More

  ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਦਾ ਸਿੱਖ ਨੌਜਵਾਨਾਂ ਨੇ ਕੀਤਾ ਘਿਰਾਓ

  ਲੁਧਿਆਣਾ, 30 ਅਗਸਤ : ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਗੰ੍ਰਥ ਸਾਹਿਬ ਦੇ ਪਾਵਨ 328 ਸਰੂਪਾਂ ਦਾ ਥਹੁ ਪਤਾ ਨਾਂਹ ਦੱਸਣ ਤੇ ਸਿੱਖ ਸੰਗਤਾਂ ‘ਚ ਗੁੱਸੇ ਦੀ ਲਹਿਰ ਫੈਲਣੀ ਸ਼ੁਰੂ ਹੋ ਗਈ ਹੈ। ਅੱਜ ਪਿੰਡ ਘੁਡਾਣੀ ਕਲਾਂ ਲੁਧਿਆਣਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਉਦਘਾਟਨ ਕਰਨ ਪਹੁੰਚੇ, ਭਾਵੇਂ ਵੀਕਲੀ ਲਾਕਡਾਉਣ ਦਾ ਆਖਰੀ ਦਿਨ ਸੀ ਪਰ ਇਸ ਦੇ ਬਾਵਜੂਦ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ, ਪਰ ਮਾਹੌਲ ਉਸ ਸਮੇਂ ਤਣਾਅਪੂਰਨ ਬਣ ਗਿਆ ਜਦੋਂ ਪੰਥ ਅਕਾਲੀ ਲਹਿਰ ਅਤੇ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਧਰਮ ਪ੍ਰਚਾਰ ਲਹਿਰ ਦੇ ਆਗੂ ਮੌਕੇ ਤੇ ਪਹੁੰਚੇ ਹੋਏ ਸਨ,ਜਿਨ੍ਹਾਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ 328 ਪਾਵਨ ਸਰੂਪਾਂ ਦੀ ਬੇਅਦਬੀ ਮਾਮਲੇ ਵਿੱਚ ਸਵਾਲ ਕੀਤੇ ਤਾਂ ਲੌਂਗੋਵਾਲ ਇਨ੍ਹਾਂ ਸਵਾਲਾਂ ਤੋਂ ਭੱਜਦੇ ਨਜ਼ਰ ਆਏ ਜਿਸ ਤੋਂ ਬਾਅਦ ਜਥੇਬੰਦੀਆਂ ਵੱਲੋਂ ਲੋਂਗੋਵਾਲ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਅਤੇ ਜਥੇਬੰਦੀਆਂ ਨੇ ਪੰਥ ਗੱਦਾਰ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ ਜਿਸ ਤੋਂ ਬਾਅਦ ਲੌਂਗੋਵਾਲ ਦੇ ਸਕਿਉਰਟੀ ਗਾਰਡਾ ਵੱਲੋਂ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਜਥੇਬੰਦੀਆਂ ਵੱਲੋਂ ਵਿਰੋਧ ਪੂਰੇ ਜ਼ੋਰਾਂ ਤੇ ਕੀਤਾ ਗਿਆ ਅਤੇ ਕੁਝ ਜਥੇਬੰਦੀਆਂ ਦੇ ਆਗੂ ਉਨ੍ਹਾਂ ਦੀ ਗੱਡੀ ਅੱਗੇ ਹੀ ਲੰਮੇ ਪੈ ਗਏ, ਜਿਸ ਤੋਂ ਬਾਅਦ ਲੌਂਗੋਵਾਲ ਦੀ ਗੱਡੀ ਦੇ ਡਰਾਈਵਰ ਨੇ ਇੱਕ ਨਿਹੰਗ ਸਿੰਘ ਉੱਪਰ ਗੱਡੀ ਚੜ੍ਹਾਉਣ ਦੀ ਵੀ ਕੋਸ਼ਿਸ਼ ਕੀਤੀ, ਸਿੱਖ ਜਥੇਬੰਦੀਆਂ ਦੇ ਵਿਰੋਧ ਵਿੱਚ ਕਿਤੇ ਨਾ ਕਿਤੇ ਗੋਬਿੰਦ ਸਿੰਘ ਲੌਂਗੋਵਾਲ ਭੱਜਣ ਦੇ ਵਿੱਚ ਕਾਮਯਾਬ ਹੋ ਗਏ,ਪਰ ਸਭ ਤੋਂ ਵੱਡਾ ਸਵਾਲ ਇਹ ਉੱਠ ਰਿਹਾ ਹੈ ਕਿ ਅਗਰ 328 ਸਰੂਪਾਂ ਦੀ ਬੇਅਦਬੀ ਮਾਮਲੇ ਵਿੱਚ ਐਸ.ਜੀ.ਪੀ.ਸੀ ਦੇ ਪ੍ਰਧਾਨ ਲੌਂਗੋਵਾਲ ਸੱਚੇ ਹਨ ਤਾਂ ਜਵਾਬ ਦੇਣ ਤੋਂ ਕਿਉਂ ਭੱਜ ਰਹੇ ਹਨ, ਜਥੇਬੰਦੀਆਂ ਦੇ ਆਗੂ ਭਾਈ ਵਿਸਾਖਾ ਸਿੰਘ ਖਾਲਸਾ ਅਤੇ ਭਾਈ ਲਖਵੰਤ ਸਿੰਘ ਦੋਬੁਰਜੀ ਨੇ ਦੱਸਿਆ ਕਿ ਜਦ ਤੱਕ 328 ਪਾਵਨ ਸਰੂਪਾਂ ਦੀ ਬੇਅਦਬੀ ਮਾਮਲਿਆਂ ਵਿੱਚ ਅਸਲ ਦੋਸ਼ੀਆਂ ਨੂੰ ਸਜ਼ਾ ਨਹੀਂ ਦਿੱਤੀ ਜਾਵੇਗੀ ਉਦੋਂ ਤੱਕ ਜਥੇਦਾਰ ਹਰਪ੍ਰੀਤ ਸਿੰਘ ਅਤੇ ਐੱਸ.ਜੀ.ਪੀ.ਸੀ.ਦੇ ਪ੍ਰਧਾਨ ਲੌਂਗੋਵਾਲ ਦਾ ਹਰ ਸਮਾਗਮ ਦੇ ਵਿੱਚ ਵਿਰੋਧ ਕੀਤਾ ਜਾਵੇਗਾ। ਲਖਵੰਤ ਸਿੰਘ ਦੋਬੁਰਜੀ ਨੇ ਇਹ ਵੀ ਕਿਹਾ ਕਿ 328 ਪਾਵਨ ਸਰੂਪਾਂ ਬੇਅਦਬੀ ਮਾਮਲੇ ਵਿੱਚ ਦੋਸ਼ੀਆਂ ਉੱਪਰ ਜੋ ਬਣਦੀਆਂ ਧਰਾਵਾਂ ਤਹਿਤ ਕਾਰਵਾਈ ਕਰਨੀ ਚਾਹੀਦੀ ਸੀ ਉਨ੍ਹਾਂ ਧਰਾਵਾਂ ਤਹਿਤ ਮਾਮਲਾ ਦਰਜ ਨਹੀਂ ਕੀਤਾ ਗਿਆ,ਇਥੇ ਹਰ ਵਾਰ ਦੀ ਤਰ੍ਹਾਂ ਗੋਬਿੰਦ ਸਿੰਘ ਲੌਂਗੋਵਾਲ ਜਾਂਚ ਕਰਨ ਸਬੰਧੀ ਕਹਿ ਕੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰਦੇ ਹਨ,ਲਖਵੰਤ ਸਿੰਘ ਦੋਬੁਰਜੀ ਨੇ ਇਹ ਵੀ ਕਿਹਾ ਕਿ ਪੰਥ ਅਕਾਲੀ ਲਹਿਰ ਦੇ ਵੱਲੋਂ ਹਮੇਸ਼ਾ ਹੀ ਸ਼੍ਰੋਮਣੀ ਕਮੇਟੀ ਦਾ ਵਿਰੋਧ ਕੀਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਬਣਦੀ ਸਜ਼ਾ ਦਿਵਾਈ ਜਾਵੇਗੀ,ਲਖਵੰਤ ਸਿੰਘ ਦੋਬੁਰਜੀ ਨੇ ਇਹ ਵੀ ਕਿਹਾ ਕਿ ਸਰੂਪਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾ ਐੱਸ.ਜੀ.ਪੀ.ਸੀ ਨਹੀਂ ਸਗੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਦੇਣੀ ਚਾਹੀਦੀ ਸੀ। ਇਸ ਮੌਕੇ ਪੰਥ ਅਕਾਲੀ ਲਹਿਰ ਨੌਜਵਾਨ ਵਿੰਗ ਦੇ ਆਗੂ ਲਖਵੰਤ ਸਿੰਘ ਦੋਬੁਰਜੀ, ਭਾਈ ਵਿਸਾਖਾ ਸਿੰਘ ਖਾਲਸਾ, ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਧਰਮ ਪ੍ਰਚਾਰ ਲਹਿਰ ਦੇ ਪ੍ਰਧਾਨ ਧਰਮਿੰਦਰ ਸਿੰਘ ਖ਼ਾਲਸਾ, ਮਨਦੀਪ ਸਿੰਘ ਖਾਲਸਾ, ਪਰਮਿੰਦਰ ਸਿੰਘ ਖ਼ਾਲਸਾ, ਬਲਵੀਰ ਸਿੰਘ ਖਾਲਸਾ, ਭੋਲਾ ਸਿੰਘ ਖ਼ਾਲਸਾ,ਸੁੱਖਾ ਰਾਜਗੜ੍ਹੀਆ, ਹਾਕਮ ਸਿੰਘ, ਕੁਲਵਿੰਦਰ ਸਿੰਘ, ਗਗਨਦੀਪ ਸਿੰਘਆਦਿ ਮੌਜੂਦ ਸਨ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img