More

  ਵਿਭਾਗੀ ਗਤੀਵਿਧੀਆਂ ਦੀ ਸਮੀਖਿਆ ਲਈ ਜ਼ਿਲ਼੍ਹਾ ਸਿੱਖਿਆ ਅਫਸਰ ਵਲੋਂ ਸਕੂਲ ਮੁਖੀਆ ਨਾਲ ਮੀਟਿੰਗ ਦੌਰਾਨ ਅਹਿਮ ਵਿਚਾਰਾਂ

  ਸਕੂਲਾਂ ਅੰਦਰ ਚਲ ਰਹੇ ਵਿਕਾਸ ਕਾਰਜ ਜਲਦ ਪੂਰੇ ਕੀਤੇ ਜਾਣ – ਸੁਸ਼ਲਿ ਕੁਮਾਰ ਤੁੱਲੀ

  ਅੰਮ੍ਰਿਤਸਰ, 8 ਜੁਲਾਈ (ਗਗਨ) – ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਅੰਦਰ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਸਿੱਖਿਆ ਦੇ ਮਿਆਰ ਵਿੱਚ ਵੱਡੇ ਸੁਧਾਰ ਨੂੰ ਲੈ ਕੇ ਪੰਜਾਬ ਦੇਸ਼ ਦਾ ਅੱਵਲ ਸੂਬਾ ਬਣਿਆ ਹੈ ਅਤੇ ਅੱਜ ਲੋੜ ਹੈ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀ ਹਿੱਤ ਵਿੱਚ ਕੀਤੇ ਜਾ ਰਹੇ ਕਾਰਜ ਅਤੇ ਚਲਾਈਆਂ ਜਾ ਰਹੀਆ ਸਕੀਮਾਂ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਸੀਲ ਕੁਮਾਰ ਤੁੱਲੀ ਜ਼ਿਲ਼੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਵਲੋਂ ਸਰਕਾਰੀ ਸਕੂਲਾਂ ਵਿੱਚ ਚਲ ਰਹੇਵਿਕਾਸ ਕਾਰਜਾਂ ਅਤੇ ਵਿਭਾਗੀ ਗਤੀਵਿਧੀਆਂ ਨੂੰ ਲੈ ਕੇ ਬਲਾਕ ਪੱਧਰੀ ਸਕੂਲ ਮੁਖੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਤੁੱਲੀ ਅੱਜ ਬੀ.ਈ.ਈ.ਓ. ਦਫਤਰ ਵਿਖੇ ਬਲਾਕ ਸਿੱਖਿਆ ਅਫਸਰ ਸ਼੍ਰੀਮਤੀ ਸਰਬਜੀਤ ਕੌਰ ਤੇ ਦਿਲਬਾਗ ਸਿੰਘ ਦੀ ਸਾਂਝੀ ਅਗਵਾਈ ਹੇਠ ਹੋਈ ਸਕੂਲ ਮੁਖੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।

  ਬਲਾਕ ਰਈਆ ਦੇ ਸੀ.ਐਚ.ਟੀ., ਸਕੂਲ ਮੁਖੀ, ਪੀ.ਟੀ.ਆਈ., ਟੀਮ ਪੜੌ ਪੰਜਾਬ ਪੜਾਓ ਪੰਜਾਬ ਦੀ ਮੀਟਿੰਗ ਦੌਰਾਨ ਸ੍ਰੀ ਤੁੱਲੀ ਨੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਨਣ ਦੀ ਖੁਸੀ ਸਾਂਝੀ ਕਰਦਿਆਂ ਸਰਕਾਰੀ ਸਕੂਲਾ ਅੰਦਰ ਚਲ ਰਹੀਆਂ ਗਤੀਵਿਧੀਆਂ ਦਾਖਲਾ ਮੁਹਿੰਮ, ਸਮਾਰਟ ਸਕੂਲ ਮੁਹਿੰਮ, ਕੁਆਲਿਟੀ ਐਜੂਕੇਸ਼ਂ, ਨੈਸ਼ਨਲ ਅਚੀਵਮੈਂਟ ਸਰਵੇ, ਪੰਜਾਬ ਅਚੀਵਮੈਂਟ ਸਰਵੇ, ਸਮਾਰਟ ਲਾਇਬ੍ਰੇਰੀ, ਸਮੇਤ ਖੇਡ ਮੈਦਾਨਾਂ ਸਮੇਤ ਹੋਰਨਾਂ ਗਤੀਵਿਧੀਆਂ ਸੰਬੰਧੀ ਵਿਸਥਾਰਪੂਰਵਕ ਵਿਚਾਰ ਚਰਚਾ ਕੀਤੀ। ਇਸ ਸਮੇ ਉਨ੍ਹਾਂ ਨੇ ਸਰਕਾਰੀ ਸਕੂਲਾਂ ਅੰਦਰ ਸਿਵਿਲ ਵਰਕਸ ਅਧੀਨ ਚਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕਰਨ ਲਈ ਸਕੂਲ ਮੁਖੀਆਂ ਨੂੰ ਪ੍ਰੇਰਿਤ ਕੀਤਾ। ਇਸ ਸਮੇਂ ਹੋਰਨਾਂ ਤੋਂ ਇਲਾਵਾ ਰਜਿੰਦਰ ਸਿੰਘ ਏ.ਸੀ.ਐਮ., ਸਰਬਜੀਤ ਸਿੰਘ, ਮਨਦੀਪ ਸਿੰਘ, ਮੁਨੀਸ਼ ਕੁਮਾਰ, ਸੰਦੀਪ ਸਿਆਲ,( ਸਾਰੇ ਸਹਾਇਕ ਕੋਆਰਡੀਨੇਟਰ), ਵੀਨਾ ਕੁਮਾਰ ਬਲਾਕ ਮੀਡੀਆ ਕੋਆਰਡੀਨੇਟਰ, ਰੁਪਿੰਦਰ ਸਿੰਘ, ਪਵਿੱਤਰ ਸਿੰਘ, ਨਵਦੀਪ ਸਿੰਘ, ਗੁਰਵਿੰਦਰ ਸਿੰਘ (ਸਾਰੇ ਬੀ.ਐਮ.ਟੀ.), ਹਰਜਿੰਦਰ ਸਿੰਘ ਸਠਿਆਲਾ, ਰਘਵਿੰਦਰ ਸਿੰਘ ਧੂਲਕਾ, ਪ੍ਰੀਤ ਮਹਿੰਦਰ ਸਿੰਘ (ਸਾਰੇ ਸੀ.ਐਚ.ਟੀ.), ਪ੍ਰਸ਼ਾਂਤ ਸ਼ਰਮਾ ਹਾਜਰ ਸਨ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img