ਵਿਜੀਲੈਸ ਨੇ ਹੋਮਗਾਰਡ ਦਾ ਪਲਟੂਨ ਕਮਾਂਡਰ 5000 ਰੁਪਏ ਦੀ ਰਿਸ਼ਵਤ ਲੈਦਾਂ ਰੰਗੇ ਹੱਥੀ ਕੀਤਾ ਕਾਬੂ

45

ਜਲੰਧਰ, 17 ਜੂਨ (ਬੁਲੰਦ ਆਵਾਜ ਬਿਊਰੋ) – ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਹੋਮਗਾਰਡ ਦੇ ਪਲਟੂਨ ਕਮਾਂਡਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੀਐੱਸਪੀ ਵਿਜੀਲੈਂਸ ਅਸ਼ਵਨੀ ਕੁਮਾਰ ਦੀ ਅਗਵਾਈ ‘ਚ ਟੀਮ ਨੇ ਟਰੈਪ ਲਗਾ ਕੇ ਸ਼ਾਹਕੋਟ ਥਾਣੇ ‘ਚ ਤਾਇਨਾਤ ਹੋਮਗਾਰਡ ਦੇ ਪਲਟੂਨ ਕਮਾਂਡਰ ਜਗੀਰ ਲਾਲ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਸਥਾਨਕ ਬੱਸ ਸਟੈਂਡ ਦੇ ਨਜ਼ਦੀਕ ਗ੍ਰਿਫਤਾਰ ਕਰ ਲਿਆ। ਸ਼ਿਕਾਇਤਕਰਤਾ ਮੇਜਰ ਸਿੰਘ ਨੇ ਦੱਸਿਆ ਕਿ ਉਹ ਸ਼ਾਹਕੋਟ ਥਾਣੇ ‘ਚ ਹੋਮਗਾਰਡ ਜਵਾਨ ਵਜੋਂ ਤਾਇਨਾਤ ਹੈ। ਪਲਟੂਨ ਕਮਾਂਡਰ ਜਗੀਰ ਲਾਲ ਉਸ ਦੀਆਂ ਗੈਰ ਹਾਜਰੀਆਂ ਲਗਾ ਕੇ ਤੰਗ ਪਰੇਸ਼ਾਨ ਕਰਦਾ ਸੀ ਅਤੇ ਹਾਜ਼ਰੀਆਂ ਲਗਾਉਣ ਲਈ ਪੈਸਿਆਂ ਦੀ ਮੰਗ ਕਰਦਾ ਸੀ। ਉਸਨੇ ਸਮਾਜ ਸੇਵਕ ਹਰਦੇਵ ਸਿੰਘ ਰਾਮੂਵਾਲ ਨਾਲ ਗੱਲ ਕੀਤੀ ਤੇ ਉਨ੍ਹਾਂ ਨੇ ਵਿਜੀਲੈਂਸ ਦੇ ਉੱਚ ਅਧਿਕਾਰੀਆਂ ਨਾਲ ਇਸ ਮਸਲੇ ਸਬੰਧੀ ਗੱਲਬਾਤ ਕੀਤੀ।

Italian Trulli

ਅੱਜ ਜਦੋਂ ਜਗੀਰ ਲਾਲ ਵੱਲੋਂ ਪੈਸਿਆਂ ਦੀ ਮੰਗ ਕੀਤੀ ਗਈ ਤਾਂ ਟਰੈਪ ਲਗਾ ਕੇ ਬੱਸ ਸਟੈਂਡ ਨਜ਼ਦੀਕ ਵਿਜੀਲੈਂਸ ਟੀਮ ਨੇ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ ਅਤੇ ਥਾਣਾ ਸ਼ਾਹਕੋਟ ਵਿਖੇ ਬਾਕੀ ਕਾਰਵਾਈ ਕਰਨ ਲਈ ਲਿਆਂਦਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੀਲੈਂਸ ਦੇ ਇੰਸਪੈਕਟਰ ਰਾਜਵੰਤ ਕੌਰ ਨੇ ਦੱਸਿਆ ਕਿ ਪਲਟੂਨ ਕਮਾਂਡਰ ਜਗੀਰ ਲਾਲ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ ਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਲੰਧਰ ਵਿਖੇ ਕੀਤੀ ਜਾਵੇਗੀ।