ਲੋਕ ਇਨਸਾਫ ਪਾਰਟੀ ਨੇ ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈਕੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਲੋਕ ਇਨਸਾਫ ਪਾਰਟੀ ਨੇ ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈਕੇ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਲੋਕ ਇਨਸਾਫ਼ ਪਾਰਟੀ ਦੇ ਆਗੂ ਬਲਵਿੰਦਰ ਸਿੰਘ ਬੈਂਸ ਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਇੱਥੇ ਪੁਲੀਸ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ 267 ਪਾਵਨ ਸਰੂਪਾਂ ਦੇ ਮਾਮਲੇ ਵਿਚ ਜਾਂਚ ਦੀ ਮੰਗ ਕੀਤੀ। ਇਹ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ਵਿੱਚ ਘੱਟ ਪਾਏ ਗਏ ਸਨ। ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਜਾਂਚ ਕਰਾਉਣ ਦੇ ਆਦੇਸ਼ ਦਿੱਤੇ ਗਏ ਹਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਇੱਕ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ।ਅੱਜ ਇਸ ਮਾਮਲੇ ਵਿਚ ਬਲਵਿੰਦਰ ਸਿੰਘ ਬੈਂਸ ਨੇ ਆਖਿਆ ਕਿ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਦੀ ਮੰਗ ਨੂੰ ਲੈ ਕੇ ਪੁਲੀਸ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈੇ।

ਉਨ੍ਹਾਂ ਆਖਿਆ ਕਿ ਜੇਕਰ ਕੋਈ ਕਾਰਵਾਈ ਨਾ ਹੋਈ ਤਾਂ ਉਹ ਡੀਜੀਪੀ ਕੋਲ ਜਾਣਗੇ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਮੰਗ ਰੱਖਣਗੇ ਅਤੇ ਉਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਹੋਣ ਵਾਲੇ ਬਜਟ ਇਜਲਾਸ ਵਿੱਚ ਵੀ ਇਹ ਮੁੱਦਾ ਉਭਾਰਨਗੇ । ਇਸ ਸਮੇ ਉਨਾਂ ਨਾਲ ਮਾਝਾ ਜੋਨ ਦੇ ਇੰਚਾਰਜ ਸ: ਅਮਰੀਕ ਸਿੰਘ ਵਰਪਾਲ, ਧਾਰਮਿਕ ਵਿੰਗ ਦੇ ਪ੍ਰਧਾਨ ਸ: ਜਗਜੋਤ ਸਿੰਘ ਖਾਲਸਾ, ਮਨਵਿੰਦਰ ਸਿੰਘ ਗਿਆਸਪੁਰਾ, ਜਸਵਿੰਦਰ ਸਿੰਘ ਖਾਲਸਾ, ਮਨਜੀਤ ਸਿੰਘ ਸੁਲਤਾਨ ਵਿੰਡ, ਗੁਰਮੀਤ ਸਿੰਘ ਛੇਹਰਟਾ, ਮਨਦੀਪ ਸਿੰਘ ਬੱਬੀ, ਪ੍ਰਕਾਸ਼ ਸਿੰਘ ਮਾਹਲ, ਸਰਬਜੀਤ ਸਿੰਘ ਹੈਰੀ ਆਦਿ ਹਾਜਰ ਸਨ।

Bulandh-Awaaz

Website:

Exit mobile version