More

    ਸ਼ਾਨਦਾਰ ਸੇਵਾਵਾਂ ਸਦਕਾ ਜ਼ਿਲ੍ਹਾ ਸਮਾਰਟ ਸਕੂਲ ਮੈਂਟਰ ਪ੍ਰਿੰਸੀਪਲ ਢਿਲੋਂ ਸਿੱਖਿਆ ਮੰਤਰੀ ਵਲੋਂ ਸਨਮਾਨਿਤ

    ਵਿਭਾਗ ਵਲੋਂ ਮਿਲੇ ਸਨਮਾਨ ਨਾਲ ਜਿੰਮੇਂਵਾਰੀ ਵਿੱਚ ਹੋਰ ਵਾਧਾ ਹੋਇਆ – ਪ੍ਰਿੰਸੀਪਲ ਢਿਲੋਂ

    ਅੰਮ੍ਰਿਤਸਰ, 3 ਅਕਤੂਬਰ (ਗਗਨ) – ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਨੂੰ ਨਿਵੇਕਲੀ ਦਿੱਖ ਦੇਣ ਅਤੇ ਸਕੂਲਾਂ ਅੰਦਰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਮੇਂ ਸਮੇਂ ਸਿਰ ਵੱਖ ਵੱਖ ਮੁਹਿੰਮਾਂ ਨੂੰ ਚਲਾਇਆ ਜਾਂਦਾ ਰਿਹਾ ਹੈ ਇਸੇ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਸਮਾਰਟ ਸਕੂਲ ਮੁਹਿੰਮ ਚਲਾਈ ਗਈ ਸੀ ਜਿਸ ਤਹਿਤ ਅੰਮ੍ਰਿਤਸਰ ਜ਼ਿਲ੍ਹੇ ਦੇ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਜ਼ਿਲ਼੍ਹਾ ਸਮਾਰਟ ਸਕੂਲ ਮੈਂਟਰ ਨਿਯੁਕਤ ਕੀਤੇ ਗਏ ਪ੍ਰਿੰਸੀਪਲ ਬਲਰਾਜ ਸਿੰਘ ਢਿਲੋਂ ਵਲੋਂ ਵਿਭਾਗੀ ਨੀਤੀਆ ਤਹਿਤ ਕੰਮ ਕਰਦਿਆਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀੋਲ ਕਰਵਾਕੇ ਆਪਣੀ ਕਾਬਲੀਅਤ ਦਾ ਪ੍ਰਗਟਾਵਾ ਕੀਤਾ।

    ਸਿੱਖਿਆ ਵਿਭਾਗ ਪੰਜਾਬ ਵਲੋਂ ਕਰਵਾਏ ਗਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਨਵੇਂ ਬਣੇ ਸਿੱਖਿਆ ਮੰਤਰੀ ਪ੍ਰਗਟ ਸਿੰਘ (ਹਾਕੀ ਉਲੰਪੀਅਨ), ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਅਤੇ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਵਲੋਂ ਜ਼ਿਲ਼੍ਹੇ ਦੇ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕਰਨ ਲਈ ਪ੍ਰਿੰਸੀਪਲ ਬਲਰਾਜ ਸਿੰਘ ਢਿਲੋਂ ਜ਼ਿਲ਼੍ਹਾ ਸਮਾਰਟ ਸਕੂਲ ਮੈਂਟਰ ਵਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਤੇ ਕੀਤੇ ਗਤੇ ਸਲਾਘਾਯੋਗ ਕੰਮਾਂ ਨੂੰ ਦੇਖਦਿਆਂ ਵਿਸੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਸਿੱਖਿਆ ਮੰਤਰੀ ਪ੍ਰਗਟ ਸਿੰਘ ਵਲੋਂ ਪ੍ਰਿੰਸੀਪਲ ਢਿਲੋਂ ਵਲੋਂ ਕੀਤੇ ਕਾਰਜਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੇ ਅਧਿਕਾਰੀਆਂ ਦੀ ਬਦੌਲਤ ਪੰਜਾਬ ਰਾਜ ਸਿੱਖਿਆ ਦੇ ਖੇਤਰ ਵਿੱਚ ਦੋਸ਼ ਦਾ ਮੋਹਰੀ ਸੂਬਾ ਬਣਿਆ ਹੈ ਅਤੇ ਅਗਲੇ ਦਿਨਾਂ ਵਿੱਚ ਹੋਣ ਜਾ ਰਹੇ ਪੰਜਾਬ ਪ੍ਰਾਪਤੀ ਸਰਵੇਖਣ ਵਿੱਚ ਵੀ ਪੰਜਾਬ ਸਿਰਮੌਰ ਰਹੇਗਾ। ਇਸ ਸਮੇਂ ਪ੍ਰਿੰਸੀਪਲ ਢਿਲੋਂ ਨੇ ਕਿਹਾ ਕਿ ਵਿਭਾਗ ਵਲੋਂ ਮਿਲੇ ਸਨਮਾਨ ਨਾਲ ਜਿਥੇ ਉਨ੍ਹਾਂ ਨੂੰ ਖੁਸ਼ੀ ਹੋਈ ਹੈ ਉਥੇ ਹੀ ਇਸ ਸਨਮਾਨ ਨਾਲ ਉਨ੍ਹਾਂ ਦੇ ਕੰਮ ਕਰਨ ਅਤੇ ਵਿਭਾਗ ਪ੍ਰਤੀ ਜਿੰਮੇਂਵਾਰੀ ਵਿੱਚ ਹੋਰ ਵਾਧਾ ਹੋਇਆ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img