More

  ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਈ.ਵੀ.ਐਮ. ਤੇ ਵੀ.ਵੀ.ਪੀ.ਏ.ਟੀ ਸਬੰਧੀ ਜਾਗਰੂਕਤਾ ਫੈਲਾਉਣ ਲਈ 11 ਜਾਗਰੂਕਤਾ ਵੈਨਾਂ ਰਵਾਨਾ

  ਜਾਗਰੂਕਤਾ ਵੈਨਾਂ 11 ਵਿਧਾਨ ਸਭਾ ਹਲਕਿਆਂ ’ਚ ਕਰਨਗੀਆਂ ਜਾਗਰੂਕ

  ਅੰਮ੍ਰਿਤਸਰ, 2 ਦਸੰਬਰ (ਅਮਨਦੀਪ) – ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਰੂਹੀ ਦੁੱਗ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (ਵੀ.ਵੀ.ਪੀ.ਏ.ਟੀ) ਤੇ ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ 11 ਜਾਗਰੂਕਤਾ ਵੈਨਾਂ ਨੂੰ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਜਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਸ੍ਰੀ ਸੁਸ਼ੀਲ ਤੁਲੀ, ਚੋਣ ਤਹਿਸੀਲਦਾਰ ਸ: ਰਜਿੰਦਰ ਸਿੰਘ , ਚੋਣ ਕਾਨੂੰਨਗੋ ਸ੍ਰੀ ਸੋਰਭ ਖੋਸਲਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

  ਕਿਹਾ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ, ਪੀ.ਡਬਲਯੂ.ਡੀ. ਦੀ ਵੋਟ ਬਣਵਾਉਣ ਤੇ ਸਵੀਪ ਗਤੀਵਿਧੀਆਂ ’ਚ ਲਿਆਂਦੀ ਜਾਵੇ ਤੇਜ਼ੀ

  ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਇਹ ਜਾਗਰੂਕਤਾ ਵੈਨਾਂ ਸਾਰੇ ਵਿਧਾਨ ਸਭਾ ਹਲਕਿਆਂ ਦੇ ਸ਼ਹਿਰਾਂ ਤੇ ਕਸਬਿਆਂ ਵਿਚ ਜਾ ਕੇ ਵੋਟਰਾਂ ਨੂੰ ਈ.ਵੀ.ਐਮ. ਤੇ ਵੀ.ਵੀ.ਪੀ.ਏ.ਟੀ ਸਬੰਧੀ ਜਾਗਰੂਕ ਕਰਨਗੀਆਂ। ਉਨ੍ਹਾਂ ਦੱਸਿਆ ਕਿ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ (ਵੀ.ਵੀ.ਪੀ.ਏ.ਟੀ), ਇਲੈਕਟ੍ਰੋਨਿਕ ਵੋਟਿੰਗ ਮਸ਼ੀਨ (ਈ.ਵੀ.ਐਮ.) ਨਾਲ ਜੁੜੀ ਇਕ ਮਸ਼ੀਨ ਹੈ, ਜਿਸ ਰਾਹੀਂ ਵੋਟਰ ਆਪਣੀ ਵੋਟ ਦੀ ਪੁਸ਼ਟੀ ਕਰ ਸਕਦੇ ਹਨ। ਇਸ ਮਸ਼ੀਨ ਰਾਹੀਂ ਵੋਟਰ ਕਰੀਬ 7 ਸੈਕੰਡ ਲਈ ਉਸ ਉਮੀਦਵਾਰ ਦਾ ਸੀਰੀਅਲ ਨੰਬਰ, ਨਾਮ ਤੇ ਚੋਣ ਦੇਖ ਸਕਦੇ ਹਨ, ਜਿਸ ਨੂੰ ਉਨ੍ਹਾਂ ਵੋਟ ਪਾਈ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣ ਲਈ ਵੋਟਰ ਈ.ਵੀ.ਐਮ. ਦੇ ਬੈਲੇਟ ਯੂਨਿਟ ’ਤੇ ਨੀਲਾ ਬਟਨ ਦਬਾਉਣ ਤੇ ਵੀ.ਵੀ.ਪੀ.ਏ.ਟੀ ’ਤੇ ਛਪੀ ਹੋਈ ਪਰਚੀ ਦੀ ਜਾਂਚ ਕਰਨ। ਡਾ. ਦੁੱਗ ਨੇ ਅਪੀਲ ਕਰਦੇ ਹੋਏ ਕਿਹਾ ਕਿ ਕੋਈ ਵੀ ਯੋਗ ਵੋਟਰ ਵੋਟ ਬਨਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਚੋਣ ਸਬੰਧੀ ਜਾਣਕਾਰੀ ਲਈ ਮੁਫ਼ਤ ਟੋਲ ਫਰੀ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਤੇ ਪੀ.ਡਬਲਯੂ.ਡੀ. ਵੋਟਰਾਂ ਦੀ ਵੋਟ ਬਨਾਉਣ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ 10 ਪ੍ਰਤੀਸ਼ਤ ਤੋਂ ਘੱਟ ਪੋਲੰਗ ਵਾਲੇ ਬੂਥਾਂ ’ਤੇ ਸਵੀਪ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਅਤੇ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਉਹ ਆਪਣੇ ਵਿਧਾਨ ਸਭਾ ਹਲਕਿਆਂ ਵਿਚ ਇਨ੍ਹਾਂ ਬੂਥਾਂ ’ਤੇ ਖੁਦ ਜਾ ਕੇ ਲੋਕਾਂ ਨੂੰ ਵੋਟਿੰਗ ਪ੍ਰਤੀ ਉਤਸ਼ਾਹਿਤ ਕਰਨ ਦਾ ਯਤਨ ਕਰਨ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img