ਸਮਾਜਿਕ ਵਿਗਿਆਨ ਪ੍ਰਾਜੈਕਟ ਤਹਿਤ ਵਿਦਿਆਰਥੀਆਂ ਦੇ ਆਨਲਾਈਨ ਪੋਸਟਰ ਮੇਕਿੰਗ ਮੁਕਾਬਲੇ 26 ਮਈ ਤੋਂ

12

ਅੰਮ੍ਰਿਤਸਰ 19 ਮਈ  (ਰਛਪਾਲ ਸਿੰਘ) – ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਵਲੋਂ ਸਰਕਾਰੀ ਸਕੂਲਾਂ ਚ’ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅੰਦਰ ਸਮਾਜਿਕ ਵਿਗਿਆਨ ਵਿਸ਼ੇ ਪ੍ਰਤੀ ਚੇਤਨਾ ਪੈਦਾ ਕਰਨ ਅਤੇ ਰੌਚਿਕਤਾ ਬਣਾਈ ਰੱਖਣ ਲਈ ਵੱਖ ਵੱਖ ਉਪਰਾਲੇ ਕੀਤੇ ਜਾਂਦੇ ਰਹੇ ਹਨ ਇਸੇ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਮਾਜਿਕ ਵਿਗਿਆਨ ਪ੍ਰਾਜੈਕਟ ਤਹਿਤ ਛੇਵੀਂ ਤੋਂ ਦਸਵੀਂ ਜਮਾਤ ਚ ਪੜ੍ਹਦੇ ਵਿਦਿਆਰਥੀਆਂ ਲਈ ਸਕੂਲ ਪੱਧਰ ਤੇ ਆਨਲਾਈਨ ਸਮਾਜਿਕ ਵਿਗਿਆਨ ਪੋਸਟਰ ਮੇਕਿੰਗ ਮੁਕਾਬਲਾ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ ।

Italian Trulli

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਹਰਭਗਵੰਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਮ੍ਰਿਤਸਰ ਅਤੇ ਸ਼੍ਰੀਮਤੀ ਜਸਵਿੰਦਰ ਕੌਰ ਜ਼ਿਲ੍ਹਾ ਮੈਂਟਰ ਸਮਾਜਿਕ ਵਿਗਿਆਨ ਨੇ ਦੱਸਿਆ ਕਿ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਚਾਰ ਦਿਨਾਂ ਪੋਸਟਰ ਮੇਕਿੰਗ ਮੁਕਾਬਲੇ 26 ਮਈ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 29 ਮਈ ਤੱਕ ਚੱਲਣਗੇ। ਸਕੂਲ ਪੱਧਰ ਤੇ ਕਰਵਾਏ ਜਾਣ ਵਾਲੇ ਇਨ੍ਹਾਂ ਮੁਕਾਬਲਿਆਂ ਦੇ ਪਹਿਲੇ ਤਿੰਨ ਸਥਾਨਾਂ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਹੱਲਾਸ਼ੇਰੀ ਦੇਣ ਲਈ ਈ- ਸਰਟੀਫਿਕੇਟ ਪ੍ਰਦਾਨ ਕੀਤੇ ਜਾਣਗੇ । ਉਨ੍ਹਾਂ ਦੱਸਿਆ ਕਿ ਸਕੂਲ ਪੱਧਰ ਤੇ ਚੁਣੇ ਗਏ ਵਧੀਆ ਪੋਸਟਰ ਨੂੰ ਬਲਾਕ ਪੱਧਰ, ਜ਼ਿਲ੍ਹਾ ਪੱਧਰ ਅਤੇ ਅਖ਼ੀਰ ਵਿੱਚ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਚੁਣਿਆ ਜਾਵੇਗਾ ਤੇ ਸੂਬਾ ਪੱਧਰ ਤੇ ਜੇਤੂ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਜਾਵੇਗਾ । ਇਸ ਸਮੇਂ ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਦਵਿੰਦਰ ਕੁਮਾਰ ਮਲਹੋਤਰਾ ਸੋਸ਼ਲ ਮੀਡੀਆ ਕੋਆਡੀਨੇਟਰ ਰਾਜਦੀਪ ਸਿੰਘ ਸਟੈਨੋ ਨਰਿੰਦਰ ਸਿੰਘ ਜ਼ਿਲ੍ਹਾ ਮੈਂਟਰ ਵਿਗਿਆਨ ਹਾਜ਼ਰ ਸਨ । ਤਸਵੀਰ ਕੈਪਸ਼ਨ ਹਰਭਗਵੰਤ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਸ੍ਰੀਮਤੀ ਜਸਵਿੰਦਰ ਕੌਰ ਜ਼ਿਲ੍ਹਾ ਮੈਂਟਰ ਸਮਾਜਕ ਵਿਗਿਆਨ ਦੀਆਂ ਤਸਵੀਰਾਂ।