More

  ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਦੀ ਮੁੱਖ ਲੋੜ – ਵਿਕਾਸ ਸੋਨੀ

  ਸਕੂਲਾਂ ਦੀਆਂ ਲਾਇਬ੍ਰੇਰੀਆਂ ਨੂੰ ਟੈਬਲੈਟ ਵੰਡਣ ਦੀ ਕੀਤੀ ਸ਼ੁਰੂਆਤ

  ਅੰਮ੍ਰਿਤਸਰ, 14 ਦਸੰਬਰ (ਗਗਨ) – ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇ ਅਤੇ ਆ ਰਹੀ ਨਵੀਂ ਤਕਨਾਲੋਜੀ ਨਾਲ ਜੋੜਿਆ ਜਾਵੇ ਤਾਂ ਜੋ ਵਿਦਿਆਰਥੀ ਆਪਣਾ ਭਵਿੱਖ ਸੰਵਾਰ ਸਕਣ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੌਂਸਲਰ ਸ੍ਰੀ ਵਿਕਾਸ ਸੋਨੀ ਨੇ ਅੱਜ ਦਫਤਰ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਵਿਖੇ ਪ੍ਰਤੀ ਸਕੂਲ ਦੀ ਲਾਇਬ੍ਰੇਰੀ ਨੂੰ 5 ਟੈਬਲੈਟ ਦੇਣ ਸਮੇਂ ਕੀਤਾ।
  ਸ੍ਰੀ ਵਿਕਾਸ ਸੋਨੀ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਉਹ ਅੱਜ ਇਥੇ ਸਕੂਲਾਂ ਦੀਆਂ ਲਾਇਬ੍ਰੇਰੀਆਂ ਵਾਸਤੇ ਟੈਬਲੈਟਾਂ ਦੀ ਵੰਡ ਕਰਨ ਆਏ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਦੀਆਂ ਲਾਇਬ੍ਰੇਰੀਆਂ ਵਿੱਚ ਇਹ ਟੈਬਲੈਟ ਵਿਦਿਆਰਥੀਆਂ ਦੀ ਪੜ੍ਹਾਈ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ ਅਤੇ ਵਿਦਿਆਰਥੀ ਰੋਜਾਨਾ ਜਿੰਦਗੀ ਵਿਚ ਹੋ ਰਹੀਆਂ ਗਤੀਵਿਧੀਆਂ ਨਾਲ ਜੁੜ ਸਕਣਗੇ। ਸ੍ਰੀ ਸੋਨੀ ਨੇ ਦੱਸਿਆ ਕਿ ਸਿਖਿਆ ਵਿਭਾਗ ਵੱਲੋਂ ਰਾਜ ਦੇ ਚੁਣੇ ਗਏ 872 ਸੀਨੀਅਰ ਸੈਕੰਡਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਵਿਖੇ 5-5 ਟੈਬਲੈਟ ਦੇਣ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ।

  ਕੌਂਸਲਰ ਵਿਕਾਸ ਸੋਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਮੰਤਵ ਸ਼ੁਰੂ ਤੋਂ ਹੀ ਸਿਖਿਆ ਨੂੰ ਬੜਾਵਾ ਦੇਣਾ ਰਿਹਾ ਹੈ ਅਤੇ ਇਸ ਦੇ ਨਾਲ ਨਾਲ ਹੀ ਰਾਜ ਦੇ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਪ੍ਰਦਾਨ ਕਰਵਾਉਣਾ ਹੈ। ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਦੀ ਸਹਾਇਤਾ ਲਈ ਅਨੇਕਾਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਸਰਕਾਰ ਇਹ ਸਹੂਲਤਾਂ ਦੇਣ ਲਈ ਲੋਕਾਂ ਦੇ ਦੁਆਰ ਤੇ ਖੁਦ ਪਹੁੰਚ ਕਰ ਰਹੀ ਹੈ। ਇਸ ਮੌਕੇ ਸ੍ਰੀ ਜੁਗਰਾਜ ਸਿੰਘ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ, ਸ੍ਰੀ ਪਰਮਜੀਤ ਸਿੰਘ ਚੋਪੜਾ, ਸ੍ਰੀ ਸੰਦੀਪ ਮਹਾਜਨ, ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਵੀ ਹਾਜਰ ਸਨ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img