More

    ਸ਼੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਡੇਰਾ ਮੁੱਖੀ ਦੀ ਪੈਰੋਲ ਦਾ ਵਿਰੋਧ

    ਅੰਮ੍ਰਿਤਸਰ , 22 ਮਈ (ਰਛਪਾਲ ਸਿੰਘ)  -ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਖ਼ਿਲਾਫ਼ ਰੋਸ ਜ਼ਾਹਰ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਰਿਹਾਈ ਰੱਦ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਦੀ ਰਿਹਾਈ ਲਈ ਗੁਰਦੁਆਰੇ ਵਿਚ ਅਰਦਾਸ ਕਰਨ ਵਾਲੇ ਖ਼ਿਲਾਫ਼ ਵੀ ਕਾਰਵਾਈ ਹੋਵੇਗੀ।

    ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਜਾਰੀ ਇੱਕ ਵੀਡਿਓ ਸੁਨੇਹੇ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਨੂੰ ਪੈਰੋਲ ਉੱਤੇ ਰਿਹਾਅ ਕਰਨਾ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖ਼ਰਾਬ ਕਰਨ ਦੀ ਸਾਜਿਸ਼ ਜਾਪਦੀ ਹੈ ਕਿਉਂਕਿ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਤਲਵੰਡੀ ਸਾਬੋ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੁੜੈਲ ਜੇਲ੍ਹ ਵਿਚ ਬੰਦ ਸਿੱਖ ਬੰਦੀਆਂ ਵਿਚੋਂ ਕੁਝ ਕਰੋਨਾ ਪਾਜ਼ੇਟਿਵ ਆਏ ਹਨ ਅਤੇ ਇਸ ਦੇ ਬਾਵਜੂਦ ਸਰਕਾਰ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰਾਂ ਨੇ ਹਮੇਸ਼ਾ ਹੀ ਸਿੱਖਾਂ ਨਾਲ ਵਿਤਕਰਾ ਕੀਤਾ ਹੈ। ਦਿੱਲੀ ਨਸਲਕੁਸ਼ੀ ਦੇ ਦੋਸ਼ੀ ਗ੍ਰਿਫ਼ਤਾਰ ਨਹੀਂ ਕੀਤੇ ਗਏ ਅਤੇ ਸਿੱਖਾਂ ਨੂੰ ਨਿਆਂ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਦੀ ਪੈਰੋਲ ਰੱਦ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਬਠਿੰਡਾ ਜ਼ਿਲ੍ਹੇ ਦੇ ਇੱਕ ਪਿੰਡ ਦੇ ਗੁਰਦੁਆਰੇ ਵਿੱਚ ਡੇਰਾ ਸਿਰਸਾ ਦੇ ਮੁਖੀ ਨੂੰ ਰਿਹਾਅ ਕਰਨ ਸਬੰਧੀ ਕੀਤੀ ਗਈ ਅਰਦਾਸ ਦੇ ਮਾਮਲੇ ਦਾ ਗੰਭੀਰ ਨੋਟਿਸ ਲਿਆ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img