗਏ ਸਨ। ਪਰ ਪਾਣੀ ਦਾ ਪੱਧਰ ਉੱਚਾ ਹੋਣ ਕਾਰਨ ਦੋਵੇਂ ਬੱਚੇ ਡੁੱਬ ਗਏ। ਨਾਲ ਗਏ ਬੱਚਿਆਂ ਨੇ ਘਟਨਾ ਬਾਰੇ ਲੋਕਾਂ ਨੂੰ ਦੱਸਿਆ। ਪਿੰਡ ਵਿਚ ਬੱਚਿਆਂ ਦੇ ਡੁੱਬਣ ਦੀ ਖਬਰ ਫੈਲਦੇ ਹੀ ਸਾਰੇ ਰਜਵਾਹੇ ਉੱਤੇ ਇਕੱਠੇ ਹੋ ਗਏ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੀ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਵਾਲਿਆਂ ਨੇ ਲਾਸ਼ਾਂ ਨੂੰ ਤਲਾਸ਼ਿਆ ਤੇ ਰਜਵਾਹੇ ਤੋਂ ਬਾਹਰ ਕੱਢਿਆ। ਬੱਚਿਆਂ ਨੇ ਦੱਸਿਆ ਕਿ ਕੱਲ ਤਾਂ ਰਜਵਾਹੇ ਵਿਚ ਪਾਣੀ ਦਾ ਪੱਧਰ ਘੱਟ ਸੀ, ਪਰ ਸ਼ਾਇਦ ਰਾਤ ਨੂੰ ਨਹਿਰੀ ਵਿਭਾਗ ਨੇ ਉਸ ਵਿਚ ਪਾਣੀ ਛੱਡ ਦਿੱਤਾ। ਬੱਚਿਆਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਸੀ ਤੇ ਇਹ ਘਟਨਾ ਵਾਪਰ ਗਈ।

Read Previous

ਸਨ ਡਇਏਗੋ ਸਮੁੰਦਰੀ ਕੰਢੇ ‘ਤੇ ਕਿਸ਼ਤੀ ਪਲਟਣ ਨਾਲ 3 ਮੌਤਾਂ-27 ਜ਼ਖਮੀ

Read Next

“ਪ੍ਰਗਟ ਭਏ ਗੁਰ ਤੇਗ ਬਹਾਦਰ ” ਪੁਸਤਕ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਰਿਲੀਜ਼

Leave a Reply

Your email address will not be published. Required fields are marked *