ਲੋਕ ਸਭਾ ਚੋਣਾਂ ਸਬੰਧੀ ਕਾਂਗਰਸ ਨੇ ਕੀਤੀ ਮੀਟਿੰਗ

ਲੋਕ ਸਭਾ ਚੋਣਾਂ ਸਬੰਧੀ ਕਾਂਗਰਸ ਨੇ ਕੀਤੀ ਮੀਟਿੰਗ

ਅੰਮ੍ਰਿਤਸਰ,19 ਫ਼ਰਵਰੀ (ਰਾਜੇਸ਼ ਡੈਨੀ)-ਬੀਤੇ ਦਿਨੀ ਆਗਾਮੀ ਲੋਕ ਸਭਾ ਚੋਣਾਂ ਸਬੰਧੀ ਇਕ ਵਿਸ਼ਾਲ ਮੀਟਿੰਗ ਰਾਕੇਸ਼ ਕੁਮਾਰ ਰਿੰਕੂ ਅਤੇ ਸੁਖਵਿੰਦਰ ਸਿੰਘ ਸੁੱਖ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਸਤੀਸ਼ ਬੱਲੂ, ਗੌਰਵ ਅਰੋੜਾ, ਸ. ਛੇਹਰਟਾ ਸੰਘਰਸ਼ ਕਮੇਟੀ ਦੇ ਮੈਂਬਰ ਪ੍ਰਧਾਨ ਕੰਵਲਜੀਤ ਸਿੰਘ ਤੋਂ ਇਲਾਵਾ ਹਲਕਾ ਪੱਛਮੀ ਦੇ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਭਾਗ ਲਿਆ ਅਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿਚਾਰ ਚਰਚਾ ਕੀਤੀ। ਇਸ ਮੌਕੇ ਰਾਕੇਸ਼ ਕੁਮਾਰ ਰਿੰਕੂ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਵੱਲੋਂ ਜਿਸ ਵੀ ਉਮੀਦਵਾਰ ਨੂੰ ਟਿਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਜਾਵੇਗਾ, ਹਲਕਾ ਪੱਛਮੀ ਦੇ ਕਾਂਗਰਸੀ ਅਹੁਦੇਦਾਰ ਅਤੇ ਵਰਕਰ ਨਿਰਸਵਾਰਥ ਹੋ ਕੇ ਉਸ ਦਾ ਸਾਥ ਦੇਣਗੇ ਅਤੇ ਉਸ ਉਮੀਦਵਾਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਚੱਲਣਗੇ। ਕਾਂਗਰਸ ਹਰ ਘਰ ਤੱਕ। ਉਨ੍ਹਾਂ ਕਿਹਾ ਕਿ ਉਨ੍ਹਾਂ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੁਣ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਅਤੇ ਕਾਂਗਰਸ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਘਰ-ਘਰ ਜਾ ਕੇ ਪ੍ਰਚਾਰ ਕਰਨ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰ ਸਕੇ। ਇਸ ਮੌਕੇ ਛੇਹਰਟਾ ਸੰਘਰਸ਼ ਕਮੇਟੀ ਦੇ ਪ੍ਰਧਾਨ ਕੰਵਲਜੀਤ ਸਿੰਘ ਨੇ ਕਿਸਾਨਾਂ ’ਤੇ ਹੋ ਰਹੇ ਅੱਤਿਆਚਾਰਾਂ ਅਤੇ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਕੇ ਕਾਂਗਰਸ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਬਾਬਾ ਸੁਰਜੀਤ ਸਿੰਘ ਵਡਾਲੀ, ਬਿਹਾਰੀ ਲਾਲ, ਦਿਲਬਾਗ ਸਿੰਘ ਹਮੀਦਪੁਰਾ, ਧਰਮਪਾਲ ਲਾਡੀ, ਸ਼ੌਕਤ ਅਲੀ, ਨਿਸ਼ਾਨ ਸਿੰਘ, ਬਲਦੇਵ ਸਿੰਘ, ਅਕਾਸ਼ਦੀਪ ਸਿੰਘ, ਗੁਰਪ੍ਰੀਤ ਸਿੰਘ, ਹਰਦੀਪ ਸਿੰਘ, ਵਿਜੇ ਕੁਮਾਰ, ਅਮਿਤ ਕੁਮਾਰ, ਬਲਵਿੰਦਰ ਸਿੰਘ, ਸਤਵੰਤ ਸਿੰਘ ਆਦਿ ਹਾਜ਼ਰ ਸਨ। ਮੌਜੂਦ ਸਨ।

Bulandh-Awaaz

Website: