31.9 C
Amritsar
Sunday, May 28, 2023

ਲੰਗਰ ਦੇ ਰਾਸ਼ਨ ਵਿਚ ਘਪਲਾ ਕਰਨ ਦੇ ਮਾਮਲੇ ‘ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸਣੇ ਪੰਜ ਮੁਅੱਤਲ

Must read

ਤਖ਼ਤ ਕੇਸਗੜ੍ਹ ਸਾਹਿਬ ਵਿਖੇ ਲੰਗਰ ਘਪਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਦੇਰ ਰਾਤ ਕਥਿਤ ਦੋਸ਼ੀ ਮੈਨੇਜਰ ਸਣੇ ਪੰਜ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ। ਇਸ ਦੀ ਪੁਸ਼ਟੀ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਤਰਾਂ ਨੇ ਦੱਸਿਆ ਕਿ ਰਾਤ ਪ੍ਰਧਾਨ ਵੱਲੋਂ ਪੜਤਾਲੀਆ ਕਮੇਟੀ ਵੱਲੋਂ ਪੇਸ਼ ਕੀਤੀ ਰਿਪੋਰਟ ਦੀ ਸਮੀਖਿਆ ਕਰਨ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਇਸ ਮਾਮਲੇ ਵਿੱਚ ਕਥਿਤ ਦੋਸ਼ੀ ਮੈਨੇਜਰ, ਮੀਤ ਮੈਨੇਜਰ, ਅਕਾਊਂਟੈਂਟ, ਸਟੋਰ ਕੀਪਰ ਅਤੇ ਇੰਸਪੈਕਟਰ ਨੂੰ ਤੁਰੰਤ ਮੁਅੱਤਲ ਕਰਦੇ ਹੋਏ ਗੁਰਦੀਪ ਸਿੰਘ ਕੰਗ ਨੂੰ ਤਖ਼ਤ ਕੇਸਗੜ੍ਹ ਸਾਹਿਬ ਦਾ ਨਵਾਂ ਮੈਨੇਜਰ ਨਿਯੁਕਤ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਹੋਈ ਕਾਰਵਾਈ ਦੀ ਪੁਸ਼ਟੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਪੀਏ ਤੇ ਸਕੱਤਰ ਮਹਿੰਦਰ ਸਿੰਘ ਅਾਹਲੀ ਵੱਲੋਂ ਕੀਤੀ ਗਈ ਹੈ।

ਧੰਨਵਾਦ ਸਹਿਤ ਅੰਮ੍ਰਿਤਸਰ ਟਾਈਮਜ਼

- Advertisement -spot_img

More articles

- Advertisement -spot_img

Latest article