More

  ਲੋਕ ਆਪਣੇ ਵੱਧ ਤੋਂ ਵੱਧ ਕੋਵਿਡ-19 ਦਾ ਟੈਸਟ ਕਰਵਾਉਣ -ਵਧੀਕ ਡਿਪਟੀ ਕਮਿਸ਼ਨਰ

  ਕਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਦੀ ਭਾਗੀਦਾਰੀ ਜਰੂਰੀ
  ਅੰਮ੍ਰਿਤਸਰ, 26 ਅਗਸਤ: (ਰਛਪਾਲ ਸਿੰਘ) – ਕਰੋਨਾ ਮਹਾਂਮਾਰੀ ਦੇ ਵਧਣ ਦਾ ਮੁੱਖ ਕਾਰਨ ਲੋਕਾਂ ਵੱਲੋਂ ਲਗਾਤਾਰ ਵਰਤੀ ਜਾ ਰਹੀ ਲਾਪਰਵਾਹੀ ਹੈ ਅਤੇ ਲੋਕ ਬਿਨਾਂ ਮਾਸਕ ਤੋਂ ਬੇਵਜ੍ਹਾ ਘੁੰਮ ਰਹੇ ਹਨ ਜਿਸ ਕਰਕੇ ਇਹ ਮਹਾਂਮਾਰੀ ਵੱਧ ਰਹੀ ਹੈ। ਸਰਕਾਰ ਵੱਲੋਂ ਇਸ ਮਹਾਂਮਾਰੀ ਨੂੰ ਰੋਕਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦਾ ਵੀ ਫ਼ਰਜ ਬਣਦਾ ਹੈ ਕਿ ਉਹ ਇਸ ਮਹਾਂਮਾਰੀ ਨੂੰ ਖਤਮ ਕਰਨ ਲਈ ਪ੍ਰਸਾਸ਼ਨ ਦਾ ਸਹਿਯੋਗ ਦੇਣ।
  ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀ ਹਿੰਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਰਦਿਆਂ ਕਿਹਾ ਕਿ ਲੋਕਾਂ ਨੂੰ ਆਪਣੇ ਕੋਵਿਡ -19 ਦਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ ਜਿਸ ਨਾਲ ਉਹ ਜਿਥੇ ਆਪ ਸੁਰੱਖਿਅਤ ਰਹਿਣਗੇ ਉਥੇ ਉਹ ਆਪਣੇ ਪਰਿਵਾਰ ਨੂੰ ਇਸ ਮਹਾਂਮਾਰੀ ਤੋਂ ਬਚਾ ਸਕਣਗੇ। ਉਨ੍ਹਾਂ ਕਿਹਾ ਕਿ ਮਾਸਕ ਦੀ ਵਰਤੋਂ ਨਾਲ ਅਸੀਂ 80 ਫੀਸਦੀ ਤੋਂ ਜਿਆਦਾ ਇਸ ਮਹਾਂਮਾਰੀ ਤੋਂ ਬਚ ਸਕਦੇ ਹਾਂ। ਸ੍ਰੀ ਹਿੰਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਰਕਾਰ ਵੱਲੋਂ ਜੋ ਲਾਕਡਾਊਨ ਲਗਾਇਆ ਗਿਆ ਹੈ ਉਸ ਦਾ ਮੁੱਖ ਮਕਸਦ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣਾ ਹੈ ਅਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਇਸ ਕਰੋਨਾ ਮਹਾਂਮਾਰੀ ਦੀ ਲੜੀ ਨੂੰ ਤੋੜਿਆ ਜਾ ਸਕੇ।
  ਇਸ ਮੌਕੇ ਅੱਜ ਅਮਨਦੀਪ ਹਸਪਤਾਲ ਵੱਲੋਂ ਰੈਡ ਕਰਾਸ ਨੂੰ ਇਕ ਐਂਬੂਲੈਂਸ ਵੀ ਭੇਂਟ ਕੀਤੀ ਗਈ। ਸ੍ਰੀ ਅਗਰਵਾਲ ਨੇ ਕਿਹਾ ਕਿ ਅਮਨਦੀਪ ਹਸਪਤਾਲ ਦਾ ਇਹ ਬਹੁਤ ਵਧੀਆ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਇਸ ਲੜਾਈ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਪ੍ਰਸਾਸ਼ਨ ਦਾ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਇਸ ਲੜਾਈ ਨੂੰ ਜਿੱਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਐਂਬੂਲੈਂਸ ਨਾਲ ਕਰੋਨਾ ਮਰੀਜਾਂ ਨੂੰ ਇਕ ਥਾਂ ਤੋਂ ਦੂਜੀ ਥਾਂ ਤੇ ਤਬਦੀਲ ਕਰਨ ਵਿੱਚ ਕਾਫੀ ਸਹਾਇਤਾ ਮਿਲੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੈਡ ਕਰਾਸ ਵਿੱਚ ਵੱਧ ਤੋਂ ਵੱਧ ਮਦਦ ਦੇਣ ਤਾਂ ਜੋ ਲੋੜਵੰਦਾਂ ਦੀ ਸਹਾਇਤਾ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਰੈਡ ਕਰਾਸ ਵੱਲੋਂ ਇਯ ਮਹਾਂਮਾਰੀ ਦੌਰਾਨ ਲੋੜਵੰਦਾਂ ਦੀ ਕਾਫੀ ਸਹਾਇਤਾ ਕੀਤੀ ਗਈ ਹੈ ਅਤੇ ਇਹ ਸਭ ਕੁਝ ਦਾਨੀ ਸੱਜਣਾ ਦੇ ਸਹਿਯੋਗ ਨਾਲ ਹੀ ਹੋ ਸਕਿਆ ਹੈ। ਇਸ ਮੌਕੇ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ, ਡਾ: ਸ਼ਹਿਬਾਜ ਸਿੰਘ, ਸ੍ਰੀ ਸਚਿਨ ਚੱਢਾ, ਸ੍ਰੀ ਦੀਪਕ ਕੁਮਾਰ ਅਤੇ ਸ੍ਰੀ ਰਣਧੀਰ ਠਾਕੁਰ ਵੀ ਹਾਜ਼ਰ ਸਨ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img