18 C
Amritsar
Wednesday, March 22, 2023

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੀਆ ਮੁਫ਼ਤ ਚੱਪਲਾਂ

Must read

ਸ੍ਰੀ ਮੁਕਤਸਰ ਸਾਹਿਬ, 7 ਮਾਰਚ (ਬੁਲੰਦ ਅਵਾਜ਼ ਬਿਊਰੋ) – ਪ੍ਰੋ ਡਾਕਟਰ ਐਸ ਪੀ ਸਿੰਘ ਉਬਰਾਏ ਜੀ ਵਲੋਂ ਮਾਨਵਤਾ ਦੀ ਭਲਾਈ ਲਈ ਨਿਰੰਤਰ ਸੇਵਾਵਾਂ ਲੰਮੇ ਸਮੇਂ ਤੋਂ ਜਾਰੀ ਹਨ ਕਿਸੇ ਵੀ ਖੇਤਰ ਵਿਚ ਜਦੋਂ ਕਿਤੇ ਵੀ ਮਾਨਵਤਾ ਤੇ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਉਬਰਾਏ ਵੱਲੋਂ ਬਿਨਾਂ ਕਿਸੇ ਭੇਦ ਭਾਵ ਤੋਂ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ ਇਸ ਲੜੀ ਤਹਿਤ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਅਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਦਿਸ਼ਾ ਨਿਰਦੇਸ਼ਾਂ ਤੇ ਪਿੰਡ ਤਰਖਾਣ ਵਾਲਾ ਵਿਖੇ 175 ਲੋੜਵੰਦ ਔਰਤਾਂ ਨੂੰ ਪਹਿਨਣ ਲਈ ਮੁਫ਼ਤ ਚੱਪਲਾਂ ਦਿੱਤੀਆ ਗੲਈਆ ਅਤੇ ਉਹਨਾਂ ਦੀਆਂ ਹੋਰ ਜ਼ਰੂਰਤਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ ਤਾਂ ਕਿ ਉਬਰਾਏ ਜੀ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾ ਸਕੇ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਲੈ ਰਹੀਆਂ ਲੜਕੀਆਂ ਨੂੰ ਅਤੇ ਗ਼ਰੀਬੀ ਦੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨੂੰ ਵੀ ਬਹੁਤ ਜਲਦੀ ਮੁਫ਼ਤ ਚੱਪਲਾਂ ਦਿੱਤੀਆ ਜਾਣਗੀਆਂ।ਇਸ ਮੌਕੇ ਪਿੰਡ ਤਰਖਾਣ ਵਾਲਾ ਦੀ ਸਮੂਹ ਪੰਚਾਇਤ,ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਲਵਲੀ ਸਿੰਘ, ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ, ਸੋਮਨਾਥ, ਸੁਖਬੀਰ ਸਿੰਘ ਜੈਲਦਾਰ, ਅਸ਼ੋਕ ਕੁਮਾਰ ਚਰਨਜੀਤ ਸਿੰਘ ਮਾਗਟ ਕੇਰ ਆਦਿ ਹਾਜ਼ਰ ਸਨ।

- Advertisement -spot_img

More articles

- Advertisement -spot_img

Latest article