27.9 C
Amritsar
Monday, June 5, 2023

ਸ਼ਰਾਬ ਦੀਆਂ ਦੁਕਾਨਾਂ ਸ਼ਾਮ 6.30 ਵਜੇ ਤੱਕ ਸਖ਼ਤੀ ਨਾਲ ਬੰਦ ਕਰਵਾਉਣ ਦੇ ਹੁਕਮ – ਮੁਖ ਮੰਤਰੀ ਪੰਜਾਬ

Must read

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਡੀ.ਜੀ.ਪੀ. ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਕੋਵਿਡ ਮਾਮਲਿਆਂ ਦੀ ਵੱਧਦੀ ਗਿਣਤੀ ਜੋ ਕਿ 46 ਹਜ਼ਾਰ ਤੱਕ ਪਹੁੰਚ ਚੁੱਕੀ ਹੈ ਅਤੇ 1200 ਦੀ ਜਾਨ ਲੈ ਚੁੱਕੀ ਹੈ ਅਤੇ ਜਿਸ ਦੇ ਆਉਂਦੇ ਹਫ਼ਤਿਆਂ ਵਿਚ ਹੋਰ ਵੱਧਣ ਦੀ ਸੰਭਾਵਨਾ ਹੈ, ਦੇ ਮੱਦੇਨਜ਼ਰ ਮੌਜੂਦਾ ਦਿਸ਼ਾ-ਨਿਰਦੇਸ਼ਾਂ ਦੇ ਅਨੁਸਾਰ ਸ਼ਹਿਰਾਂ/ਕਸਬਿਆਂ ਵਿੱਚ ਸ਼ਰਾਬ ਦੇ ਠੇਕਿਆਂ ਨੂੰ ਸ਼ਾਮ 6.30 ਵਜੇ ਤੱਕ ਸਖ਼ਤੀ ਨਾਲ ਬੰਦ ਕਰਵਾਉਣ। ਸ਼ਰਾਬ ਦੀਆਂ ਇਹ ਦੁਕਾਨਾਂ 31 ਅਗਸਤ ਤੱਕ ਲਾਗੂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੇਂਡੂ ਖੇਤਰਾਂ ਵਿਚ 10 ਵਜੇ ਤੱਕ ਖੁਲੇ ਰਹਿਣਗੇ ਅਤੇ ਇਸ ਤੋਂ ਬਾਅਦ ਇਸ ਫੈਸਲੇ ਦੀ ਸਮੀਖਿਆ ਕਰਦੇ ਹੋਏ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।

ਮੁੱਖ ਮੰਤਰੀ ਦੇ ਇਹ ਹੁਕਮ ਸ਼ਹਿਰਾਂ ਵਿੱਚ ਸ਼ਾਮ 6.30 ਵਜੇ, ਜੋ ਕਿ ਹੋਰ ਦੁਕਾਨਾਂ ਦੇ ਬੰਦ ਹੋਣ ਦਾ ਸਮਾਂ ਹੁੰਦਾ ਹੈ, ਤੋਂ ਵੀ ਕਾਫੀ ਸਮੇਂ ਬਾਅਦ ਤੱਕ ਵੀ ਸ਼ਰਾਬ ਦੀਆਂ ਦੁਕਾਨਾਂ ਦੇ ਖੁੱਲੇ ਰਹਿਣ ਦੀਆਂ ਰਿਪੋਰਟਾਂ ਦਰਮਿਆਨ ਆਏ ਹਨ। ਮੁੱਖ ਮੰਤਰੀ ਸੂਬੇ ਦੇ ਚੋਟੀ ਦੇ ਅਧਿਕਾਰੀਆਂ ਅਤੇ ਸਿਹਤ/ਮੈਡੀਕਲ ਖੇਤਰ ਦੇ ਮਾਹਰਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਵਿਚ ਕੋਵਿਡ ਦੀ ਸਥਿਤੀ ਦੀ ਸਮੀਖਿਆ ਕਰ ਰਹੇ ਸਨ। ਸੂਬੇ ਦੇ ਪੇਂਡੂ ਖੇਤਰਾਂ ਵਿਚ ਵੀ ਇਸ ਮਹਾਂਮਾਰੀ ਦੇ ਫੈਲ ਜਾਣ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਿੰਡਾਂ ਦੇ ਸਰਪੰਚਾਂ ਨੂੰ ਪੱਤਰ ਲਿਖਣਗੇ ਤਾਂ ਜੋ ਸੁਰੱਖਿਆ ਪ੍ਰੋਟੋਕਾਲਾਂ ਅਤੇ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾ ਸਕੇ।

- Advertisement -spot_img

More articles

- Advertisement -spot_img

Latest article