More

    ਵਿਜੀਲੈਸ ਬਿਊਰੋ ਵਲੋ ਸਿੱਖਿਆ ਵਿਭਾਗ ਦਾ ਜੂਨੀਅਰ ਸਹਾਇਕ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਦਾਂ ਰੰਗੇ ਹੱਥੀ ਕਾਬੂ

    ਈ.ਟੀ.ਟੀ ਅਧਿਆਪਕ ਦੀ ਬਕਾਇਆ ਰਾਸ਼ੀ ਜਾਰੀ ਕਰਾਉਣ ਲਈ ਲੈ ਰਿਹਾ ਸੀ ਰਿਸ਼ਵਤ

    ਮੋਹਾਲੀ, 21 ਜੁਲਾਈ (ਬੁਲੰਦ ਆਵਾਜ ਬਿਊਰੋ) – ਮੋਹਾਲੀ ਵਿਜੀਲੈਂਸ ਬਿਊਰੋ ਵੱਲੋਂ ਸਿੱਖਿਆ ਵਿਭਾਗ ਦੇ ਜੂਨੀਅਰ ਸਹਾਇਕ ਪ੍ਰਿਤਪਾਲ ਸਿੰਘ ਨੂੰ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।ਇਸ ਸੰਬੰਧੀ ਡੀ. ਐੱਸ. ਪੀ. ਹਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਪ੍ਰਿਤਪਾਲ ਸਿੰਘ ਇਸ ਵਿਭਾਗ ਦੇ ਇਕ ਹੋਰ ਮੁਲਾਜ਼ਮ (ਈਟੀਟੀ ਅਧਿਆਪਕ)ਕਰਮਜੀਤ ਸਿੰਘ ਦੀ ਬਕਾਇਆ ਰਕਮ ਜਾਰੀ ਕਰਵਾਉਣ ਬਦਲੇ ਸਾਢੇ ਤਿੰਨ ਲੱਖ ਰੁਪਏ ਰਿਸ਼ਵਤ ਮੰਗ ਰਿਹਾ ਸੀ।

    ਇਸ ਸੰਬੰਧੀ ਈਟੀਟੀ ਅਧਿਆਪਕ ਕਰਮਜੀਤ ਸਿੰਘ ਮੁਹਾਲੀ ਨੇ ਵਿਜੀਲੈਂਸ ਵਿਭਾਗ ਵਿੱਚ ਸ਼ਿਕਾਇਤ ਦਿੱਤੀ ਸੀ, ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ। ਮੁਲਜ਼ਮ ਦੇ ਖ਼ਿਲਾਫ਼ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਹੈ।ਪ੍ਰਿਤਪਾਲ ਸਿੰਘ ਬੀਤੀ ਰਾਤ ਈਟੀਟੀ ਅਧਿਆਪਕ ਕਰਮਜੀਤ ਸਿੰਘ ਦੇ ਘਰ ਰਿਸ਼ਵਤ ਦੇ ਪੈਸੇ ਲੈਣ ਲਈ ਪਹੁੰਚਿਆ ਸੀ। ਇਸ ਸੰਬੰਧੀ ਵਿਜੀਲੈਂਸ ਵਿਭਾਗ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਡੀ.ਐਸ.ਪੀ ਹਰਵਿੰਦਰ ਪਾਲ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਉਸ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਗਿਆ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img