ਫਰੀਦਕੋਟ, 18 ਮਾਰਚ (ਬੁਲੰਦ ਅਵਾਜ਼ ਬਿਊਰੋ) – ਵਿਜੀਲੈਂਸ ਵਿਭਾਗ ਨੇ ਜ਼ਿਲ੍ਹੇ ਦੇ ਪਿੰਡ ਭਾਗ ਸਿੰਘ ਵਾਲਾ ਦੀ ਮਹਿਲਾ ਸਰਪੰਚ ਦੇ ਪਤੀ ਗੁਰਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਦੇ ਨਾਲ ਹੀ ਗੁਰਪ੍ਰੀਤ ਸਿੰਘ ਦਾ ਇਕ ਸਾਥੀ ਵੀ ਗ੍ਰਿਫ਼ਤਾਰ ਕੀਤਾ ਗਿਆ।
ਮਿਲੀ ਜਾਣਕਾਰੀ ਅਨੁਸਾਰ ਦੋਹਾਂ ਨੇ ਪਿੰਡ ਭਾਗ ਸਿੰਘ ਵਾਲਾ ਦੀ ਇਕ ਬਜ਼ੁਰਗ ਔਰਤ ਨੂੰ ਮਕਾਨ ਬਣਾਉਣ ਲਈ ਪਾਸ ਹੋਈ 1,32,000 ਰੁਪਏ ਦੀ ਗ੍ਰਾਂਟ ਵਿਚੋਂ 2 ਕਿਸ਼ਤਾਂ ਦੀ ਵਰਤੋਂ ਦਾ ਸਰਟੀਫਿਕੇਟ ਜਾਰੀ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਇਸ ਦੌਰਾਨ ਅੱਜ ਵਿਜੀਲੈਂਸ ਨੇ ਮੁਲਜ਼ਮਾਂ ਨੂੰ 5 ਹਜ਼ਾਰ ਰੁਪਏ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ।