More

    ਸਕੂਲ ਪੱਧਰੀ ਕਵਿਤਾ ਉਚਾਰਨ ਮੁਕਾਬਲੇ ਵਿੱਚ ਕਟੜਾ ਕਰਮ ਸਿੰਘ ਦੀ ਵਿਦਿਆਰਥਣ ਅਦਿਤੀ ਨੇ ਕੀਤਾ ਪਹਿਲਾ ਸਥਾਨ ਹਾਸਲ

     ਮਿਡਲ ਵਰਗ ਦੇ ਕਵਿਤਾ ਉਚਾਰਨ ਮੁਕਾਬਲੇ ‘ਚ ਖੁਸ਼ੀ ਸ਼ਰਮਾ ਰਹੀ ਪ੍ਰਥਮ

    ਅੰਮ੍ਰਿਤਸਰ, 21 ਜੂਨ (ਗਗਨ ਅਜੀਤ ਸਿੰਘ) – ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲ ਪੱਧਰੀ ਵਿਦਿਅਕ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਲੋਂ ਆਨਲਾਈਨ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਾਖਲਾ ਮੁਹਿੰਮ ਪੰਜਾਬ ਦੇ ਸਟੇਟ ਕੋਆਰਡੀਨੇਟਰ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਅਤੇ ਮੈਡਮ ਆਦਰਸ਼ ਸ਼ਰਮਾ ਜ਼ਿਲ੍ਹਾ ਨੋਡਲ ਅਫਸਰ ਵਿਦਿਅਕ ਮੁਕਾਬਲੇ ਨੇ ਦੱਸਿਆ ਕਿ ਅੱਜ ਕਰਵਾਏ ਗਏ ਸਕੂਲ ਪੱਧਰੀ ਕਵਿਤਾ ਉਚਾਰਨ ਮੁਕਾਬਲਿਆਂ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਗੁਰੂ ਸਹਿਬਾਨ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਕਵਿਤਾ ਉਚਾਰਨ ਮੁਕਾਬਲਿਆਂ ਦੇ ਅੱਜ ਐਲਾਣੇ ਗਏ ਨਤੀਜਿਆਂ ਵਿੱਚ ਸੀਨੀਅਰ ਵਰਗ ਵਿਚੋਂ ਅਦਿਤੀ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਮਿਡਲ ਵਰਗ ਵਿਚੋਂ ਖੁਸੀ ਸ਼ਰਮਾ ਨੇ ਅੱਵਲ ਰਹਿੰਦਿਆਂ ਪ੍ਰਥਮ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਹਰਭਗਵੰਤ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫਸਰ, ਪ੍ਰਿੰਸੀਪਲ ਅਮਰਪਾਲੀ ਸ. ਕੀਨਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ, ਪ੍ਰਿੰਸੀਪਲ ਮੋਨਿਕਾ ਮੈਣੀ ਝੀਤਾ ਕਲਾਂ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ, ਰਜਿੰਦਰ ਸਿੰਘ ਏ.ਸੀ. ਮੁਨੀਸ਼ ਮੇਘ ਸਹਾਇਕ ਕੋਆਰਡੀਨੇਟਰ, ਰਵੀ ਭਾਰਦਵਾਜ ਬਲਾਕ ਮੀਡੀਆ ਕੋਆਰਡੀਨੇਟਰ ਵਲੋਂ ਵਧਾਈ ਦਿੰਦਿਆਂ ਬਲਾਕ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿਤੀਆਂ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img