28 C
Amritsar
Monday, May 29, 2023

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋ ਗੁਰੂ ਗ੍ਰੰਥ ਸਾਹਿਬ ਦੀਆ ਬੇਅਦਬੀਆ ਦੀ ਕਾਰਵਾਈ ਵਾਸਤੇ ਡੀ.ਸੀ ਨੂੰ ਸੌਪਿਆ ਮੰਗ ਪੱਤਰ

Must read

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਸ਼ਹਿਰੀ ਅਤੇ ਦਿਹਾਤੀ ਜੱਥੇ ਦੀ ਅਗਵਾਈ ਹੇਠ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਸੰਬੰਧ ਵਿੱਚ ਮੰਗ ਪੱਤਰ ਦਿੱਤਾ ਗਿਆ। ਪੱਤਰ ਰਾਹੀਂ ਪੰਜਾਬ ਵਿੱਚ ਹੋ ਰਹੀਆਂ ਗੁਰੂ ਸਰੂਪਾਂ ਦੀਆਂ ਬੇਅਦਬੀਆਂ ਤੇ ਡੂੰਘੀ ਚਿੰਤਾ ਅਤੇ ਰੋਸ਼ ਪ੍ਰਗਟ ਕੀਤਾ ਗਿਆ ਅਤੇ ਪ੍ਰਸ਼ਾਸ਼ਨ ਤੋਂ ਪੁਰਜੋਰ ਮੰਗ ਕੀਤੀ ਗਈ ਕਿ ਇਹਨਾਂ ਅੱਤ ਘਿਨਾਉਣੇ ਕਾਰਜ ਕਰਨ ਵਾਲਿਆਂ ਦੋਸ਼ੀਆਂ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇ।

ਪਟਿਆਲਾ ਜ਼ਿਲ੍ਹੇ ਦੇ ਪਿੰਡ ਕਲਿਆਣ ਸਥਿਤ ਗੁਰਦੁਆਰਾ ਅਰਦਾਸਪੁਰ ਵਿਖੇ ਕੁਝ ਦਿਨਾਂ ਪਹਿਲੇ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੀ ਚੋਰੀ ਦੇ ਸੰਬੰਧ ਵਿਚ ਕਿਹਾ ਗਿਆ ਕਿ ਇਸ ਘਟਨਾ ਨਾਲ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ ਅਤੇ ਖਦਸ਼ਾ ਪ੍ਰਗਟ ਕੀਤਾ ਗਿਆ ਕਿ ਜੇਕਰ ਜਲਦੀ ਹੀ ਉਚਿਤ ਕਾਰਵਾਈ ਨਹੀਂ ਕੀਤੀ ਗਈ ਤਾਂ ਬਰਗਾੜੀ ਵਰਗੀ ਘਟਨਾ ਵਾਪਰ ਸਕਦੀ ਹੈ ਜਿਸ ਨਾਲ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਅਮਨ ਕਾਨੂੰਨ ਦੀ ਸਥਿਤੀ ਨੂੰ ਗੰਭੀਰ ਖਤਰਾ ਪੈਦਾ ਹੋ ਸਕਦਾ ਹੈ।ਅਤੀਤ ਵਿਚ ਬਾਦਲ ਅਤੇ ਕੈਪਟਨ ਸਰਕਾਰ ਵਲੋਂ ਕੋਈ ਕਾਰਵਾਈ ਨਾ ਹੋਣ ਦੀ ਸੂਰਤ ਵਿੱਚ ਸਿੱਖ ਕੌਮ ਦੇ ਜਜ਼ਬਾਤਾਂ ਨੂੰ ਭਾਰੀ ਠੇਸ ਪਹੁੰਚੀ ਹੈ ਅਤੇ ਪ੍ਰਸ਼ਾਸ਼ਨ ਨੂੰ ਇਸ ਮਸਲੇ ਦੀ ਗੰਭੀਰਤਾ ਸਮਝਦੇ ਹੋਏ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੇ ਨਾਲ – ਨਾਲ ਪੰਥ ਵਿਰੋਧੀ ਤਾਕਤਾਂ ਨੂੰ ਬੇਨਕਾਬ ਕਰਕੇ ਓਹਨਾਂ ਵਿਰੁੱਧ ਸ਼ਖਤ ਤੋਂ ਸ਼ਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ।

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ, ਸ.ਗੁਰਪ੍ਰੀਤ ਸਿੰਘ ਕਲਕੱਤਾ, ਦਿਹਾਤੀ ਜੱਥੇ ਦੇ ਪ੍ਰਧਾਨ ਸ. ਦਲਜਿੰਦਰ ਸਿੰਘ ਵਿਰਕ, ਪਾਰਟੀ ਦੇ ਜਨਰਲ ਸਕੱਤਰ ਅਤੇ ਪਾਰਟੀ ਦੇ ਅੰਮ੍ਰਿਤਸਰ ਮੇਨ ਆਫਿਸ ਦੇ ਇੰਚਾਰਜ ਸ. ਮਨਮੋਹਨ ਸਿੰਘ ਸਠੀਆਲਾ ਅਤੇ  ਸਵਰਨ ਸਿੰਘ ਕੁਰਾਲੀਆਂ ਵੱਲੋਂ ਇਹ ਮੰਗ ਪੱਤਰ ਅੰਮ੍ਰਿਤਸਰ ਦੇ ਡੀਸੀ ਨੂੰ ਸੌਂਪਿਆ ਗਿਆ। ਕਾਰੋਨਾ ਮਹਾਂਮਾਰੀ ਦੇ ਚਲਦੇ ਪ੍ਰਸ਼ਾਸ਼ਨ ਦੇ ਲੋਕਾਂ ਦੇ ਇਕੱਠ ਸੰਬੰਧੀ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਅੰਮ੍ਰਿਤਸਰ ਸ਼ਹਿਰੀ ਅਤੇ ਦਿਹਾਤੀ ਜੱਥਿਆਂ ਦੇ ਕੇਵਲ ਸੀਮਿਤ ਔਹਦੇਦਾਰਾਂ ਅਤੇ ਵਰਕਰਾਂ ਨੇ ਹੀ ਇਸ ਰੋਸ਼ ਪ੍ਰਦਰਸ਼ਨ ਵਿਚ ਭਾਗ ਲਿਆ। ਅੰਮ੍ਰਿਤਸਰ ਸ਼ਹਿਰੀ ਜੱਥੇ ਵਲੋਂ ਸ. ਅਮਰਜੀਤ ਸਿੰਘ ਵਾਲੀਆ, ਸ.ਬ੍ਰਹਮਜੀਤ ਸਿੰਘ, ਸ. ਕਸ਼ਮੀਰ ਸਿੰਘ, ਸ.ਜਗਦੀਸ਼ ਸਿੰਘ ਰਾਜਾ, ਸ.ਅਮਰਦੀਪ ਸਿੰਘ ਵਿੱਕੀ ਆਪਣੇ ਸਾਥੀਆਂ ਨਾਲ ਮੌਜ਼ੂਦ ਸਨ।

- Advertisement -spot_img

More articles

- Advertisement -spot_img

Latest article