ਸਰਕਾਰੀ ਸਕੂਲਾਂ ਦੇ ਅੰਗਰੇਜ਼ੀ ਲੈਕਚਰਾਰਾਂ ਵੱਲੋਂ ਅੰਗਰੇਜ਼ੀ ਉਚਾਰਨ ਦੀਆਂ ਨਮੂਨਾ ਵੀਡੀਓਜ਼ ਜਾਰੀ ਕਰਨ ਦੀ ਸ਼ੁਰੂਆਤ

12

ਅੰਮ੍ਰਿਤਸਰ, 20 ਮਈ (ਰਛਪਾਲ ਸਿੰਘ)  -ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਬੋਲਣ ਚ ਮੋਹਰੀ ਬਣਾਉਣ ਲਈ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਹੇਠ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਉਪਰਾਲੇ ਕੀਤੇ ਜਾ ਰਹੇ ਹਨ ਤੇ ਵਿਦਿਆਰਥੀਆਂ ਦੀ ਅੰਗਰੇਜ਼ੀ ਬੋਲਣ ਦੀ ਝਿਜਕ ਨੂੰ ਦੂਰ ਕਰਨ ਲਈ ਅੰਗਰੇਜ਼ੀ ਬੂਸਟਰ ਕਲੱਬਾਂ ਅਤੇ ਸ਼ੋਅ ਐਂਡ ਟੈੱਲ ਦੀਆਂ ਗਤੀਵਿਧੀਆਂ ਦੌਰਾਨ ਅੰਗਰੇਜ਼ੀ ਬੋਲਣ ਦੇ ਆਨਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ। ਅੰਗਰੇਜ਼ੀ ਬੋਲਣ ਚ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਦੀਆਂ ਵੀਡੀਓਜ਼ ਸਿੱਖਿਆ ਵਿਭਾਗ ਦੀ ਜ਼ਿਲ੍ਹਾ ਅਤੇ ਸੂਬਾ ਫੇਸਬੁੱਕ ਪੇਜਾਂ ਤੇ ਸ਼ੇਅਰ ਕਰਕੇ ਬਾਕੀ ਵਿਦਿਆਰਥੀਆਂ ਨੂੰ ਅੰਗਰੇਜ਼ੀ ਦੇ ਸਹੀ ਉਚਾਰਨ ਦੀ ਜਾਣਕਾਰੀ ਦਿੱਤੀ ਜਾਂਦੀ ਹੈ ।

Italian Trulli

ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਸਤਿੰਦਰਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅੰਮਿ੍ਤਸਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਬੋਲਚਾਲ ਚ ਨਿਪੁੰਨ ਬਨਾਉਣ ਲਈ ਬਹੁਪੱਖੀ ਉਪਰਾਲੇ ਕੀਤੇ ਜਾ ਰਹੇ ਹਨ । ਸਿੱਖਿਆ ਅਧਿਕਾਰੀ ਨੇ ਕਿਹਾ ਕਿ ਸਮੇਂ ਦੀ ਜ਼ਰੂਰਤ ਅਤੇ ਮਾਪਿਆਂ ਦੀ ਮੰਗ ਅਨੁਸਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਅੰਗਰੇਜ਼ੀ ਬੋਲਣ ਲਈ ਲਗਾਤਾਰ ਉਤਸ਼ਾਹਤ ਕੀਤਾ ਜਾ ਰਿਹਾ ਹੈ ਤਾਂ ਕਿ ਉਹ ਉੱਚ ਸਿੱਖਿਆ ਪ੍ਰਾਪਤੀ ਅਤੇ ਰੁਜ਼ਗਾਰ ਤਲਾਸ਼ੀ ਦੌਰਾਨ ਕੋਈ ਔਖ ਮਹਿਸੂਸ ਨਾ ਕਰਨ ।

ਸੀਨੀਅਰ ਸੈਕੰਡਰੀ ਪੱਧਰ ਲਈ ਅੰਗਰੇਜ਼ੀ ਵਿਸ਼ੇ ਦੇ ਜ਼ਿਲ੍ਹਾ ਮੈਂਟਰ ਸ੍ਰੀਮਤੀ ਜਸਵਿੰਦਰ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸ਼ੁੱਧ ਉਚਾਰਨ ਨਾਲ ਅੰਗਰੇਜ਼ੀ ਬੋਲਣ ਦੀ ਮੁਹਾਰਤ ਦੇ ਲਈ ਸਰਕਾਰੀ ਸਕੂਲਾਂ ਦੇ ਅੰਗਰੇਜ਼ੀ ਵਿਸ਼ਾ ਲੈਕਚਰਾਰਾਂ ਵੱਲੋਂ ਸਵੈ ਇੱਛਾ ਨਾਲ ਵਿਦਿਆਰਥੀਆਂ ਦੀ ਅੰਗਰੇਜ਼ੀ ਸਪੀਚ ਦੀਆਂ ਨਮੂਨਾ ਵੀਡੀਓ ਜਾਰੀ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਲੈਕਚਰਾਰ ਵੱਲੋਂ ਜਾਰੀ ਕੀਤੀਆਂ ਵੀਡੀਓਜ਼ ਤੋੱ ਵਿਦਿਆਰਥੀ ਅੰਗਰੇਜ਼ੀ ਦੇ ਸਹੀ ਉਚਾਰਨ ਦੀ ਜਾਣਕਾਰੀ ਹਾਸਲ ਕਰਕੇ ਆਪਣੇ ਆਪ ਨੂੰ ਅੰਗਰੇਜ਼ੀ ਬੋਲਣ ਚ ਨਿਪੁੰਨ ਬਣਾ ਸਕਦੇ ਹਨ । ਇਸ ਸਮੇਂ ਉਨ੍ਹਾਂ ਨਾਲ ਪ੍ਰਿੰਸੀਪਲ ਬਲਰਾਜ ਸਿੰਘ ਡੀ ਐਸ ਐਮ , ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੁਆਰਡੀਨੇਟਰ ਆਦਿ ਹਾਜਰ ਸਨ।