ਲੋਕਾਂ ਦਾ ਧਿਆਨ ਭਟਕਾਉਣ ਦੇ ਲਈ ਨਾਟਕ ਕਰ ਰਹੀ ਹੈ ਕਾਂਗਰਸ – ਹਰਪਾਲ ਸਿੰਘ ਚੀਮਾ

10

ਚੰਡੀਗੜ੍ਹ, 24 ਮਈ (ਬੁਲੰਦ ਆਵਾਜ ਬਿਊਰੋ)  –ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਦੇਖਦਿਆਂ ਕੈਪਟਨ ਅਮਰਿੰਦਰ ਸਿੰਘ ਅੇ ਉਨ੍ਹਾਂ ਦੇ ਮੰਤਰੀ ਲੋਕਾਂ ਦਾ ਧਿਆਨ ਭਟਕਾਉਣ ਲਈ ਆਪਸ ’ਚ ਗੁੱਥਮ-ਗੁੱਥਾ ਹੋਣ ਦਾ ਨਾਟਕ ਖੇਡ ਰਹੇ ਹਨ। ਉਨ੍ਹਾਂ ਨੇ ਕਾਂਗਰਸ ਦੇ ਵਿਧਾਇਕਾਂ ਦੁਆਰਾ ਕੈਪਟਨ ਅਮਰਿੰਦਰ ਸਿੰਘ ’ਤੇ ਚੁੱਕੇ ਜਾ ਰਹੇ ਸਵਾਲਾਂ ਬਾਰੇ ਕਿਹਾ ਕਿ ਪੰਜਾਬ ਦੀ ਜਨਤਾ ਫੋਕੀਆਂ ਬਿਆਨਬਾਜ਼ੀਆਂ ਤੋਂ ਪ੍ਰੇਸ਼ਾਨ ਹੋ ਚੁੱਕੀ ਹੈ। ਨਵਜੋਤ ਸਿੰਘ ਸਿੱਧੂ ਤੇ ਪਰਗਟ ਸਿੰਘ ਭਾਵੇਂ ਆਪਣੀ ਸਰਕਾਰ ਖ਼ਿਲਾਫ਼ ਸਵਾਲ ਚੁੱਕ ਰਹੇ ਹਨ ਪਰ ਉਹ ਹਾਲੇ ਵੀ ਵਿਧਾਇਕ ਦੀ ਕੁਰਸੀ ’ਤੇ ਸੁਸ਼ੋਭਿਤ ਹਨ। ਉਨ੍ਹਾਂ ਨੂੰ ਤੁਰੰਤ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

Italian Trulli