More

  ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ 4 ਹੋਰ ਉਮੀਦਵਾਰਾਂ ਦਾ ਐਲਾਨ

  ਚੰਡੀਗੜ੍ਹ, 28 ਨਵੰਬਰ (ਬੁਲੰਦ ਆਵਾਜ ਬਿਊਰੋ) – ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਚਾਰ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਅਕਾਲੀ ਦਲ ਵੱਲੋਂ ਮਾਲੇਰਕੋਟਲਾ ਤੋਂ ਨੁਸਰਤ ਅਲੀ ਖਾਨ, ਫਿਰੋਜ਼ਪੁਰ ਤੋਂ ਰੋਹਿਤ ਵੋਹਰਾ, ਕਾਦੀਆਂ ਤੋਂ ਗੁਰ ਇਕਬਾਲ ਐੱਸ ਮਾਹਲ ਅਤੇ ਸ੍ਰੀ ਹਰਗੋਬਿੰਦਪੁਰ ਵਿਧਾਨ ਸਭਾ ਹਲਕੇ ਤੋਂ ਰਾਜਨਬੀਰ ਸਿੰਘ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਪਹਿਲਾਂ ਮਾਲੇਰਕੋਟਲੇ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਮੁਹੰਮਦ ਯੂਨਸ ਸਨ ਪਰ ਹੁਣ ਉਨ੍ਹਾਂ ਦੀ ਥਾਂ ਟਿਕਟ ਬਦਲ ਕੇ ਨੁਸਰਤ ਇਕਰਾਮ ਖਾਂ ਬੱਗਾ ਸਾਬਕਾ ਮੰਤਰੀ ਨੂੰ ਦੇ ਦਿੱਤੀ ਹੈ ਜੋ ਕਿ ਮਲੇਰਕੋਟਲਾ ਤੋਂ ਹੁਣ ਉਮੀਦਵਾਰ ਹੋਣਗੇ। ਹੁਣ ਤੱਕ ਅਕਾਲੀ ਦਲ ਵੱਲੋਂ ਕੁਲ 88 ਉਮੀਦਵਾਰਾਂ ਦੈ ਐਲਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਦਲਜੀਤ ਸਿੰਘ ਚੀਮਾ ਵੱਲੋਂ ਟਵੀਟ ਕਰਕੇ ਦਿੱਤੀ ਗਈ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img