More

    ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਸ. ਸਤਬੀਰ ਸਿੰਘ ਧਾਮੀ ਨੂੰ ਆਪਣਾ ਓ.ਐਸ.ਡੀ. ਕੀਤਾ ਨਿਯੁਕਤ

    ਅੰਮ੍ਰਿਤਸਰ, 3 ਦਸੰਬਰ (ਗਗਨ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਤਬੀਰ ਸਿੰਘ ਧਾਮੀ ਨੂੰ ਆਪਣਾ ਓ.ਐਸ.ਡੀ. ਨਿਯੁਕਤ ਕੀਤਾ ਹੈ, ਜੋ ਆਨਰੇਰੀ ਤੌਰ ’ਤੇ ਸੇਵਾਵਾਂ ਨਿਭਾਉਣਗੇ। ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਸਤਬੀਰ ਸਿੰਘ ਪਿਛਲੇ ਸਾਲ ਵੀ ਐਡਵੋਕੇਟ ਹਰਜਿੰਦਰ ਸਿੰਘ ਦੇ ਮੁੱਖ ਸਕੱਤਰ ਹੁੰਦਿਆਂ ਆਨਰੇਰੀ ਓ.ਐਸ.ਡੀ. ਦੀਆਂ ਸੇਵਾਵਾਂ ਨਿਭਾ ਚੁੱਕੇ ਹਨ। ਓ.ਐਸ.ਡੀ. ਨਿਯੁਕਤ ਕੀਤੇ ਗਏ ਸ. ਸਤਬੀਰ ਸਿੰਘ ਧਾਮੀ ਨੇ ਅੱਜ ਆਪਣੀ ਜ਼ੁੰਮੇਵਾਰੀ ਸੰਭਾਲ ਲਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਤਬੀਰ ਸਿੰਘ ਧਾਮੀ ਨੂੰ ਜ਼ੁੰਮੇਵਾਰੀ ਸੰਭਾਲਣ ਸਮੇਂ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ. ਸਤਬੀਰ ਸਿੰਘ ਨੇ ਜਿਥੇ ਨਵੀਂ ਜ਼ੁੰਮੇਵਾਰੀ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਉਥੇ ਹੀ ਵਿਸ਼ਵਾਸ ਪ੍ਰਗਟ ਕਰਨ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੇ ਜ਼ੁੰਮੇ ਲੱਗੀ ਸੇਵਾ ਨੂੰ ਤਨਦੇਹੀ ਨਾਲ ਨਿਭਾਉਣਗੇ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img