More

    ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ‘ਚ ਹੋਏ ਰੇਲਵੇ ਹਾਦਸੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੇਣ ਦਾ ਐਲਾਨ

    ਅੰਮ੍ਰਿਤਸਰ, 7 ਜੁਲਾਈ (ਰਛਪਾਲ ਸਿੰਘ)- ਪਾਕਿਸਤਾਨ ਰੇਲ ਹਾਦਸੇ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਤੇ ਜ਼ਖਮੀਆਂ ਨੂੰ 50 -50 ਹਜਾਰ ਰੁਪਏ ਦੇਣ ਦਾ ਐਲਾਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪਾਕਿਸਤਾਨ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਵਾਪਸ ਜਾ ਰਹੇ ਸ਼ਰਧਾਲੂਆਂ ਦੀ ਬੱਸ ਹਾਦਸਾ ਗ੍ਰਸਤ ਹੋਣ ਨਾਲ ਚਲਾਣਾ ਕਰ ਗਏ ਸਿੱਖਾਂ ਦੇ ਪਰਿਵਾਰਾਂ ਨਾਲ ਕੌਮ ਨੂੰ ਹਮਦਰਦੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪੀੜਤ ਪਰਿਵਾਰਾਂ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਪਰ ਇਸ ਦੁਖ ਦੀ ਘੜੀ ਵਿੱਚ ਸ਼੍ਰੋਮਣੀ ਕਮੇਟੀ ਪੀੜਤਾਂ ਦੇ ਨਾਲ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img