ਸਤੰਬਰ ਪ੍ਰੀਖਿਆਵਾਂ ਦੇ ਮੁਲਾਂਕਣ ਤੇ ਨੈਸ ਪ੍ਰੀਖਿਆ ਦੀ ਤਿਆਰੀ ਸੰਬੰਧੀ ਮਾਪਿਆਂ ਨਾਲ ਹੋਵੇਗੀ ਵਿਸਥਾਰਿਤ ਚਰਚਾ
ਅੰਮ੍ਰਿਤਸਰ, 25 ਸਤੰਬਰ (ਗਗਨ) – ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਅੰਦਰ ਕਰਵਾਈਆਂ ਗਈਆਂ ਸਤੰਬਰ ਪ੍ਰੀਖਿਆਵਾਂ ਦੇ ਵਿਸ਼ਾਵਾਰ ਮੁਲਾਂਕਣ ਕਰਕੇ ਵਿਿਦਆਰਥੀਆਂ ਦੀ ਕਾਰਗੁਜਾਰੀ ਤੋਂ ਮਾਪਿਆਂ ਨੂੰ ਜਾਣੂੰ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਮੂਹ ਸਰਕਾਰੀ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਅੰਦਰ ਦੋ ਰੋਜਾ ਮਾਪੇ ਅਧਿਆਪਕ ਮਿਲਣੀ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਅੰਮ੍ਰਿਤਸਰ ਤੇ ਹਰਭਗਵੰਤ ਸਿੰਘ ਉੱਪ ਜ਼ਿਲ਼੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੇ ਸਮੂਹ ਸਰਕਾਰੀ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਅੰਦਰ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਪਰ ਪ੍ਰਾਇਮਰੀ ਜਮਾਤਾਂ ਦੇ ਵਿਿਦਆਰਥੀਆਂ ਦੀ ਸਤੰਬਰ ਮਹੀਨੇ ਆਯੋਜਿਤ ਵਿਸ਼ਵਾਰ ਪ੍ਰੀਖਿਆਵਾਂ ਦੇ ਮੁਲਾਂਕਣ ਸੰਬੰਧੀ ਕਾਰਗੁਜਾਰੀ ਤੋਂ ਮਾਪਿਆਂ ਨੂੰ ਜਾਣੂੰ ਕਰਵਾਉਣ ਅਤੇ ਕੇਂਦਰ ਸਰਕਾਰ ਵਲੋਂ ਨਵੰਬਰ ਮਹੀਨੇ ਵਿੱਚ ਕਰਵਾਈ ਜਾ ਰਹੀ ਕੌਮੀ ਪ੍ਰਾਪਤੀ ਸਰਵੇਖਣ ਦੀ ਪ੍ਰੀਖਿਆ ਦੀ ਤਿਆਰੀ ਸੰਬੰਧੀ ਮਾਪਿਆਂ ਨਾਲ ਵਿਸਥਾਰਿਤ ਚਰਚਾ ਕਰਨ ਲਈ ਜ਼ਿਲ਼੍ਹੇ ਦੇ ਸਕੂਲਾਂ ਅੰਦਰ ਦੋ ਰੋਜਾ ਮਾਪੇ ਅਧਿਆਪਕ ਮਿਲਣੀ ਕਰਵਾਈ ਜਾ ਰਹੀ ਹੈ।
ਉਨਾਂ੍ਹ ਦੱਸਿਆ ਕਿ 29 ਤੇ 30 ਸਤੰਬਰ ਨੂੰ ਹੋਣ ਵਾਲੀ ਪੀ.ਟੀ.ਐਮ. ਵਿੱਚ ਸਕੂਲੀ ਵਿਿਦਆਰਥੀਆਂ ਦੇ ਮਾਪਿਆਂ, ਸਕੂਲ ਮੈਂਨੇਜਮੈਂਟ ਕਮੇਟੀ ਦੇ ਮੈਂਬਰਾਂ, ਪੰਚਾਇਤ ਮੈਂਬਰਾਂ, ਕਮਿਊਨਿਟੀ ਮੈਂਬਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਸਕੂਲ ਮੁਖੀ ਸੋਸ਼ਲ ਮੀਡੀਆ ਪਲੇਟਫਾਰਮ ਦੀ ਵਰਤੋਂ ਕਰਦਿਆਂ ਪਿੰਡਾਂ ਦੇ ਧਾਰਮਿਕ ਸਥਾਨਾਂ ਤੋਂ ਅਨਾਉਂਸਮੈਂਟ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪੀ.ਟੀ.ਐਮ. ਦੌਰਾਨ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਪੰਜਾਬ ਵਲੋਂ ਕੋਵਿਡ-19 ਨੂੰ ਲੈ ਕੇ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਮਿਲਣੀ ਦਾ ਸਮੁੱਚਾ ਰਿਕਾਰਡ ਵਿਭਾਗ ਵਲੋਂ ਜਾਰੀ ਗੂਗਲ ਫਾਰਮ ਤੇ ਭਰਿਆ ਜਾਵੇਗਾ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਸਕੁਲਾਂ ਵਿਚ ਆਯੋਜਿਤ ਪੀ.ਟੀ.ਐਮ. ਨੂੰ ਸਫਲ ਬਣਾਉਣ ਲਈ ਜ਼ਿਲ਼੍ਹਾ ਪੱਧਰੀ ਟੀਮਾਂ, ਪੜੋ ਪੰਜਾਬ ਟੀਮਾਂ, ਸਿੱਖਿਆ ਸੁਧਾਰ ਟੀਮਾਂ ਵਲੋਂ ਵੱਖ ਵੱਖ ਸਕੂਲਾਂ ਦੀ ਰੈਂਡਿੰਮ ਚੈਕਿੰਗ ਕੀਤੀ ਜਾਵੇਗੀ। ਇਸ ਸਮੇਂ ਉਨ੍ਹਾਂ ਨਾਲ ਪ੍ਰਿੰਸੀਪਲ ਬਲਰਾਜ ਸਿੰਘ ਢਿਲੋਂ ਡੀ.ਐਸ.ਅੇਮ., ਪਰਮਿੰਦਰ ਸਿੰਘ ਸਰਪੰਚ ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਰਡੀਨੇਟਰ ਹਾਜਰ ਸਨ।