More

  ਸਬ-ਇੰਸਪੈਕਟਰ ਬਲਵਿੰਦਰ ਸਿੰਘ ਸੰਧੂ ਨੇ ਥਾਣਾਂ ਚੋਹਲਾ ਸਾਹਿਬ ਦੇ ਐਸ.ਐਚ.ਓ ਵੱਜੋਂ ਸੰਭਾਲਿਆ ਕਾਰਜਭਾਰ

  ਸਮਾਜ ਵਿਰੋਧੀ ਅਨਸਰਾਂ ਨੂੰ ਕੀਤੀ ਸਖ਼ਤ ਤਾੜਣਾ

  ਚੋਹਲਾ ਸਾਹਿਬ, 19 ਅਕਤੂਬਰ (ਬੁਲੰਦ ਆਵਾਜ ਬਿਊਰੋ) – ਪੁਲਿਸ ਜ਼ਿਲ੍ਹਾ ਤਰਨਤਾਰਨ ਦੇ ਮੁੱਖੀ ਐਸ.ਐਸ.ਪੀ ਹਰਵਿੰਦਰ ਸਿੰਘ ਵਿਰਕ ਦੀਆਂ ਹਦਾਇਤਾਂ ਤੇ ਪੁਲਿਸ ਥਾਣਾ ਚੋਹਲਾ ਸਾਹਿਬ ਦਾ ਚਾਰਜ ਸਬ-ਇੰਸਪੈਕਟਰ ਬਲਵਿੰਦਰ ਸਿੰਘ ਸੰਧੂ ਨੇ ਸੰਭਾਲ ਲਿਆ ਹੈ। ਉਹ ਨਾਰਕੋਟਿਕ ਸੈੱਲ ਤਰਨਤਾਰਨ ਤੋਂ ਬਦਲਕੇ ਇਥੇ ਆਏ ਹਨ।ਚਾਰਜ ਸੰਭਾਲਣ ਉਪਰੰਤ ਨਵ-ਨਿਯੁਕਤ ਥਾਣਾ ਮੁਖੀ ਬਲਵਿੰਦਰ ਸਿੰਘ ਸੰਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਂਦੇ ਹੋਏ ਸਮਾਜ ਵਿਰੋਧੀ ਅਨਸਰਾਂ ਨਾਲ ਸਖ਼ਤੀ ਨਾਲ ਪੇਸ਼ ਆਉਣਗੇ। ਉਨ੍ਹਾਂ ਕਿਹਾ ਕਿ ਪੂਰੇ ਇਲਾਕੇ ਵਿੱਚ ਅਮਨ ਸ਼ਾਂਤੀ ਨੂੰ ਬਰਕਰਾਰ ਰੱਖਿਆ ਜਾਵੇਗਾ। ਪੁਲਿਸ ਥਾਣੇ ਆਏ ਹਰੇਕ ਇੱਜਤਦਾਰ ਵਿਅਕਤੀ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ।

  ਕੋਈ ਵੀ ਆਪਣੀ ਕਿਸੇ ਮੁਸ਼ਕਿਲ ਲਈ ਉਨਾਂ ਨੂੰ ਥਾਣੇ ਆ ਕਿ ਬਿਨਾਂ ਝਿਜਕ ਮਿਲ ਕੇ ਆਪਣੀ ਗੱਲ ਕਰ ਸਕਦਾ ਹੈ। ਨਵ-ਨਿਯੁਕਤ ਥਾਣਾ ਮੁਖੀ ਨੇ ਅਪੀਲ ਕੀਤੀ ਕਿ ਪੁਲਿਸ ਵਿਭਾਗ ਹਰ ਵਕਤ ਜਨਤਾ ਦੀ ਸੇਵਾ ਵਿੱਚ ਹਾਜ਼ਰ ਹੈ,ਨਾਲ ਹੀ ਜਨਤਾ ਦਾ ਵੀ ਫਰਜ਼ ਬਣਦਾ ਹੈ ਕਿ ਉਹ ਆਪਣੇ ਆਲੇ-ਦੁਆਲੇ ਦਾ ਧਿਆਨ ਰੱਖਣ ਕਿ ਕੋਈ ਵੀ ਵਿਅਕਤੀ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਤਾਂ ਨਹੀਂ ਦੇ ਰਿਹਾ।ਜੇਕਰ ਕਿਸੇ ਵੀ ਸਮਾਜ ਵਿਰੋਧੀ ਅਨਸਰ ਦਾ ਪਤਾ ਚੱਲਦਾ ਹੈ ਜਾਂ ਕੋਈ ਸ਼ੱਕੀ ਵਸਤੂ ਦਿਖਾਈ ਦਿੰਦੀ ਹੈ ਤਾਂ ਤੁਰੰਤ ਪੁਲਿਸ ਪਾਰਟੀ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਾਨਯੋਗ ਐਸ.ਐਸ.ਪੀ ਦੀਆਂ ਹਦਾਇਤਾਂ ‘ਤੇ ਕਾਨੂੰਨ ਵਿਵਸਥਾ ਨੂੰ ਹਰ ਹਾਲ ਵਿੱਚ ਬਰਕਰ ਰੱਖਿਆ ਜਾਵੇਗਾ ਅਤੇ ਗੈਰ ਸਮਾਜੀ ਅਨਸਰਾਂ ਉੱਪਰ ਪੂਰੀ ਤਰ੍ਹਾਂ ਲਗਾਮ ਕੱਸੀ ਜਾਵੇਗੀ।ਇਸ ਮੌਕੇ ਉਨ੍ਹਾਂ ਨਾਲ ਥਾਣਾ ਚੋਹਲਾ ਸਾਹਿਬ ਦੇ ਮੁੱਖ ਮੁਨਸ਼ੀ ਗੁਰਪ੍ਰੀਤ ਸਿੰਘ ਖਹਿਰਾ ਸ਼ੇਰੋਂ ਵੀ ਹਾਜ਼ਰ ਸਨ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img