ਸ੍ਰੀ ਮੁਕਤਸਰ ਸਾਹਿਬ, 23 ਮਈ (ਬੁਲੰਦ ਅਵਾਜ਼ ਬਿਊਰੋ) – ਸਥਾਨਕ ਸ਼ਹਿਰ ਦੇ ਜੰਮ ਪਲ ਅਤੇ ਸਿੱਖਿਆ ਦੇ ਖੇਤਰ ਵਿੱਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਰਾਜੀਵ ਛਾਬੜਾ ਨੇ ਬਤੌਰ ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਅਹੁਦਾ ਸੰਭਾਲ ਲਿਆ ਹੈ। ਉਹ ਇਸ ਤੋਂ ਪਹਿਲਾਂ ਫਿਰੋਜਪੁਰ ਵਿਖੇ ਡੀ.ਈ.ਓ. ਵਜੋਂ ਕੰਮ ਕਰ ਰਹੇ ਸਨ। ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੇ ਉੱਚ ਪੱਧਰੀ ਵਫ਼ਦ ਨੇ ਨਵ ਨਿਯੁਕਤ ਡੀ.ਈ.ਓ. ਛਾਬੜਾ ਨਾਲ ਉਨ੍ਹਾਂ ਦੇ ਦਫਤਰ ਵਿੱਚ ਪਹਿਲੀ ਮੁਲਾਕਾਤ ਕੀਤੀ। ਮਿਸ਼ਨ ਮੁਖੀ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠਲੇ ਇਸ ਵਫ਼ਦ ਵਿੱਚ ਮਿਸ਼ਨ ਦੇ ਮੀਤ ਪ੍ਰਧਾਨ ਡਾ. ਸੁਰਿੰਦਰ ਗਿਰਧਰ, ਮੁੱਖ ਸਲਾਹਕਾਰ ਜਗਦੀਸ਼ ਧਵਾਲ, ਮਿਸ਼ਨ ਸੇਵਕ ਰਜਿੰਦਰ ਖੁਰਾਣਾ, ਸੀਨੀਅਰ ਮੈਂਬਰ ਰਾਮ ਸਿੰਘ ਪੱਪੀ ਸਾਬਕਾ ਕੌਂਸਲਰ ਤੇ ਨਰਿੰਦਰ ਕਾਕਾ ਫੋਟੋ ਗ੍ਰਾਫਰ ਆਦਿ ਮੌਜੂਦ ਸਨ।
ਪ੍ਰਧਾਨ ਢੋਸੀਵਾਲ ਨੇ ਨਵੇਂ ਡੀ.ਈ.ਓ. ਛਾਬੜਾ ਨੂੰ ਅਹੁਦਾ ਸੰਭਾਲਣ ’ਤੇ ਸਮੁੱਚੇ ਮਿਸ਼ਨ ਵੱਲੋਂ ਵਧਾਈ ਦਿੱਤੀ। ਮਿਸ਼ਨ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਸਬੰਧੀ ਡੀ.ਈ.ਓ. ਨੂੰ ਸੰਖੇਪ ਵਿਚ ਜਾਣਕਾਰੀ ਦਿੱਤੀ ਜਿਸ ਨੂੰ ਸੁਣ ਕੇ ਉਹ ਕਾਫ਼ੀ ਪ੍ਰਭਾਵਿਤ ਹੋਏ। ਮੁਲਾਕਾਤ ਦੌਰਾਨ ਸ੍ਰੀ ਛਾਬੜਾ ਨੇ ਮਿਸ਼ਨ ਆਗੂਆਂ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕਾਰਜਾਂ ਲਈ ਸ਼ਲਾਘਾ ਕੀਤੀ। ਇਸ ਮੌਕੇ ਉਨ੍ਹਾਂ ਨੇ ਜਿਲ੍ਹੇ ਦੇ ਸਮੁੱਚੇ ਅਧਿਆਪਕ ਵਰਗ ਅਤੇ ਹੋਰਨਾਂ ਕਰਮਚਾਰੀਆਂ ਨੂੰ ਸਰਕਾਰੀ ਨਿਯਮਾਂ ਤਹਿਤ ਪੂਰੀ ਲਗਨ ਤੇ ਮਿਹਨਤ ਨਾਲ ਕੰਮ ਕਰਨ ਦੀ ਅਪੀਲ ਵੀ ਕੀਤੀ। ਜਾਣਕਾਰੀ ਦਿੰਦੇ ਹੋਏ ਪ੍ਰਧਾਨ ਢੋਸੀਵਾਲ ਨੇ ਦੱਸਿਆ ਹੈ ਕਿ ਮੁਲਾਕਾਤ ਦੌਰਾਨ ਪੰਜਾਬ ਯੂਨੀਵਰਸਿਟੀ ਦੇ ਸੈਨੇਟਰ ਉਪ ਜਿਲ੍ਹਾ ਸਿੱਖਿਆ ਅਫਸਰ ਕਪਿਲ ਸ਼ਰਮਾ ਅਤੇ ਅੰਗਰੇਜੀ ਸਬਜੈਕਟ ਦੇ ਵਿਸ਼ਾ ਮਾਹਰ ਗੁਰਮੇਲ ਸਿੰਘ ਡੀ.ਐੱਮ. (ਡਿਸਟਰਿਕਟ ਮੈਂਟਰ) ਵੀ ਮੌਜੂਦ ਸਨ। ਇਸ ਪਲੇਟੀ ਮੁਲਾਕਾਤ ਦੀ ਯਾਗਦਾਰ ਵਜੋਂ ਮਿਸ਼ਨ ਵੱਲੋਂ ਸ੍ਰੀ ਛਾਬੜਾ ਨੂੰ ਸਨਮਾਨ ਚਿੰਨ੍ਹ ਵੀ ਭੇਂਟ ਕੀਤਾ ਗਿਆ।