More

    ਸਫ਼ਰ ਦੌਰਾਨ 50,000 ਰੁਪਏ ਤੋਂ ਵੱਧ ਦੀ ਨਕਦ ਰਾਸ਼ੀ ਲਈ ਦਸਤਾਵੇਜ ਰੱਖਣਾ ਜ਼ਰੂਰੀ

    ਫ਼ਰੀਦਕੋਟ, 18 ਮਈ (ਵਿਪਨ ਮਿਤੱਲ):-ਲੋਕ ਸਭਾ ਹਲਕਾ ਫਰੀਦਕੋਟ (09) ਦੇ ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਨੇ ਸਾਰੇ ਚੋਣ ਓਬਜ਼ਰਵਰਾਂ ਜ਼ਿਲ੍ਹਾ ਰਿਟਰਨਿੰਗ ਅਫਸਰ-ਕਮ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਮੋਗਾ, ਐੱਸ.ਐੱਸ.ਪੀ. ਸਾਹਿਬ ਫਰੀਦਕੋਟ, ਐੱਸ.ਐੱਸ.ਪੀ ਮੋਗਾ ਅਤੇ ਸਮੂਹ ਏ.ਆਰ.ਓਜ਼ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਆਦਰਸ਼ ਚੋਣ ਜਾਬਤੇ ਦੀ ਇੰਨ ਬਿੰਨ ਪਾਲਣਾ ਸੰਬੰਧੀ ਨਿਰਦੇਸ਼ਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਜਨਰਲ ਨਿਗਰਾਨ ਰੂਹੀ ਖਾਨ, ਖਰਚਾ ਨਿਗਰਾਨ ਸ਼ਰੂਤੀ ਅਤੇ ਪੁਲਿਸ ਨਿਗਰਾਨ ਡੀ.ਸ਼ੰਕਰ ਤੋਂ ਇਲਾਵਾ ਸਾਰਾ ਚੋਣ ਅਮਲਾ ਮੀਟਿੰਗ ਵਿੱਚ ਹਾਜ਼ਰ ਰਹੇ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁੱਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਪੀ.ਐਸ) ਦੀ ਵਰਤੋਂ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਿਲੰਗ ਬੂਥਾਂ ਦੇ ਅੰਦਰ ਮੋਬਾਇਲ ਫ਼ੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਧਰਮ ਦੇ ਨਾਮ ‘ਤੇ ਵੋਟਾਂ ਨਹੀਂ ਮੰਗ ਸਕਦਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ-ਵਿਜਿਲ ਐਪ ਰਾਹੀਂ ਅਜਿਹੀਆਂ ਉਲੰਘਣਾਵਾਂ ਬਾਰੇ ਤੁਰੰਤ ਰਿਪੋਰਟ ਕਰਨ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਦਫਤਰ ਵੱਲੋਂ 100 ਮਿੰਟਾਂ ਦੇ ਅੰਦਰ-ਅੰਦਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਮਹਿਲਾ ਸਟਾਫ਼ ਦੀ ਤਾਇਨਾਤੀ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਪੋਿਲੰਗ ਬੂਥਾਂ ‘ਤੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰੀ ਕਰਮਚਾਰੀ ਰਾਜਨੀਤਿਕ ਪਾਰਟੀਆਂ ਲਈ ਪ੍ਰਚਾਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਗਰਮੀ ਤੋਂ ਰਾਹਤ ਲਈ ਪੋਿਲੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਵੋਟਰ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਪੋਿਲੰਗ ਸਟੇਸ਼ਨਾਂ ‘ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ ਅਤੇ ਸ਼ੈੱਡਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ। ਲੋਕ ਸਭਾ ਹਲਕੇ ਵਿੱਚ ਕੁੱਲ 1594033 ਵੋਟਰ ਹਨ ਜਿਸ ਵਿੱਚੋਂ ਪੁਰਸ਼-842184 ਮਹਿਲਾ-751768 ਅਤੇ ਥਰੜ ਜੈਂਡਰ-81 ਹਨ। 9 ਅਸੈਂਬਲੀ ਹਲਕੇ-ਨਿਹਾਲ ਸਿੰਘ ਵਾਲਾ (71), ਬਾਘਾਪੁਰਾਣਾ (72), ਮੋਗਾ (73), ਧਰਮਕੋਟ (74), ਗਿੱਦੜਬਾਹਾ (84), ਫਰੀਦਕੋਟ (87), ਕੋਟਕਪੂਰਾ (88), ਜੈਤੋ (89), ਰਾਮਪੂਰਾ ਫੂਲ (90), ਜਿਸ ਵਿੱਚ ਐਨ.ਆਰ.ਆਈਜ਼ ਨਿਹਾਲ ਸਿੰਘ ਵਾਲਾ-18 ਅਤੇ ਬਾਘਾਪੁਰਾਣਾ-1 ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img