More

    ਵੁੱਡ ਸਟਾਕ ਸਕੂਲ ਦੀ ਵਿਦਿਆਰਥਣ ਨੇ ਰੈਡ ਕਰਾਸ ਨੂੰ ਦਿੱਤੇ 1 ਲੱਖ ਰੁਪਏ

    ਅੰਮ੍ਰਿਤਸਰ, 29 ਸਤੰਬਰ (ਗਗਨ) – ਵੁੱਡ ਸਟਕ ਸਕੂਲ ਮੰਸੂਰੀ ਦੀ 11ਵੀਂ ਕਲਾਸ ਦੀ ਵਿਦਿਆਰਥਣ ਮਿਸ ਰੁਹਾਨੀ ਵਰਮਾ ਜੋ ਕਿ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ ਨੇ ਆਪਣੀ ਮਿਲਾਪ ਫੰਡ ਰੇਜਿੰਗ ਸਾਈਟ ਰਾਹੀਂ 1 ਲੱਖ ਰੁਪਏ ਇਕੱਠੇ ਕਰਕੇ ਲੋੜਵੰਦਾਂ ਅਤੇ ਕੋਵਿਡ ਤੋਂ ਪ੍ਰਭਾਵਿਤ ਵਿਅਕਤੀਆਂ ਦੀ ਸਿਹਤ ਸੰਭਾਲ ਲਈ ਰੈਡ ਕਰਾਸ ਨੂੰ ਭੇਂਟ ਕੀਤੇ ਹਨ। ਇਸ ਸਬੰਧੀ ਵਿਦਿਆਰਥਣ ਵਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ਗੁਰਪ੍ਰੀਤ ਸਿੰਘ ਖਹਿਰਾ ਨੂੰ 1 ਲੱਖ ਰੁਪਏ ਦਾ ਚੈਕ ਭੇਂਟ ਕੀਤਾ ਗਿਆ। ਇਸ ਮੌਕੇ ਸ: ਖਹਿਰਾ ਨੇ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰੈਡ ਕਰਾਸ ਦੀ ਸਹਾਇਤਾ ਲਈ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈਡ ਕਰਾਸ ਵਲੋਂ ਲਗਾਤਾਰ ਲੋੜਵੰਦ ਲੋਕਾਂ ਦੀ ਮਦਦ ਕੀਤੀ ਜਾਂਦੀ ਹੈ ਅਤੇ ਕੋਵਿਡ 19 ਮਹਾਂਮਾਰੀ ਦੌਰਾਨ ਵੀ ਰੈਡ ਕਰਾਸ ਨੇ ਲੋਕਾਂ ਦੀ ਮਾਲੀ ਮੱਦਦ ਵੀ ਕੀਤੀ ਹੈ। ਉਨਾਂ ਨੇ ਕਿਹਾ ਕਿ ਰੈਡ ਕਰਾਸ ਵਲੋਂ ਲੋੜਵੰਦ ਲੋਕਾਂ ਨੂੰ ਦਵਾਈਆਂ ਵੀ ਲੈ ਕੇ ਦਿੱਤੀਆਂ ਜਾਂਦੀਆਂ ਹਨ। ਸ: ਖਹਿਰਾ ਨੇ ਕਿਹਾ ਕਿ ਇਸ ਵਿਦਿਆਰਥਣ ਨੇ ਇਕ ਬਹੁਤ ਵਧੀਆ ਉਪਰਾਲਾ ਕੀਤਾ ਹੈ। ਉਨਾਂ ਕਿਹਾ ਕਿ ਸ਼ਹਿਰ ਦੀਆਂ ਵੱਖ ਵੱਖ ਸੰਸਥਾਵਾਂ ਨੂੰ ਵੀ ਅੱਗੇ ਆ ਕੇ ਲੋੜਵੰਦਾਂ ਦੀ ਮੱਦਦ ਕਰਨੀ ਚਾਹੀਦੀ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img