ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

34

ਅੰਮ੍ਰਿਤਸਰ, 9 ਜੁਲਾਈ (ਗਗਨ) – ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵਿਚ ਗੁਰਬਾਣੀ, ਗੁਰਮਤਿ ਸਿਧਾਂਤਾਂ, ਸਿੱਖ ਰਹਿਤ ਮਰਯਾਦਾ ਅਤੇ ਸਿੱਖ-ਇਤਿਹਾਸ ਦਾ ਪ੍ਰਚਾਰ ਪ੍ਰਸਾਰ ਕਰਨ ਲਈ ਕਰਵਾਈ ਧਾਰਮਿਕ ਪ੍ਰੀਖਿਆ ਵਿੱਚ ਇਸ ਸਾਲ 13418 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਵਿਚ ਭਾਗ ਲੈਣ ਵਾਲੇ 1092 ਵਿਦਿਆਰਥੀਆਂ ਨੇ 70% ਤੋਂ ਉਪਰ ਅੰਕ ਪ੍ਰਾਪਤ ਕਰਕੇ ਵਜ਼ੀਫ਼ਾ ਪ੍ਰਾਪਤ ਕੀਤਾ ਹੈ। ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦਰਜੇ ਅਨੁਸਾਰ 1100/, 2100/, 3100/ ਅਤੇ 4100/- ਰੁਪਏ ਵਜ਼ੀਫ਼ਾ ਦਿੱਤਾ ਜਾਵੇਗਾ। ਇਸੇ ਤਰ੍ਹਾਂ 20 ਵਿਦਿਆਰਥੀਆਂ ਨੇ ਪਹਿਲੀਆਂ ਤਿੰਨ ਉੱਚ ਪੁਜੀਸ਼ਨਾਂ ਪ੍ਰਾਪਤ ਕਰਕੇ ਮੈਰਿਟ ਵਿਚ ਸਥਾਨ ਹਾਸਲ ਕੀਤਾ ਹੈ, ਜਿਨ੍ਹਾਂ ਨੂੰ 5100/-, 4100/- ਅਤੇ 3100/- ਰੁਪਏ, ਵਿਸ਼ੇਸ਼ ਇਨਾਮ ਅਤੇ ਸਨਮਾਨ ਚਿੰਨ੍ਹ ਦਿੱਤੇ ਜਾਣਗੇ। ਨਤੀਜੇ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਹਿਲੇ ਦਰਜੇ ਵਿੱਚੋਂ ਗੁਰੂ ਗੋਬਿੰਦ ਸਿੰਘ ਕਾਨਵੈਂਟ ਸਕੂਲ ਸੁਹਾਵਾ ਤਰਨ ਤਾਰਨ ਦੀ ਵਿਦਿਆਰਥਣ ਅਮਰਬੀਰ ਕੌਰ ਤੇ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀ ਵਿਦਿਆਰਥਣ ਤਰਨਜੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

Italian Trulli

ਇਸੇ ਤਰ੍ਹਾਂ ਭਾਈ ਨੰਦ ਲਾਲ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੀ ਵਿਦਿਆਰਥਣ ਪਰਮਿੰਦਰ ਕੌਰ ਨੇ ਦੂਸਰਾ ਸਥਾਨ ਤੇ ਇਸੇ ਸਕੂਲ ਦੀਆਂ ਵਿਦਿਆਰਥਣਾਂ ਅਗਮਜੋਤ ਕੌਰ ਤੇ ਤਰਵਿੰਦਰ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਦੂਸਰੇ ਦਰਜੇ ਵਿੱਚੋਂ ਮਾਤਾ ਸਾਹਿਬ ਕੌਰ ਗਰਲਜ਼ ਸੈਕੰਡਰੀ ਸਕੂਲ ਗਹਿਲ ਬਰਨਾਲਾ ਦੀ ਵਿਦਿਆਰਥਣ ਸਿਮਰਨਜੀਤ ਕੌਰ ਤੇ ਖਾਲਸਾ ਕਾਲਜੀਏਟ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੀ ਵਿਦਿਆਰਥਣ ਗੁਰਨੂਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਪੈਰਾਡਾਈਜ਼ ਪਬਲਿਕ ਸਕੂਲ ਕੋਟ ਮਜਲਸ ਬਟਾਲਾ ਦੀ ਵਿਦਿਆਰਥਣ ਰਜ਼ਨੀਸ਼ ਕੌਰ, ਮਾਤਾ ਸਾਹਿਬ ਕੌਰ ਗਰਲਜ਼ ਸੈਕੰਡਰੀ ਸਕੂਲ ਗਹਿਲ ਦੀ ਵਿਦਿਆਰਥਣ ਕਿਰਨਵੀਰ ਕੌਰ ਤੇ ਨਵਨੀਤ ਪਬਲਿਕ ਸੈਕੰਡਰੀ ਸਕੂਲ ਨਰਮਾਣਾ (ਨਾਭਾ) ਦੀ ਵਿਦਿਆਰਥਣ ਹਰਸ਼ਿੰਦਰ ਕੌਰ ਨੇ ਦੂਸਰਾ ਅਤੇ ਨਵਨੀਤ ਪਬਲਿਕ ਸੈਕੰਡਰੀ ਸਕੂਲ ਨਰਮਾਣਾ ਨਾਭਾ ਦੀ ਵਿਦਿਆਰਥਣ ਸਿਮਰਤ ਕੌਰ ਤੇ ਜੈਸਮੀਨ ਕੌਰ, ਖਾਲਸਾ ਪਬਲਿਕ ਸੈਕੰਡਰੀ ਸਕੂਲ ਜੰਡ ਸਾਹਿਬ ਚਮਕੌਰ ਸਾਹਿਬ ਦੀ ਵਿਦਿਆਰਥਣ ਜਸਲੀਨ ਕੌਰ, ਬਾਬਾ ਗੁਰਮੁੱਖ ਸਿੰਘ ਬਾਬਾ ਉੱਤਮ ਸਿੰਘ ਸੈਕੰਡਰੀ ਸਕੂਲ ਖਡੂਰ ਸਾਹਿਬ ਤਰਨ ਤਾਰਨ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਦੂਜੇ ਦਰਜੇ ਵਿੱਚੋਂ ਗੁਰੂ ਨਾਨਕ ਕਾਲਜ ਮੋਗਾ ਦੀ ਵਿਦਿਆਰਥਣ ਕਰਮਪ੍ਰੀਤ ਕੌਰ ਨੇ ਪਹਿਲਾ, ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇਘੁੰਮਣ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਦੂਜਾ ਤੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਵਿਦਿਆਰਥੀ ਸਹਿਜਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਚੌਥੇ ਦਰਜੇ ਵਿੱਚੋਂ ਗੁਰੂ ਨਾਨਕ ਕਾਲਜ ਮੋਗਾ ਦੀ ਵਿਦਿਆਰਥਣ ਅੰਮ੍ਰਿਤਪਾਲ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਗੁਰਦਾਸਪੁਰ ਦੀ ਵਿਦਿਆਰਣ ਹਰਜੀਤ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ।