ਫਰੀਦਕੋਟ, 6 ਮਾਰਚ (ਮਿੱਤਲ) – ਇਲਾਕੇ ਦੀ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਲਾਰਡ ਬੁੱਧਾ ਚੈਰੀਟੇਬਲ ਟਰੱਸਟ ਵੱਲੋਂ ਆਉਂਦੀ 11 ਮਾਰਚ ਸ਼ਨੀਵਾਰ ਨੂੰ ਸਥਾਨਕ ਜੈਸਮੀਨ ਹੋਟਲ ਵਿਖੇ ਅੰਤਰਰਾਸ਼ਟਰੀ ਇਸਤਰੀ ਦਿਵਸ ਮਨਾਇਆ ਜਾਵੇਗਾ। ਸਮਾਰੋਹ ਦੀ ਪ੍ਰਧਾਨਗੀ ਟਰੱਸਟ ਦੀ ਚੀਫ ਪੈਟਰਨ ਹੀਰਾਵਤੀ ਸੇਵਾ ਮੁਕਤ ਨਾਇਬ ਤਹਿਸੀਲਦਾਰ ਕਰਨਗੇ। ਅੰਤਰਰਾਸ਼ਟਰੀ ਕ੍ਰਿਕੇਟਰ ਅਤੇ ਗੋਲਡ ਮੈਡਲਿਸਟ ਨੇਹਾ ਖਾਨ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਟਰੱਸਟ ਦੇ ਜਿਲ੍ਹਾ ਪ੍ਰਧਾਨ ਜਗਦੀਸ਼ ਰਾਜ ਭਾਰਤੀ ਨੇ ਦੱਸਿਆ ਹੈ ਕਿ ਸਮਾਰੋਹ ਦੌਰਾਨ ਸਮਾਜ ਵਿਚ ਨਾਮਣਾ ਖੱਟਣ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰਨ ਵਾਲੀਆਂ ਸੱਤ ਹੋਣਹਾਰ ਲੜਕੀਆਂ ਅਤੇ ਔਰਤਾਂ ਨੂੰ ਸੰਸਥਾ ਵੱਲੋਂ ਸ਼ਾਨਦਾਰ ਮੋਮੈਂਟੋ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਸਮਾਰੋਹ ਦੌਰਾਨ ਟਰੱਸਟ ਦੇ ਸੰਸਥਾਪਕ ਚੇਅਰਮੈਨ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਉਚੇਚੇ ਤੌਰ ’ਤੇ ਸ਼ਾਮਿਲ ਹੋ ਕੇ ਇਨ੍ਹਾਂ ਲੜਕੀਆਂ ਅਤੇ ਔਰਤਾਂ ਨੂੰ ਅਸ਼ੀਰਵਾਦ ਅਤੇ ਸ਼ੁੱਭ ਇੱਛਾਵਾਂ ਦੇਣਗੇ। ਪ੍ਰਧਾਨ ਭਾਰਤੀ ਨੇ ਇਹ ਵੀ ਦੱਸਿਆ ਹੈ ਕਿ ਉਕਤ ਇਸਤਰੀ ਦਿਵਸ ਸਮਾਰੋਹ ਲਈ ਸੰਸਥਾ ਦੀ ਨਵੀਂ ਬਣੀ ਮੈਂਬਰ ਅੰਜੂ ਸ਼ਰਮਾ ਨੂੰ ਪ੍ਰੋਜੈਕਟ ਇੰਚਾਰਜ ਬਣਾਇਆ ਗਿਆ ਹੈ ਜੋ ਸਾਰੇ ਪ੍ਰਬੰਧਾਂ ਦੀ ਦੇਖ ਰੇਖ ਕਰਨਗੇ। ਸਮਾਰੋਹ ਦੌਰਾਨ ਟਰੱਸਟ ਦੇ ਸਾਰੇ ਅਹੁਦੇਦਾਰ ਅਤੇ ਮੈਂਬਰ ਪਰਿਵਾਰ ਸਮੇਤ ਸ਼ਾਮਿਲ ਹੋਣਗੇ।
ਲਾਰਡ ਬੁੱਧਾ ਟਰੱਸਟ 11 ਮਾਰਚ ਨੂੰ ਅੰਤਰ ਰਾਸ਼ਟਰੀ ਇਸਤਰੀ ਦਿਵਸ ਮਨਾਏਗਾ : ਭਾਰਤੀ
