ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਪ੍ਰਧਾਨ ‘ਤੇ ਅਣਪਛਾਤੇ ਲੋਕਾਂ ਵਲੋਂ ਫਾਈਰਿੰਗ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਪ੍ਰਧਾਨ ‘ਤੇ ਅਣਪਛਾਤੇ ਲੋਕਾਂ ਵਲੋਂ ਫਾਈਰਿੰਗ

ਬਟਾਲਾ, 20 ਦਸੰਬਰ (ਬੁਲੰਦ ਆਵਾਜ ਬਿਊਰੋ) – ਕਸਬਾ ਹਰਚੋਵਾਲ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ’ਤੇ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਕਾਰਨ ਉਕਤ ਆਗੂ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਰਣਜੀਤ ਸਿੰਘ ਸੋਨੂੰ ਔਲਖ ਕਸਬਾ ਹਰਚੋਵਾਲ ਵਿਖੇ ਗਏ ਹੋਏ ਸਨ ਅਤੇ ਜਦੋਂ ਉਹ ਕਟਿੰਗ ਕਰਵਾ ਰਹੇ ਸਨ ਤਾਂ ਅਚਾਨਕ ਕੁਝ ਹਥਿਆਰਬੰਦ ਨੌਜਵਾਨਾਂ ਨੇ ਸੋਨੂੰ ਔਲਖ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਚੌਕੀ ਹਰਚੋਵਾਲ ਦੇ ਇੰਚਾਰਜ ਏ.ਐਸ.ਆਈ. ਦਲਜੀਤ ਸਿੰਘ (ASI) ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀ ਸੋਨੂੰ ਔਲਖ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ, ਜਿੱਥੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰ ਦੇ ਐਸ.ਐਚ.ਓ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਗੋਲੀ ਚਲਾਉਣ ਵਾਲੇ ਨੌਜਵਾਨਾਂ ਨੂੰ ਕਾਬੂ ਕਰ ਲਿਆ ਜਾਵੇਗਾ।

Bulandh-Awaaz

Website: