More

  ਰੰਜਿਸ਼ ਦੋਰਾਨ ਦੋ ਧਿਰਾਂ ਵਿਚਕਾਰ ਗੋਲੀਆਂ ਚੱਲੀਆਂ, ਦੋ ਦੀ ਮੌਤ ਇੱਕ ਜਖਮੀ

  ਮਮਦੋਟ, 21 ਦਸੰਬਰ (ਲਛਮਣ ਸਿੰਘ ਸੰਧੂ) – ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਬੋਦਲ ਵਿਖੇ ਦੋ ਧਿਰਾਂ ਵਿਚਕਾਰ ਪੈਸੇ ਦੇ ਲੈਣ ਦੇਣ ਅਤੇ ਜਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ ਦੋਰਾਨ ਜਖਮੀ ਹੋਏ ਵਿਅਕਤੀਆਂ ਵਿਚੋਂ ਦੋ ਦੀ ਮੌਤ ਹੋਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਡੀ ਐਸ ਪੀ ਫਿਰੋਜ਼ਪੁਰ ਦਿਹਾਤੀ ਅਤੇ ਮਮਦੋਟ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕਾਰਵਾਈ ਆਰੰਭੀ ਗਈ ਹੈ। ਪਿੰਡ ਵਾਸੀਆਂ ਮੁਤਾਬਕ ਪਵਨ ਹਾਂਡਾ ਅਤੇ ਕੇਹਰ ਸਿੰਘ ਵਿਚਾਲੇ ਪੈਸੇ ਦੇ ਲੈਣ-ਦੇਣ ਅਤੇ ਜਮੀਨ ਦਾ ਵਿਵਾਦ ਚਲਿਆ ਆ ਰਿਹਾ ਸੀ ਜੋ ਇਸ ਕਦਰ ਵਧ ਗਿਆ ਕਿ ਅੱਜ ਹੋਏ ਝਗੜੇ ਦੌਰਾਨ ਗੋਲੀ ਚੱਲਣ ਨਾਲ ਕੇਹਰ ਸਿੰਘ ਉਸਦਾ ਪੁੱਤਰ ਯਾਦਵਿੰਦਰ ਸਿੰਘ ਅਤੇ ਕੇਹਰ ਸਿੰਘ ਦਾ ਜਵਾਈ ਹੈਰੀ ਜਖਮੀ ਹੋ ਗਏ ਜਿਨ੍ਹਾਂ ਵਿਚੋਂ ਯਾਦਵਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਕੇਹਰ ਸਿੰਘ ਅਤੇ ਹੈਰੀ ਹਸਪਤਾਲ ਵਿਚ ਜੇਰੇ ਇਲਾਜ ਹਨ। ਘਟਨਾ ਦੋਰਾਨ ਗੋਲੀ ਚਲਾਉਣ ਵਾਲੇ ਸ਼ਖਸ ਪਵਨ ਹਾਂਡਾ ਦੀ ਵੀ ਘਟਨਾ ਦੋਰਾਨ ਮੌਤ ਹੋ ਗਈ ਹੈ। ਪੁਲਿਸ ਵੱਲੋਂ ਕਾਰਵਾਈ ਲਈ ਪਰਿਵਾਰ ਦੇ ਬਿਆਨ ਕਲਮਬੱਧ ਕੀਤੇ ਜਾ ਰਹੇ ਹਨ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img