More

  ਰਾਜਪੁਰਾ ਵਿਖੇ ਗਿ੍ਫ਼ਤਾਰ ਕਿਸਾਨ ਰਿਹਾਅ ਕਰਨ ਤੋਂ ਬਾਅਦ ਚੁੱਕਿਆ ਕਦਮ

  ਰਾਜਪੁਰਾ, 14 ਜੁਲਾਈ (ਬੁਲੰਦ ਆਵਾਜ ਬਿਊਰੋ) – ਰਾਜਪੁਰਾ ਪੁਲਿਸ ਨੇ ਕਿਸਾਨ ਆਗੂਆਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅੱਧੀ ਦਰਜਨ ਦੇ ਕਰੀਬ ਕਿਸਾਨ ਆਗੂਆਂ ਨੂੰ ਗਿ੍ਫ਼ਤਾਰ ਕਰ ਲਿਆ ਸੀ ਇਸ ਗੱਲ ਨੂੰ ਲੈ ਕੇ ਕਿਸਾਨ ਆਗੂਆਂ ਨੇ ਗਗਨ ਚੌਕ ਸਮੇਤ ਦੋ ਹੋਰਨਾਂ ਥਾਵਾਂ ‘ਤੇ ਰੋਸ ਧਰਨਾ ਲਾ ਕੇ ਆਵਾਜਾਈ ਮੁਕੰਮਲ ਤੌਰ ‘ਤੇ ਬੰਦ ਕਰ ਦਿੱਤੀ ਸੀ ਇਸ ਤੋਂ ਬਾਅਦ ਪੁਲਿਸ ਨੇ ਗਿ੍ਫ਼ਤਾਰ ਕੀਤੇ ਵਿਅਕਤੀਆਂ ਨੂੰ ਕਿਸਾਨਾਂ ਦੇ ਹਵਾਲੇ ਕਰ ਦਿੱਤਾ ਤੇ ਕਿਸਾਨਾਂ ਨੇ ਧਰਨਾ ਚੁੱਕ ਲਿਆ। ਜਾਣਕਾਰੀ ਮੁਤਾਬਿਕ ਬੀਤੇ ਦੋ ਦਿਨ ਪਹਿਲਾਂ ਕਿਸਾਨ ਆਗੂਆਂ ਤੇ ਭਾਜਪਾ ਆਗੂਆਂ ਵਿਚਾਲੇ ਮੀਟਿੰਗ ਕਰਨ ਨੂੰ ਲੈ ਕੇ ਤਕਰਾਰਬਾਜ਼ੀ ਹੋ ਗਈ ਸੀ। ਕਿਸਾਨਾਂ ਨੇ ਦੋਸ਼ ਲਾਇਆ ਸੀ ਕਿ ਭਾਜਪਾ ਆਗੂ ਭੁਪੇਸ਼ ਅਗਰਵਾਲ ਨੇ ਉਨ੍ਹਾਂ ਨੂੰ ਮੰਦੀ ਸ਼ਬਦਾਵਲੀ ਬੋਲੀ ਤੇ ਉਸਦੇ ਗੰਨਮੈਨ ਨੇ ਕਿਸਾਨਾਂ ‘ਤੇ ਪਿਸਟਲ ਤਾਣ ਲਈ ਸੀ। ਜਿਸ ਕਾਰਨ ਕਿਸਾਨਾਂ ਨੇ ਮੰਗ ਕੀਤੀ ਸੀ ਕਿ ਇਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਦੂਜੇ ਪਾਸੇ ਭਾਜਪਾ ਆਗੂਆਂ ਨੇ ਦੋਸ਼ ਲਾਇਆ ਸੀ ਕਿ ਇਕ ਦਰਜਨ ਦੇ ਕਰੀਬ ਭਾਜਪਾ ਆਗੂਆਂ ਨੂੰ ਕਿਸਾਨ ਜਥੇਬੰਦੀਆਂ ਨੇ ਇਕ ਕੋਠੀ ‘ਚ ਬੰਦੀ ਬਣਾ ਕੇ ਰੱਖਿਆ ਸੀ ।ਇਸ ਗੱਲ ਨੂੰ ਲੈ ਕੇ ਪੁਲਿਸ ਨੇ ਤਿੰਨ ਕਿਸਾਨਾਂ ਖ਼ਿਲਾਫ਼ ਨਾਂਅ ਸਮੇਤ ਤੇ ਡੇਢ ਸੌ ਅਣਪਛਾਤਿਆਂ ਦੇ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ ਤੇ ਗੰਡਾ ਖੇੜੀ ਪੁਲਿਸ ਨੇ ਵੀ ਇਕ ਸ਼ਿਕਾਇਤ ਦੇ ਆਧਾਰ ‘ਤੇ ਕੇਸ ਦਰਜ ਕੀਤਾ ਸੀ ।ਕਿਸਾਨਾਂ ਜਥੇਬੰਦੀਆਂ ‘ਚ ਇਸ ਗੱਲ ਨੂੰ ਲੈ ਕੇ ਗ਼ੁੱਸੇ ਦੀ ਜਵਾਲਾ ਭੜਕ ਗਈ ਕਿ ਭਾਜਪਾ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਬਜਾਏ ਪੁਲਿਸ ਨੇ ਕਿਸਾਨਾਂ ਦੇ ਖ਼ਿਲਾਫ਼ ਹੀ ਕੇਸ ਦਰਜ ਕੀਤੇ ਅਤੇ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ ਅੱਠ ਕਿਸਾਨ ਆਗੂਆਂ ਨੂੰ ਗਿ੍ਫ਼ਤਾਰ ਕਰ ਲਿਆ ਸੀ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img