Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਰੇਤ ਮਾਫੀਏ ਦੇ ਵੱਡੇ ਮਗਰਮੱਛਾਂ ਖ਼ਿਲਾਫ਼ ਕਾਰਵਾਈ ਲਈ ਕਿਸਾਨਾਂ ਨੇ ਘੇਰਿਆ ਰਮਦਾਸ ਥਾਣਾ ਕੀ ਪੁਲਿਸ ਕਰੇਗੀ ਇਹਨਾਂ ਨੇਤਾਵਾਂ ਖ਼ਿਲਾਫ਼ ਕਾਰਵਾਈ ??

ਅੰਮ੍ਰਿਤਸਰ 01 ਮਈ , (ਰਛਪਾਲ ਸਿੰਘ) – ਰਾਵੀ ਦਰਿਆ ਕੰਢੇ ਚੱਲ ਰਹੀ ਵੱਡੇ ਪੱਧਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ ਪਾਉਣ ਵਿਰੁੱਧ ਨਵੇਂ ਬਣੇ ਇਨਫੋਰਸਮੈਂਟ ਡਾਇਰੈਕਟੋਰੇਟ, ਮਾਈਨਿੰਗ ਦੁਆਰਾ ਸ਼ੁਰੂ ਕੀਤੀ ਗਈ ਮੁਹਿੰਮ ਤੇ ਅੰਮ੍ਰਿਤਸਰ (ਦਿਹਾਤੀ) ਪੁਲਿਸ ਦੇ ਸ਼ਸ਼ਫ ਧਰੁਵ ਦਈਆ ਸਾਬ ਨੇ ਨਾਜਾਇਜ਼ ਮਾਈਨਿੰਗ ਵਿਰੁੱਧ ਸਖਤ ਕਾਰਵਾਈ ਕਰਦਿਆਂ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਥਾਣਾ ਰਾਮਦਾਸ ਦੇ ਐਸ.ਐਚ.ਓ ਨੂੰ ਗੈਰਕਾਨੂੰਨੀ ਮਾਈਨਿੰਗ ਨੂੰ ਨਾ ਰੋਕਣ ਲਈ ਮੁਅੱਤਲਕੀਤਾ ਗਿਆ ਹੈ ।

ਅੰਮ੍ਰਿਤਸਰ (ਦਿਹਾਤੀ) ਪੁਲਿਸ ਨੂੰ ਕਾਸੋਵਾਲ ਰਾਵੀ ਦਰਿਆ ਤੇ ਗੈਰ ਕਾਨੂੰਨੀ ਮਾਈਨਿੰਗ ਦੀ ਜਾਣਕਾਰੀ ਮਿਲੀ ਸੀ। ਉਸਤੇ ਤੇ ਤੁਰੰਤ ਕਾਰਵਾਈ ਕਰਦਿਆਂ, ਅੰਮ੍ਰਿਤਸਰ (ਦਿਹਾਤੀ) ਪੁਲਿਸ ਦੀਆਂ ਟੀਮਾਂ ਨੇ ਉਕਤ ਥਾਵਾਂ ‘ਤੇ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਜਿਸ ਦੇ ਸਿੱਟੇ ਵਜੋਂ ਮੌਕੇ ਤੋਂ 9 ਟਰੱਕਾਂ, 4 ਟਰੈਕਟਰ ਟਰਾਲੀਆਂ, 1 ਜੇਸੀਬੀ ਅਤੇ 1 ਪੋਕਲਾਈਨ ਬਰਾਮਦ ਕੀਤੀ ਗਈ ਅਤੇ ਮੌਕੇ ਤੇ ਦੋ ਮੁਲਜ਼ਮ- ਰਣਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਤੇਜਾ, ਗੁਰਦਾਸਪੁਰ ਅਤੇ ਦਲਜੀਤ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਪਿੰਡ ਬਹਾਦਰਗੜ੍ਹ ਜੰਡਿਆ, ਬਠਿੰਡਾ ਨੂੰ ਵੀ ਮੌਕੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਦੋਸ਼ੀਆਂ ਖਿਲਾਫ ਧਾਰਾ 379, 420, 468, 471, 120 ਬੀ , 21 ਮਾਈਨਜ਼ ਅਤੇ ਮਿਨਰਲਜ਼ ਐਕਟ, 26 ਐਨਜੀਟੀ ਐਕਟ, ਤਹਿਤ ਕਾਰਵਾਈ ਕੀਤੀ ਗਈ ।

ਦੇਰ ਰਾਤ ਹੋਈਆਂ ਗ੍ਰਿਫਤਾਰੀਆਂ ਨੂੰ ਲੈ ਕੇ ਕਿਸਾਨ ਸੰਗਰਸ਼ ਕਮੇਟੀਆਂ ਵਲੋਂ ਰਮਦਾਸ ਥਾਣੇ ਦੇ ਬਾਹਰ ਧਰਨਾ ਵੀ ਦਿੱਤਾ ਜਾ ਰਿਹਾ ਹੈ , ਕਿਸਾਨ ਆਗੂਆਂ ਦੀ ਮੰਗ ਸੀ ਕੇ ਪੁਲਿਸ ਅਸਲ ਦੋਸ਼ੀਆਂ ਢ੍ਰੀਓਂਧਸ਼ ਐਂਡ ਕੰਪਨੀ ਦੇ ਮਾਲਿਕ ਅਮ੍ਰਿਤਪਾਲ ਜੋ ਕੇ ਬਾਦਲਾਂ ਦੇ ਨੇੜਲੇ ਰੋਜ਼ੀ ਬਰਕੰਦੀ ਅਤੇ ਹੈਰੀ ਜੋ ਕੇ ਕਾਂਗਰਸ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਨੇੜਲੇ ਸਾਥੀ ਨੇ ਜੋ ਕੇ ਉਪਰੋਤਕ ਨੇਤਾਵਾਂ ਦਾ ਸਾਰਾ ਰੇਤ ਦਾ ਕਾਰੋਬਾਰ ਦੇਖਦੇ ਹਨ ,ਓਨਾ ਖਿਲਾਫ ਪੁਲਿਸ ਕਾਰਵਾਈ ਕਦੋਂ ਕਰੇਗੀ ।

 

Read Previous

.ਕੁੰਵਰ ਵਿਜੇ ਪ੍ਰਤਾਪ ਦਾ ਵੱਡਾ ਬਿਆਨ ਆਇਆ ਸਾਹਮਣੇ, ਕਿਹਾ

Read Next

ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 3.92 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ

Leave a Reply

Your email address will not be published. Required fields are marked *