More

    ਸਰਕਾਰ ਨੇ ਕੌਮਾਂਤਰੀ ਯਾਤਰੀਆਂ ਲਈ ਨਵੇਂ ਦਿਸ਼ਾ ਨਿਰਦੇਸ਼ ਕੀਤੇ ਜਾਰੀ

    ਨਵੇਂ ਦਿਸ਼ਾ ਨਿਰਦੇਸ਼ 25 ਅਕਤੂਬਰ ਦੀ ਰਾਤ 12 ਵਜੇ ਤੋਂ ਹੋਣਗੇ ਲਾਗੂ

    ਨਵੀਂ ਦਿੱਲੀ, 21 ਅਕਤੂਬਰ (ਬੁਲੰਦ ਆਵਾਜ ਬਿਊਰੋ) – ਜੇਕਰ ਤੁਹਾਡਾ ਕੋਈ ਦੋਸਤ ਜਾਂ ਰਿਸ਼ਤੇਦਾਰ ਵਿਦੇਸ਼ ਤੋਂ ਭਾਰਤ ਆ ਰਿਹਾ ਹੈ ਤਾਂ ਉਨ੍ਹਾਂ ਦੱਸ ਦਿਓ ਇੱਥੇ ਹੁਣ ਕੋਵਿਡ ਪ੍ਰੋਟੌਕਾਲ ਬਦਲ ਗਿਆ ਹੈ। ਸਰਕਾਰ ਨੇ ਕੌਮਾਂਤਰੀ ਯਾਤਰੀਆਂ ਲਈ ਨਵੇਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਤਹਿਤ 72 ਘੰਟੇ ਪਹਿਲਾਂ ਤਕ ਦੀ ਨੈਗੇਟਿਵ ਆਰਟੀ-ਪੀਸੀਆਰ ਜਾਂਚ ਰਿਪੋਰਟ ਵਾਲੇ ਯਾਤਰੀਆਂ ਨੂੰ ਹੀ ਭਾਰਤ ਆਉਣ ਦੀ ਇਜਾਜ਼ਤ ਮਿਲੇਗੀ। ਪਰ, ਜਿਨ੍ਹਾਂ ਦੇਸ਼ਾਂ ਨਾਲ ਰਾਸ਼ਟਰੀ ਜਾਂ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ਦੀ ਮਾਨਤਾ ਵਾਲੀ ਵੈਕਸੀਨ ਨੂੰ ਮਾਨਤਾ ਦੇਣ ਦਾ ਸਮਝੌਤਾ ਹੋਇਆ ਹੈ, ਉਥੋਂ ਦੇ ਯਾਤਰੀਆਂ ਨੂੰ ਏਅਰਪੋਰਟ ਤੋਂ ਬਾਹਰ ਜਾਣ ਦਿੱਤਾ ਜਾਵੇਗਾ। ਹੋਰਨਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਏਅਰਪੋਰਟ ’ਤੇ ਮੁੜ ਆਰਟੀ-ਪੀਸੀਆਰ ਟੈਸਟ ਕਰਾਉਣਾ ਪਵੇਗਾ ਤੇ ਇਸ ਦੇ ਨੈਗੇਟਿਵ ਆਉਣ ’ਤੇ ਹੀ ਬਾਹਰ ਜਾਣ ਦਿੱਤਾ ਜਾਵੇਗਾ, ਪਰ ਅੱਠਵੇਂ ਦਿਨ ਮੁੜ ਤੋਂ ਆਰਟੀ-ਪੀਸੀਆਰ ਟੈਸਟ ਕਰਾਉਣਾ ਪਵੇਗਾ ਤੇ ਉਸਦੇ ਨੈਗੇਟਿਵ ਆਉਣ ਦੇ ਬਾਵਜੂਦ ਸੱਤ ਦਿਨਾਂ ਤਕ ਖੁਦ ਕੁਆਰੰਟਾਈਨ ’ਚ ਰਹਿਣਾ ਪਵੇਗਾ। ਨਵੇਂ ਦਿਸ਼ਾ ਨਿਰਦੇਸ਼ 25 ਅਕਤੂਬਰ ਦੀ ਰਾਤ 12 ਵਜੇ ਤੋਂ ਲਾਗੂ ਹੋ ਜਾਣਗੇ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img