More

  ਸਰਕਾਰੀ ਹਾਈ ਸਕੂਲ ਭਾਣਾ ਦੇ ਵਿਦਿਆਰਥੀਆਂ ਦੀ ਹੋਈ ਮੈਡੀਕਲ ਜਾਂਚ : ਅਨੀਤਾ ਅਰੋੜਾ

  ਫ਼ਰੀਦਕੋਟ, 18 ਮਈ (ਵਿਪਨ ਮਿਤੱਲ):-ਸਰਕਾਰੀ ਹਾਈ ਸਕੂਲ ਭਾਣਾ ਦੇ ਸਮੂਹ ਵਿਦਿਆਰਥੀਆਂ ਦੀ ਮੈਡੀਕਲ ਜਾਂਚ  ਆਰ. ਬੀ. ਐਸ. ਕੇ. ਟੀਮ, ਪ੍ਰਾਇਮਰੀ ਹੈਲਥ ਸੈਂਟਰ ਜੰਡ ਸਾਹਿਬ  ਦੇ ਡਾਕਟਰਾਂ ਦੀ ਟੀਮ ਨੇ ਸਕੂਲ ਮੁਖੀ ਸ਼੍ਰੀਮਤੀ ਅਨੀਤਾ ਅਰੋੜਾ ਦੀ ਅਗਵਾਈ ਵਿੱਚ ਕੀਤੀ।ਡਾਕਟਰਾਂ ਦੀ ਟੀਮ ਵਿੱਚ ਡਾਕਟਰ ਦੀਪaਸ਼ਿਖਾ ਏ. ਐਮ. ਓ. ਅਤੇ ਡਾਕਟਰ ਆਂਚਲ ਏ. ਐੱਮ. ਓ. ਅਤੇ ਐਸ. ਐਨ. ਵੀਰ ਪਾਲ ਕੌਰ ਸ਼ਾਮਿਲ ਸਨ।ਇਸ ਦੌਰਾਨ ਡਾਕਟਰਾਂ ਨੇ ਵਿਦਿਆਰਥੀਆਂ ਦੀ ਆਮ ਮੈਡੀਕਲ ਜਾਂਚ ਕੀਤੀ। ਜਿਸ ਵਿਦਿਆਰਥੀ ਨੂੰ ਕੋਈ ਸਿਹਤ ਸਬੰਧੀ ਸਮੱਸਿਆ ਸੀ ਉਹਨਾ ਨੂੰ ਸਿਵਲ ਹਸਪਤਾਲ ਫਰੀਦਕੋਟ ਜਾ ਕੇ ਇਲਾਜ ਕਰਵਾਉਣ ਲਈ ਕਿਹਾ। ਡਾਕਟਰਾਂ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਮੇ ਸਮੇਂ ਸਿਰ ਮੈਡੀਕਲ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੌ ਕਿਸੇ ਵੀ ਬਿਮਾਰੀ ਦਾ ਸਮੇ ਸਿਰ ਪਤਾ ਲੱਗਣ ਤੇ ਉਸ ਦਾ ਸਮੇ ਸਿਰ ਇਲਾਜ ਕਰਵਾਇਆ ਜਾ ਸਕੇ।ਡਾਕਟਰਾਂ ਨੇ ਵਿਦਿਆਰਥੀਆਂ ਨਾਲ ਚੰਗੀ ਸਿਹਤ ਸਬੰਧੀ ਜਾਣਕਾਰੀ ਸਾਂਝੀ ਕੀਤੀ।ਸਕੂਲ ਮੁਖੀ ਸ਼੍ਰੀਮਤੀ ਅਨੀਤਾ ਅਰੋੜਾ ਨੇ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਸਮੇ ਸਮੇਂ ਇਸ ਤਰਾਂ ਦੀ ਜਾਂਚ ਵਿਦਿਆਰਥੀਆਂ ਦੀ ਕਰਦਾ ਰਹਿੰਦਾ ਹੈ। ਇਸ ਮੌਕੇ ਹੈ ਹੋਰਨਾਂ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img