More

  ਸਰਕਾਰੀ ਸਕੂਲਾਂ ਅੰਦਰ 10ਵੀਂ ਤੋਂ 12ਵੀਂ ਜਮਾਤਾਂ ਦੀ ਅੱਜ ਤੋਂ ਮੁੜ ਸ਼ੁਰੂਆਤ

  ਮਾਪਿਆਂ ਦੀ ਸਹਿਮਤੀ ਨਾਲ ਵਿਦਿਆਰਥੀ ਲਾਉਣਗੇ ਆਫਲਾਈਨ ਜਮਾਤਾਂ – ਸਤਿੰਦਰਬੀਰ ਸਿੰਘ

  ਅੰਮ੍ਰਿਤਸਰ, 25 ਜੁਲਾਈ (ਗਗਨ) – ਪੰਜਾਬ ਸਰਕਾਰ ਵਲੋਂ 10ਵੀਂ ਤੋਂ 122ਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ 26 ਜੁਲਾਈ ਤੋਂ ਸਕੂਲ ਖੋਲਣ ਦੇ ਕੀਤੇ ਐਲਾਣ ਨਾਲ ਅੱਜ ਤੋਂ ਜ਼ਿਲ਼੍ਹਾ ਅੰਮ੍ਰਿਤਸਰ ਦੇ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਆਮਦ ਨਾਲ ਸਕੂਲਾਂ ਵਿੱਚ ਰੌਣਕਾਂ ਦੀ ਪਰਤ ਆਉਣਗੀਆਂ। ਇਥੇ ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪਿਛਲੇ ਕੁਝ ਸਮੇਂ ਤੋਂ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਸੀ।

  ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਤਿੰਦਰਬੀਰ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਅਦੇਸ਼ਾਂ ਤੇ ਅੱੱਜ ਤੋਂ 10ਵੀ, 11ਵੀਂ ਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਲਗਾਈਆਂ ਜਾਣ ਵਾਲੀਆਂ ਆਫਲਾਈਨ ਜਮਾਤਾਂ ਲਈ ਜਿਥੇ ਵਿਦਿਆਰਥੀ ਦੇ ਮਾਪਿਆਂ ਦੀ ਸਹਿਮਤੀ ਜਰੂਰੀ ਹੈ ਉਥੇ ਹੀ ਸਕੂਲ ਅਤੇ ਜਮਾਤ ਵਿੱਚ ਕੋਵਿਡ-19 ਨੂੰ ਲੈ ਕੇ ਪੰਜਾਬ ਸਰਕਾਰ, ਸਿੱਖਿਆ ਵਿਭਾਗ ਤੇ ਸਿਹਤ ਮੰਤਰਾਲੇ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵੀ ਜਰੂਰੀ ਹੈ। ਉਨ੍ਹਾਂ ਦੱਸਿਆ ਵਿਦਿਆਰਥੀਆਂ ਦੀ ਆਮਦ ਨੂੰ ਲੈ ਕੇ ਜ਼ਿਲ੍ਹਾ ਸਿੱਖਿਆ ਦਫਤਰ ਵਲੋਂ ਸਮੂਹ ਸਕੂਲ ਮੁਖੀਆਂ ਨੂੰ ਸਕੂਲ ਕੰਪਲੈਕਸ ਨੂੰ ਸੈਨੇਟਾਈਜ ਕਰਨ, ਸਾਫ ਸਫਾਈ ਕਰਨ, ਵਿਦਿਆਰਥੀਆਂ ਤੇ ਅਧਿਆਪਕਾਂ ਲਈ ਮਾਸਕ ਤੇ ਸੈਨੇਟਾਈਜਰ ਦੇ ਯੋਗ ਪ੍ਰਬੰਧ ਕਰਨ ਲਈ ਵਿਭਾਗੀ ਨਿਰਦੇਸ਼ ਜਾਰੀ ਕੀਤੇ ਗਏ ਹਨ।

  ਉਨ੍ਹਾਂ ਕਿਹਾ ਕਿ ਸਮੂਹ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੇ ਸਕੂਲ ਪੁੱਜਣ ਤੇ ਉਨ੍ਹਾਂ ਦਾ ਸਵਾਗਤ ਕਰਨ ਲਈ ਪੁਖਤਾ ਪ੍ਰਬੰਧ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਸਮੇਂ ਉਨ੍ਹਾਂ ਨਾਲ ਹਰਭਗਵੰਤ ਸਿੰਘ ਉੱਪ ਜ਼ਿਲ੍ਹਾ ਸਿੱਖਿਆ ਅਫਸਰ, ਪ੍ਰਿੰਸੀਪਲ ਬਲਰਾਜ ਸਿੰਘ ਢਿਲ਼ੋਂ ਡੀ.ਐਸ.ਐਮ., ਦਵਿੰਦਰ ਕੁਮਾਰ ਮੰਗੋਤਰਾ, ਰਾਜਦੀਪ ਸਿਘ ਸਟੈਨੋ ਹਾਜਰ ਸਨ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img