More

  ਵਰਕਰਾਂ ਦੇ ਪ੍ਰਤੀਕਰਮ ਬਾਅਦ ਮਾਇਆਵਤੀ ਹੋਈ ਡਾਢੀ

  ਜਲੰਧਰ, 29 ਜੂਨ (ਬੁਲੰਦ ਆਵਾਜ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਿੱਚ ਹੋਏ ਸਿਆਸੀ ਗੱਠਜੋੜ ਤੋਂ ਬਾਅਦ ਸੀਟਾਂ ਦੀ ਵੰਡ ਨੂੰ ਲੈ ਕੇ ਬਸਪਾ ਵਿੱਚ ਘਸਮਾਣ ਪੈ ਗਿਆ ਹੈ। ਇਕ ਪਾਸੇ ਜਿੱਥੇ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਤੇ ਵਰਕਰਾਂ ਵੱਲੋਂ ਇਸ ਗੱਠਜੋੜ ਤਹਿਤ ਹੋਈ ਸੀਟਾਂ ਦੀ ਵੰਡ ਨੂੰ ਲੈ ਕੇ ਸਵਾਲ ਉਠਾਏ ਜਾ ਰਹੇ ਹਨ ਜਦਕਿ ਦੂਜੇ ਪਾਸੇ ਲਖਨਊ (ਉੱਤਰ ਪ੍ਰਦੇਸ਼) ਵਿੱਚ ਬਸਪਾ ਦੀ ਕੌਮੀ ਪ੍ਰਧਾਨ ਮਾਇਆਵਤੀ ਵੱਲੋਂ ਕੀਤੀ ਗਈ ਮੀਟਿੰਗ ਵਿੱਚ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਅਕਾਲੀ ਦਲ ਨਾਲ ਜੋ ਗੱਠਜੋੜ ਹੋਇਆ ਹੈ ਉਸ ਵਿੱਚ ਬਸਪਾ ਦੇ ਹਿੱਸੇ ਆਉਂਦੀਆਂ 20 ਸੀਟਾਂ ਵਿੱਚੋਂ ਕੋਈ ਸੀਟ ਬਦਲੀ ਨਹੀਂ ਜਾਵੇਗੀ। ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਇਸ ਸਬੰਧੀ ਮਾਇਆਵਤੀ ਦੇ ਸਟੈਂਡ ਦੀ ਪ੍ਰੋੜਤਾ ਕੀਤੀ ਹੈ। ਇਕ ਹੋਰ ਟਵੀਟ ਵਿਚ ਮਾਇਆਵਤੀ ਨੇ ਕਿਹਾ, ‘‘ਪਾਰਟੀ ਇਹ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਪੰਜਾਬ ਨੂੰ ਛੱਡ ਕੇ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਬਸਪਾ ਇਕੱਲਿਆਂ ਹੀ ਲੜੇਗੀ ਅਤੇ ਕਿਸੇ ਨਾਲ ਕੋਈ ਗੱਠਜੋੜ ਨਹੀਂ ਕਰੇਗੀ।’’ ਜ਼ਿਕਰਯੋਗ ਹੈ ਕਿ ਪੰਜਾਬ ਵਿਚ ਬਸਪਾ ਨੇ ਹਾਲ ਹੀ ਵਿਚ ਗੱਠਜੋੜ ਕੀਤਾ ਹੈ। ਮਾਇਆਵਤੀ ਨੇ ਕਿਹਾ ਕਿ ਬਸਪਾ ਦੇ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸਤੀਸ਼ ਚੰਦਰ ਮਿਸ਼ਰਾ ਨੂੰ ਪਾਰਟੀ ਦੇ ਮੀਡੀਆ ਸੈੱਲ ਦਾ ਕੌਮੀ ਕੋਆਰਡੀਨੇਟਰ ਬਣਾਇਆ ਗਿਆ ਹੈ। ਉਨ੍ਹਾਂ ਬਸਪਾ ਜਾਂ ਇਸ ਦੀ ਕੌਮੀ ਪ੍ਰਧਾਨ ਸਬੰਧੀ ਕੋਈ ਵੀ ਖ਼ਬਰ ਛਾਪਣ ਤੋਂ ਪਹਿਲਾਂ ਮਿਸ਼ਰਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ।

  ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਕਿਹਾ ਕਿ ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਵਿਧਾਨ ਸਭਾ ਚੋਣਾਂ ਲਈ ਬਸਪਾ ਕਿਸੇ ਨਾਲ ਗੱਠਜੋੜ ਨਹੀਂ ਕਰੇਗੀ। ਹਿੰਦੀ ਵਿਚ ਕੀਤੇ ਲੜੀਵਾਰ ਟਵੀਟਾਂ ਵਿਚ ਸਾਬਕਾ ਮੁੱਖ ਮੰਤਰੀ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਏਆਈਐੱਮਆਈਐੱਮ ਨਾਲ ਕਿਸੇ ਵੀ ਤਰ੍ਹਾਂ ਦੇ ਗੱਠਜੋੜ ਤੋਂ ਸਪੱਸ਼ਟ ਤੌਰ ’ਤੇ ਇਨਕਾਰ ਕੀਤਾ ਹੈ। ਉਨ੍ਹਾਂ ਅੱਜ ਟਵੀਟ ਕੀਤਾ, ‘‘ਇਕ ਨਿਊਜ਼ ਚੈਨਲ ਵੱਲੋਂ ਕੱਲ੍ਹ ਤੋਂ ਖ਼ਬਰ ਦਿਖਾਈ ਜਾ ਰਹੀ ਹੈ ਕਿ ਬਸਪਾ ਆਗਾਮੀ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਓਵਾਇਸੀ ਦੀ ਪਾਰਟੀ ਏਆਈਐੱਮਆਈਐੱਮ ਨਾਲ ਮਿਲ ਕੇ ਲੜੇਗੀ। ਇਹ ਖ਼ਬਰ ਪੂਰੀ ਤਰ੍ਹਾਂ ਗ਼ਲਤ, ਗੁੰਮਰਾਹਕੁਨ ਅਤੇ ਤੱਥਾਂ ਅਕਾਲੀ ਦਲ ਦੇ ਹਿੱਸੇ ਦੀਆਂ 97 ਸੀਟਾਂ ਬਾਰੇ ਸਹਿਮਤੀ ਹੋਈ ਹੈ। ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਫੇਰਬਦਲ ਬਾਰੇ ਚਰਚਾ ਜਾਂ ਗੱਲਬਾਤ ਨਹੀਂ ਹੋਵੇਗੀ। ਇਹ ਹਾਈਕਮਾਂਡ ਦਾ ਅੰਤਿਮ ਫੈਸਲਾ ਹੈ। ਇਸੇ ਦੌਰਾਨ ਅਕਾਲੀ ਦਲ-ਬਸਪਾ ਗੱਠਜੋੜ ਵਿਰੁੱਧ ਗੁੰਮਰਾਹਕੁਨ ਪ੍ਰਚਾਰ ਕਰਨ ਦੇ ਦੋਸ਼ ਲਾਉਂਦਿਆਂ ਸਾਬਕਾ ਸੂਬਾ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ। ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਦਸਤਖ਼ਤਾਂ ਹੇਠ ਜਾਰੀ ਕੀਤੇ ਗਏ ਬਿਆਨ ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦਾ ਦੋਸ਼ ਲਗਾਉਂਦਿਆ ਰਸ਼ਪਾਲ ਸਿੰਘ ਰਾਜੂ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਇਆ ਗਿਆ ਹੈ। ਉੱਧਰ, ਬਸਪਾ ਦੇ ਸੀਨੀਅਰ ਆਗੂ ਤੇ ਪਾਰਟੀ ਵਿੱਚ ਪੱਛੜੀਆਂ ਸ਼੍ਰੇਣੀਆਂ ਵਿੰਗ ਦੇ ਇੰਚਾਰਜ ਨੇ ਸ਼੍ਰੋਮਣੀ ਅਕਾਲੀ ਦਲ ਨਾਲ ਹੋਏ ਸਮਝੌਤੇ ਤਹਿਤ ਹਾਰੀਆਂ ਜਾਣ ਵਾਲੀਆਂ ਸੀਟਾਂ ਲੈਣ ਦੇ ਦੋਸ਼ ਲਾਉਂਦਿਆਂ ਇਸ ਦੇ ਵਿਰੋਧ ਵਜੋਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਦੀ ਸੂਬਾਈ ਲੀਡਰਸ਼ਿਪ ਨੇ ਪਾਰਟੀ ਦੀ ਕੌਮੀ ਪ੍ਰਧਾਨ ਮਾਇਆਵਤੀ ਨੂੰ ਗੁੰਮਰਾਹ ਕੀਤਾ ਹੈ। ਸ੍ਰੀ ਸ਼ਾਲੀਮਾਰ ਅਨੁਸਾਰ ਸੀਟਾਂ ਦੀ ਵੰਡ ਨੂੰ ਲੈ ਕੇ ਬਸਪਾ ਵਰਕਰਾਂ ਵਿੱਚ ਵੱਡੀ ਪੱਧਰ ’ਤੇ ਨਿਰਾਸ਼ਾ ਪਾਈ ਜਾ ਰਹੀ ਹੈ। ਉੱਧਰ, ਪਾਰਟੀ ਵਿੱਚੋਂ ਕੱਢੇ ਜਾਣ ਬਾਰੇ ਸ੍ਰੀ ਰਾਜੂ ਨੇ ਕਿਹਾ ਕਿ ਬਸਪਾ ਦੀ ਕੌਮੀ ਪ੍ਰਧਾਨ ਮਾਇਆਵਤੀ ਕੋਲ ਉਨ੍ਹਾਂ ਬਾਰੇ ਗ਼ਲਤ ਸ਼ਿਕਾਇਤਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਨਗਰ ਕੌਂਸਲ ਵਿੱਚ ਉਨ੍ਹਾਂ ਦੀ ਪਤਨੀ ਮੀਤ ਪ੍ਰਧਾਨ ਹੈ ਅਤੇ ਇੱਕ ਦਿਨ ਜ਼ਰੂਰੀ ਰੁਝੇਵੇਂ ਕਾਰਨ ਉਹ ਆਪਣੇ ਵਾਰਡ ਲਈ ਆਏ ਫ਼ੰਡ ਨਹੀਂ ਲੈਣ ਜਾ ਸਕੀ ਤਾਂ ਉਨ੍ਹਾਂ ਦੀ ਥਾਂ ਉਹ (ਰਾਜੂ) ਚਲੇ ਗਏ ਸਨ। ਉੱਥੇ ਕਾਂਗਰਸ ਦੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਵੀ ਆ ਗਏ। ਉਨ੍ਹਾਂ ਨਾਲ ਮੀਡੀਆ ਵਿੱਚ ਛਪੀਆਂ ਤਸਵੀਰਾਂ ਨੂੰ ਇਸ ਤਰ੍ਹਾਂ ਪੇਸ਼ ਕੀਤਾ ਗਿਆ ਕਿ ਰਸ਼ਪਾਲ ਰਾਜੂ ਕਾਂਗਰਸ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਸ੍ਰੀ ਰਾਜੂ ਨੇ ਕਿਹਾ ਕਿ ਉਹ ਬਸਪਾ ਦੇ ਵਫ਼ਾਦਾਰ ਸਿਪਾਹੀ ਹਨ ਤੇ ਬਾਬੂ ਕਾਂਸ਼ੀ ਰਾਮ ਦੀ ਵਿਚਾਰਧਾਰਾ ਨੂੰ ਲੈ ਕੇ ਚੱਲ ਰਹੇ ਹਨ ਅਤੇ ਚੱਲਦੇ ਰਹਿਣਗੇ। ਇਸੇ ਦੌਰਾਨ ਬਸਪਾ ਦੇ ਪੱਛੜੀਆਂ ਸ਼੍ਰੇਣੀਆਂ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਸ਼ਾਲੀਮਾਰ ਨੇ ਕਿਹਾ ਕਿ ਬਸਪਾ ਦੀ ਮੌਜੂਦਾ ਸੂਬਾਈ ਲੀਡਰਸ਼ਿਪ ਦੀ ਕਾਰਜ਼ਸ਼ੈਲੀ ਤੋਂ ਦੁੱਖੀ ਹੋ ਕੇ ਉਹ ਪਾਰਟੀ ਤੋਂ ਅਸਤੀਫਾ ਦੇ ਰਹੇ ਹਨ।

  ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਬਸਪਾ ਵਿਚ ਅਜੇ ਵੀ ਵਰਕਰ ਸਤੁੰਸ਼ਟ ਨਹੀਂ ਹਨ।ਆਉਣ ਵਾਲੇ ਸਮੇਂ ਦੌਰਾਨ ਕੁਝ ਲੋਕ ਪਾਰਟੀ ਛਡ ਸਕਦੇ ਹਨ।ਬਸਪਾ ਵਿਰੋਧੀਆਂ ਦਾ ਕਹਿਣਾ ਹੈ ਕਿ ਭਾਜਪਾ ਦੇ ਨੇਤਾਵਾਂ ਨੂੰ ਬਸਪਾ ਪੰਜਾਬ ਵਿੱਚ ਆਪਣੀ ਪਾਰਟੀ ਜਾਇਨ ਕਰਾਕੇ ਸੀਟਾਂ ਦੇ ਸਕਦੀ ਹੈ।ਪਰ ਹਾਲੇ ਇਸ ਬਾਰੇ ਬਸਪਾ ਨੇ ਕੋਈ ਪੁਸ਼ਟੀ ਨਹੀਂ ਕੀਤੀ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img