More

  ਰਾਹੁਲ ਨੇ ਮੋਦੀ ‘ਤੇ ਕਸਿਆ ਤੰਜ: 2 ਕਰੋੜ ਨੌਕਰੀਆਂ ਦਾ ਕੀਤਾ ਸੀ ਵਾਅਦਾ, 14 ਕਰੋੜ ਹੋ ਗਏ ਬੇਰੁਜ਼ਗਾਰ

  ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਨੌਕਰੀਆਂ ਦੀ ਮੰਗ ਕਰਦਿਆਂ ਇੱਕ ਆਨਲਾਈਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ‘ਰੋਜ਼ਗਾਰ ਦੋ’ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਨੇ ਹਰ ਸਾਲ 2 ਕਰੋੜ ਲੋਕਾਂ ਨੂੰ ਰੁਜ਼ਗਾਰ ਦੇਣ ਦੇ ਆਪਣੇ ਵਾਅਦੇ ਨੂੰ ਪੂਰਾ ਨਹੀਂ ਕੀਤਾ ਹੈ। ਰਾਹੁਲ ਗਾਂਧੀ ਹਰ ਮੌਕੇ ‘ਤੇ ਕੇਂਦਰ ਸਰਕਾਰ ਨੂੰ ਸਵਾਲ ਪੁੱਛ ਰਹੇ ਹਨ। ਉਨ੍ਹਾਂ ਨੇ ਨੌਜਵਾਨਾਂ ਵਿੱਚ ਬੇਰੁਜ਼ਗਾਰੀ ਦਾ ਮੁੱਦਾ ਚੁੱਕਿਆ ਹੈ। 9 ਅਗਸਤ ਨੂੰ ਯੂਥ ਕਾਂਗਰਸ ਦੇ ਸਥਾਪਨਾ ਦਿਵਸ ਦੇ ਮੌਕੇ, ਰਾਹੁਲ ਗਾਂਧੀ ਨੇ ਬੇਰੁਜ਼ਗਾਰੀ ਦਾ ਮੁੱਦਾ ਚੁੱਕਿਆ ਹੈ। ਟਵਿੱਟਰ ‘ਤੇ ਜਾਰੀ ਕੀਤੀ ਗਈ ਵੀਡੀਓ ‘ਚ ਰਾਹੁਲ ਗਾਂਧੀ ਨੇ ਕਿਹਾ, “ਜਦੋਂ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣੇ ਸਨ, ਉਨ੍ਹਾਂ ਨੇ ਦੇਸ਼ ਦੇ ਨੌਜਵਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ 2 ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦੇਣਗੇ। ਹਰ ਸਾਲ। ਵੱਡਾ ਸੁਪਨਾ ਦਿੱਤਾ। ਪਰ ਸੱਚ ਸਾਹਮਣੇ ਆਇਆ। ਨਰਿੰਦਰ ਮੋਦੀ ਦੀਆਂ ਨੀਤੀਆਂ ਨੇ 14 ਕਰੋੜ ਲੋਕਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਹੈ।’ ਰਾਹੁਲ ਗਾਂਧੀ ਨੇ ਕਿਹਾ ਕਿ ਅਜਿਹਾ ਕਿਉਂ ਹੋਇਆ। ਗਲਤ ਨੀਤੀਆਂ ਕਾਰਨ, ਨੋਟਬੰਦੀ, ਗ਼ਲਤ ਜੀਐਸਟੀ, ਅਤੇ ਫਿਰ ਲੌਕਡਾਊਨ। ਇਨ੍ਹਾਂ ਤਿੰਨਾਂ ਤੱਤਾਂ ਨੇ ਭਾਰਤ ਦੇ ਢਾਂਚੇ, ਆਰਥਿਕ ਢਾਂਚੇ ਨੂੰ ਨਸ਼ਟ ਕਰ ਦਿੱਤਾ ਹੈ। ਹੁਣ ਸੱਚ ਇਹ ਹੈ ਕਿ ਭਾਰਤ ਹੁਣ ਆਪਣੀ ਜਵਾਨੀ ਨੂੰ ਰੁਜ਼ਗਾਰ ਨਹੀਂ ਦੇ ਸਕਦਾ। ਇਹੀ ਕਾਰਨ ਹੈ ਕਿ ਯੂਥ ਕਾਂਗਰਸ ਜ਼ਮੀਨ ‘ਤੇ ਉੱਤਰ ਰਹੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਯੂਥ ਕਾਂਗਰਸ ਇਸ ਮੁੱਦੇ ਨੂੰ ਹਰ ਕਸਬੇ ‘ਚ ਹਰ ਗਲੀ ਵਿੱਚ ਉਠਾਏਗੀ। ਯੂਥ ਕਾਂਗਰਸ ਬੇਰੁਜ਼ਗਾਰੀ ਦੇ ਮੁੱਦੇ ਨੂੰ ਪੂਰੀ ਤਰ੍ਹਾਂ ਉਠਾਉਣ ਜਾ ਰਹੀ ਹੈ। ਰਾਹੁਲ ਗਾਂਧੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੁਹਾਨੂੰ ਸਾਰਿਆਂ ਨੂੰ ‘ਰੋਜ਼ਗਾਰ ਦੋ’ ਮੁਹਿੰਮ ‘ਚ ਸ਼ਾਮਿਲ ਹੋਣਾ ਚਾਹੀਦਾ ਹੈ ਅਤੇ ਦੇਸ਼ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਯੂਥ ਕਾਂਗਰਸ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img