More

    ਲੋਕਾਂ ਦੇ ਜ਼ਿਆਦਾ ਸੰਪਰਕ ਵਿਚ ਆਉਣ ਵਾਲੇ ਦੁਕਾਨਦਾਰ ਕੋਵਿਡ ਟੈਸਟ ਜ਼ਰੂਰ ਕਰਵਾਉਣ-ਡਿਪਟੀ ਕਮਿਸ਼ਨਰ

    ਸਰਕਾਰ ਵੱਲੋ ਮੁਫ਼ਤ ਕਰਵਾਏ ਜਾ ਰਹੇ ਹਨ ਕੋਵਿਡ ਟੈਸਟ

    ਅੰਮ੍ਰਿਤਸਰ, 12 ਅਗਸਤ : (ਰਛਪਾਲ ਸਿੰਘ) – ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਲੋਕਾਂ ਦੇ ਜ਼ਿਆਦਾ ਸੰਪਰਕ ਵਿਚ ਆਉਣ ਵਾਲੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਕੋਵਿਡ ਟੈਸਟ ਜ਼ਰੂਰ ਕਰਵਾਣ। ਉਨਾਂ ਕਿਹਾ ਕਿ ਇਸ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਇਹ ਬਹੁਤ ਜ਼ਰੂਰੀ ਹੈ ਕਿ ਕੋਵਿਡ ਦਾ ਟੈਸਟ ਕਰਵਾਇਆ ਜਾਵੇ। ਇਸ ਲਈ ਲੋਕਾਂ ਦੇ ਜ਼ਿਆਦਾ ਸੰਪਰਕ ਵਿਚ ਆਉਣ ਵਾਲਿਆਂ ਨੂੰ ਇਸ ਸਬੰਧੀ ਅੱਗੇ ਆਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਸਿਵਲ ਹਸਪਤਾਲ ਅਤੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਮੋਬਾਇਲ ਟੈਸਟਿੰਗ ਵੈਨਾਂ ਕੋਵਿਡ ਦਾ ਰੈਪਿਡ ਟੈਸਟ ਮੁਫ਼ਤ ਕਰ ਰਹੀਆਂ ਹਨ, ਜਿਸ ਦੀ ਰਿਪੋਰਟ ਵੀ ਜ਼ਲਦੀ ਮਿਲ ਜਾਂਦੀ ਹੈ। ਉਨਾਂ ਕਿਹਾ ਕਿ ਜੇਕਰ ਵਿਅਕਤੀ ਵਿਚ ਕੋਰੋਨਾਂ ਦੇ ਲੱਛਣ ਪਾਏ ਜਾਂਦੇ ਹਨ ਤਾਂ ਉਹ ਘਰ ਵਿਚ ਹੀ ਇਕਾਂਤਵਾਸ ਹੋ ਸਕਦਾ ਹੈ। ਇਸ ਲਈ ਆਪਣੇ ਪਰਿਵਾਰਾਂ ਅਤੇ ਸਮਾਜ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਲਈ ਜ਼ਿਆਦਾ ਸੰਪਰਕ ਵਿਚ ਰਹਿਣ ਵਾਲਿਆਂ ਨੂੰ ਕੋਵਿਡ ਟੈਸਟ ਜ਼ਰੂਰ ਕਰਵਾਉਣਾ ਚਾਹੀਦਾ ਹੈ। ਉਨਾਂ ਵਪਾਰ ਮੰਡਲ ਦੇ ਅਹੁਦੇਦਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਦੁਕਾਨਦਾਰਾਂ ਨੂੰ ਟੈਸਟ ਕਰਵਾਉਣ ਲਈ ਪ੍ਰੇਰਿਤ ਕਰਨ।

    ਸ: ਖਹਿਰਾ ਨੇ ਦੱਸਿਆ ਕਿ ਲੋਕਾਂ ਵਲੋ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਕਰਕੇ ਹੀ ਕੋਰੋਨਾ ਮਰੀਜਾਂ ਦੀ ਗਿਣਤੀ ਵਿਚ ਵਾਧਾ ਹੋ ਰਿਹਾ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਨਾਲ ਹੀ ਅਸ਼ੀ ਕਰੋਨਾ ਮਹਾਮਾਰੀ ਦੀ ਲੜੀ ਨੂੰ ਤੋੜ ਸਕਦੇ ਹਾਂ। ਉਨਾਂ ਸਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਕਰੋਨਾ ਟੈਸਟ ਜ਼ਰੂਰ ਕਰਵਾਉਣ, ਜਿਸ ਨਾਲ ਜਿਥੇ ਉੋਹ ਆਪ ਸੁਰੱਖਿਅਤ ਹੋਣਗੇ ਅਤੇ ਆਪਣੇ ਪਰਿਵਾਰ ਨੂੰ ਵੀ ਸੁਰੱਖਿਅਤ ਰੱਖ ਸਕਣਗੇ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img