ਵਿਜੀਲੈਂਸ ਵਲੋ 5000 ਰੁਪਏ ਰਿਸ਼ਵਤ ਲੈਦਾਂ ਮਾਲ ਪਟਵਾਰੀ ਰੰਗੇ ਹੱਥੀ ਕਾਬੂ

126

ਨੰਬਰਦਾਰੀ ਦੀ ਸ਼ਿਫਾਰਸ਼ ਕਰਨ ਲਈ ਪਟਵਾਰੀ ਲੈ ਰਿਹਾ ਸੀ ਰਿਸ਼ਵਤ ਦੀ ਦੂਜੀ ਕਿਸ਼ਤ

Italian Trulli

ਨਵਾਂਸ਼ਹਿਰ, 14 ਸਤੰਬਰ (ਬੁਲੰਦ ਆਵਾਜ ਬਿਊਰੋ) – ਵਿਜੀਲੈਂਸ ਵਿਭਾਗ ਨੇ ਇਕ ਕਾਨੂੰਗੋ/ ਪਟਵਾਰੀ ਨੂੰ 5000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਮਾਹਲ ਖੁਰਦ ਦੇ ਰਹਿਣ ਵਾਲੇ ਗੁਰਮੁੱਖ ਸਿੰਘ ਪੁੱਤਰ ਹਰਮੇਸ਼ ਸਿੰਘ ਨੇ ਵਿਜੀਲੈਂਸ ਨੂੰ ਸ਼ਿਕਾਇਤ ਦਿਤੀ ਸੀ ਕਿ ਉਸ ਨੇ ਪਿੰਡ ਦੀ ਨੰਬਰਦਾਰੀ ਲਈ ਉਕਤ ਕਾਨੂੰਗੋ ਓਮ ਪ੍ਰਕਾਸ਼ ਰਘੂ ਰਾਮ ਨੇ 15000 ਰੁਪਏ ਰਿਸ਼ਵਤ ਲਈ ਸੀ ਤੇ 5000 ਰੁਪਏ ਦੀ ਹੋਰ ਮੰਗ ਕਰ ਰਿਹਾ ਸੀ ਜਿਸ ਕਿ ਅੱਜ ਰੰਗੇ ਹੱਥੀ ਨਵਾਂਸ਼ਹਿਰ ਪਟਵਾਰਖਾਨੇ ਤੋਂ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਗ੍ਰਿਫਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਦੋਸ਼ੀ ਪਟਵਾਰੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਦੂਜੀ ਕਿਸ਼ਤ ਦੇ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ। ਜਿਸ ਨੂੰ ਕਿ ਅਦਾਲਤ ਵਿਚ ਪੇਸ਼ ਕਰਨ ਤੇ ਰਿਮਾਂਡ ਹਾਸਲ ਕਰਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।